ਸਾਬਕਾ ਮੁੱਖ ਸੰਸਦੀ ਸਕੱਤਰ ਧੁੱਗਾ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ
ਗੜ੍ਹਦੀਵਾਲਾ, 30 ਅਗਸਤ (ਚੱਗਰ)- ਸਾਬਕਾ ਮੁੱਖ ਸੰਸਦੀ ਸਕੱਤਰ ਦੇਸਰਾਜ ਸਿੰਘ ਧੁੱਗਾ ਸੂਬਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਅੱਜ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨਾਲ ਪਿੰਡ ਬਾਦਲ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਿਮਰਜੀਤ ਸਿੰਘ ਅਟਵਾਲ ਤੇ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਸਮਰਾ ਵੀ ਹਾਜ਼ਰ ਸਨ।
ਅਜੀਤ ਡੈਸਕ
31-08-2026