31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਸਬੰਧੀ ਬੀ.ਕੇ.ਯੂ. ਰਾਜੇਵਾਲ ਦੀ ਮੀਟਿੰਗ

ਨਸਰਾਲਾ, 30 ਅਗਸਤ (ਸਤਵੰਤ ਸਿੰਘ ਥਿਆੜਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਹਿਮ ਮੀਟਿੰਗ ਜ਼ਿਲ੍ਹਾ ਜਰਨਲ ਸਕੱਤਰ ਸਰਬਜੀਤ ਸਿੰਘ ਰੰਧਾਵਾ, ਗੁਰਜਪਾਲ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਸੇਵਾ ਸਿੰਘ ਬਲਾਕ ਪ੍ਰਧਾਨ ਆਦਿ ਆਗੂਆਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਰੰਧਾਵਾ ਬਰੋਟਾ ਵਿਖੇ ਹੋਈ, ਜਿਸ ਵਿਚ ਇਲਾਕਾ ਭਰ ਤੋਂ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਨੇ ਸ਼ਿਰਕਤ ਕੀਤੀ। ਮੀਟਿੰਗ ਵਿਚ 1 ਸਤੰਬਰ ਨੂੰ ਵੱਡੀ ਗਿਣਤੀ ਵਿਚ ਚੰਡੀਗੜ੍ਹ ਜਾਣ ਲਈ ਸਰਗਰਮੀਆਂ ਨੂੰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ।

ਅਜੀਤ ਡੈਸਕ 31-08-2026
ਨਸਰਾਲਾ, 30 ਅਗਸਤ (ਸਤਵੰਤ ਸਿੰਘ ਥਿਆੜਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਹਿਮ ਮੀਟਿੰਗ ਜ਼ਿਲ੍ਹਾ ਜਰਨਲ ਸਕੱਤਰ ਸਰਬਜੀਤ ਸਿੰਘ ਰੰਧਾਵਾ, ਗੁਰਜਪਾਲ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਸੇਵਾ ਸਿੰਘ ਬਲਾਕ ਪ੍ਰਧਾਨ ਆਦਿ ਆਗੂਆਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਰੰਧਾਵਾ ਬਰੋਟਾ ਵਿਖੇ ਹੋਈ, ਜਿਸ ਵਿਚ ਇਲਾਕਾ ਭਰ ਤੋਂ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਨੇ ਸ਼ਿਰਕਤ ਕੀਤੀ। ਮੀਟਿੰਗ ਵਿਚ 1 ਸਤੰਬਰ ਨੂੰ ਵੱਡੀ ਗਿਣਤੀ ਵਿਚ ਚੰਡੀਗੜ੍ਹ ਜਾਣ ਲਈ ਸਰਗਰਮੀਆਂ ਨੂੰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਯੂਨੀਅਨ ਨੇ ਮੀਟਿੰਗ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਮਜ਼ਦੂਰਾ ਅਤੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਪੰਜਾਬ ਦੀਆਂ ਭਖਦਿਆਂ ਮੰਗਾ ਨੂੰ ਪੂਰਾ ਕਰਵਾਉਣ ਲਈ 1 ਸਤੰਬਰ ਨੂੰ ਚੰਡੀਗੜ੍ਹ ਲਾਏ ਜਾ ਰਹੇ ਮੋਰਚੇ ਵਿਚ ਹੁੰਮ ਹੁੰਮਾ ਕੇ ਪਹੁੰਚਿਆ ਜਾਵੇ ਤਾਂ ਜੋ ਹੱਕੀ ਮੰਗਾਂ ਨੂੰ ਪੂਰਾ ਕਰਵਾਉਣ ਲਈ ਸੂਬਾ ਤੇ ਕੇਂਦਰ ਸਰਕਾਰ ’ਤੇ ਦਬਾਅ ਪਾਇਆ ਜਾ ਸਕੇ। ਇਸ ਮੌਕੇ ਜਸਵਿੰਦਰ ਸਿੰਘ ਗਰੋਆ, ਰਣਜੀਤ ਸਿੰਘ ਰਾਣਾ ਰੰਧਾਵਾ ਬਰੋਟਾ, ਗੁਰਨਾਮ ਸਿੰਘ ਚੱਕ ਰਾਜੂ, ਤਨਿੰਦਰ ਸਿੰਘ ਬਿੱਲਾ ਚਾਂਦਪੁਰ, ਕੁਲਵਿੰਦਰ ਸਿੰਘ ਰੰਧਾਵਾ, ਬਾਬਾ ਸਤਵੰਤ ਸਿੰਘ, ਰਣਵੀਰ ਸਿੰਘ ਬਾਹਦ, ਡੈਨੀ ਪੰਡੋਰੀ ਫ਼ਗੂੜੇ, ਸਤਪਾਲ ਤਲਵੰਡੀ ਅਰਾਈਆਂ, ਤਰਸੇਮ ਸਿੰਘ ਰੰਧਾਵਾ, ਅਵਤਾਰ ਸਿੰਘ ਪਥਰਾਲੀਆਂ, ਕੁੰਦਨ ਧਾਮੀਆਂ, ਸਰਪੰਚ ਅਭੈ ਸਿੰਘ ਬਾਹਦਾਂ, ਸਾਬਕਾ ਸਰਪੰਚ ਰਘਵੀਰ ਸਿੰਘ, ਸੁਖਵਿੰਦਰ ਸਿੰਘ ਸੰਧਰਾਂ ਸੋਢੀਆਂ, ਗੁਰਬਿੰਦਰ ਸਿੰਘ ਧਾਮੀਆਂ, ਸ਼ਿੰਦਾ ਪੰਡੋਰੀ ਫ਼ਗੂੜੇ, ਸੁੱਖਾ ਧਾਮੀਆਂ, ਸੁੱਖਾ ਸੰਧਵਾਂ, ਹਰਦੀਪ ਸਿੰਘ ਮਾਹਿਲਪੁਰ, ਸਰਬਜੀਤ ਸਿੰਘ ਮਾਹਿਲਪੁਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਪੱਤਰਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟਾਇਆ ਅਗਲੀ ਖ਼ਬਰ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨਾਲ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।