31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ ਦਾ ਭਰਵਾਂ ਸਵਾਗਤ

ਹੁਸ਼ਿਆਰਪੁਰ, 30 ਅਗਸਤ (ਨਰਿੰਦਰ ਸਿੰਘ ਬੱਡਲਾ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ (ਸ਼ਹਿਰੀ) ਦੇ ਨਵ-ਨਿਯੁਕਤ ਪ੍ਰਧਾਨ ਸੰਜੀਵ ਤਲਵਾੜ ਦਾ ਪਾਰਟੀ ਦਫ਼ਤਰ ਪਹੁੰਚਣ ’ਤੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਤਲਵਾੜ ਨੇ ਕਿਹਾ ਕਿ ਵਰਕਰਾਂ ਦੇ ਮਾਨ-ਸਨਮਾਨ ਨੂੰ ਬਹਾਲ ਰੱਖਣਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ।

ਅਜੀਤ ਡੈਸਕ 31-08-2026
ਹੁਸ਼ਿਆਰਪੁਰ, 30 ਅਗਸਤ (ਨਰਿੰਦਰ ਸਿੰਘ ਬੱਡਲਾ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ (ਸ਼ਹਿਰੀ) ਦੇ ਨਵ-ਨਿਯੁਕਤ ਪ੍ਰਧਾਨ ਸੰਜੀਵ ਤਲਵਾੜ ਦਾ ਪਾਰਟੀ ਦਫ਼ਤਰ ਪਹੁੰਚਣ ’ਤੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਤਲਵਾੜ ਨੇ ਕਿਹਾ ਕਿ ਵਰਕਰਾਂ ਦੇ ਮਾਨ-ਸਨਮਾਨ ਨੂੰ ਬਹਾਲ ਰੱਖਣਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਭ ਤੋਂ ਵੱਡੀ ਤਾਕਤ ਉਸਦੇ ਵਰਕਰ ਹਨ, ਜਿਨ੍ਹਾਂ ਨੇ ਔਖੀ ਘੜੀ ਵਿਚ ਵੀ ਪਾਰਟੀ ਦੀ ਚੜ੍ਹਦੀ ਕਲਾ ਲਈ ਤਨ, ਮਨ ਅਤੇ ਧਨ ਨਾਲ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਹਾਈਕਮਾਂਡ ਜਿਨ੍ਹਾਂ ਨੇ ਉਨ੍ਹਾਂ ’ਤੇ ਵਿਸ਼ਵਾਸ ਕਰਕੇ ਇਹ ਵੱਡੀ ਜ਼ਿੰਮੇਵਾਰੀ ਦਿੱਤੀ ਉਹ ਇਸ ਨੂੰ ਨਿਭਾਉਣ ਲਈ ਤਨਦੇਹੀ ਨਾਲ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਚੜ੍ਹਦੀਕਲਾ ਲਈ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ ਅਤੇ ਪਾਰਟੀ ਦਾ ਵਿਸਥਾਰ ਬੂਥ ਪੱਧਰ ਤੱਕ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਸਭ ਤੋਂ ਵੱਡਾ ਵਰਕਰ ਆਧਾਰ ਸ਼੍ਰੋਮਣੀ ਅਕਾਲੀ ਦਲ ਕੋਲ ਹੈ ਅਤੇ ਇਨ੍ਹਾਂ ਹੀ ਵਰਕਰਾਂ ਦੇ ਹੌਸਲੇ ਨਾਲ 2027 ਵਿਚ ਇੱਕ ਵਾਰ ਫਿਰ ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਬਣਨਗੇ। ਇਸ ਮੌਕੇ ਪ੍ਰੇਮ ਸਿੰਘ ਪਿੱਪਲਾਂਵਾਲਾ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ, ਸੰਤੋਖ ਔਜਲਾ ਜ਼ਿਲ੍ਹਾ ਪ੍ਰਧਾਨ ਵਪਾਰ ਸੈੱਲ, ਬਿਕਰਮਜੀਤ ਕਲਸੀ ਸੂਬਾ ਜਨਰਲ ਸਕੱਤਰ ਬੀ.ਸੀ. ਵਿੰਗ, ਸੰਜੀਵ ਕੁਮਾਰ , ਸਾਬਕਾ ਕੌਂਸਲਰ ਨੀਤੀ ਤਲਵਾੜ, ਸੰਜੀਵ ਥਾਪਰ, ਨਰਿੰਦਰ ਸਿੰਘ, ਜਸਵਿੰਦਰ ਸਿੰਘ, ਸੁਖਦੇਵ ਸਿੰਘ ਸੁੱਖਾ, ਜੋਧ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਦਾਰ ਅਪਾਰ ਸਿੰਘ ਘੁੰਮਣ ਦੇ ਸ਼ਰਧਾਂਜਲੀ ਸਮਾਗਮ ’ਚ ਵੱਡੀ ਗਿਣਤੀ ’ਚ ਪਹੁੰਚੀਆਂ ਸ਼ਖ਼ਸੀਅਤਾਂ ਅਗਲੀ ਖ਼ਬਰ ਜਨਰਲ ਸਕੱਤਰ ਸਾਹੀ ਨੇ ਸ਼ੋਭਾ ਯਾਤਰਾ ’ਚ ਹਾਜ਼ਰੀ ਲਗਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।