ਨਸ਼ਾ ਭਜਾਓ, ਪੰਜਾਬ ਬਚਾਓ ਮੁਹਿੰਮ ਦੀ ਉੜਮੁੜ ਹਲਕੇ ਦੇ ਜਲਾਲ ਡੋਗਰਾ ਪਿੰਡ ਤੋਂ ਸ਼ੁਰੂਆਤ - ਸੰਜੀਵ ਮਿਨਹਾਸ
ਟਾਂਡਾ ਉੜਮੁੜ, 30 ਅਗਸਤ (ਦੀਪਕ ਬਹਿਲ)- ਟਾਂਡਾ ਹਲਕੇ ਦੇ ਪਿੰਡ ਜਲਾਲ ਡੋਗਰਾ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਜਿੱਥੇ ਸਥਾਨਕ ਲੋਕਾਂ ਨੇ ਪਿੰਡ ਦੀਆਂ ਸੜਕਾਂ ਦੀ ਖਸਤਾ ਹਾਲਤ ਬਾਰੇ ਜਾਣਕਾਰੀ ਦਿੱਤੀ। ਪਿੰਡ ਵਾਸੀਆਂ ਨੇ ਦੱਸਿਆ ਕਿ ਸੜਕਾਂ ਟੁੱਟੀਆਂ ਹੋਣ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਆਉਣ-ਜਾਣ ਵਿਚ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਟਾਂਡਾ ਉੜਮੁੜ, 30 ਅਗਸਤ (ਦੀਪਕ ਬਹਿਲ)- ਟਾਂਡਾ ਹਲਕੇ ਦੇ ਪਿੰਡ ਜਲਾਲ ਡੋਗਰਾ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਜਿੱਥੇ ਸਥਾਨਕ ਲੋਕਾਂ ਨੇ ਪਿੰਡ ਦੀਆਂ ਸੜਕਾਂ ਦੀ ਖਸਤਾ ਹਾਲਤ ਬਾਰੇ ਜਾਣਕਾਰੀ ਦਿੱਤੀ। ਪਿੰਡ ਵਾਸੀਆਂ ਨੇ ਦੱਸਿਆ ਕਿ ਸੜਕਾਂ ਟੁੱਟੀਆਂ ਹੋਣ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਆਉਣ-ਜਾਣ ਵਿਚ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸ ਕਰਕੇ ਬਰਸਾਤ ਦੇ ਦਿਨਾਂ ਵਿਚ ਸਥਿਤੀ ਹੋਰ ਵੀ ਮੁਸ਼ਕਲ ਹੋ ਜਾਂਦੀ ਹੈ। ਲੋਕਾਂ ਨੇ ਸੜਕ ਬਣਾਉਣ ਦੀ ਮੰਗ ਰੱਖੀ। ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਸਾਡੇ ਪਿੰਡਾਂ ਵਿਚ ਨਸ਼ਾ ਸ਼ਰ੍ਹੇਆਮ ਵਿਕਦਾ ਹੈ। ਉਨ੍ਹਾਂ ਦੱਸਿਆ ਕਿ ਕਈ ਵਾਰ ਪੁਲਿਸ ਦੇ ਧਿਆਨ ਵਿਚ ਵੀ ਲਿਆਂਦਾ ਗਿਆ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਨੇ ਕਿਹਾ ਕਿ ਦੁੱਖ ਦੀ ਗਲ ਹੈ ਕਿ ਨਸ਼ਾ ਸ਼ਰ੍ਹੇਆਮ ਵਿਕਣਾ ਸਰਕਾਰ ਲਈ ਬਹੁਤ ਮਾੜੀ ਗਲ ਹੈ। ਇਸ ਮੌਕੇ ਮਿਨਹਾਸ ਵਲੋਂ ਨਸ਼ਾ ਭਜਾਓ ਪੰਜਾਬ ਬਚਾਓ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਜਵਾਹਰ ਲਾਲ ਖੁਰਾਣਾ, ਉਪਕਾਰ ਸਿੰਘ, ਨਿਰਮਲ ਸਿੰਘ, ਜਸਵੀਰ ਸਿੰਘ, ਜੀਤ ਸਿੰਘ, ਸੁਰਜੀਤ ਸਿੰਘ, ਅਸ਼ੋਕ ਕੁਮਾਰ, ਸ਼ਾਮ ਸੁੰਦਰ, ਦਰਸ਼ਨ ਸਿੰਘ, ਦਲਜੀਤ ਸਿੰਘ, ਨਰੇਸ਼ ਕੁਮਾਰ, ਜੀਵਨ ਸਿੰਘ, ਦੀਪਕ ਸਿੰਘ, ਸੁਖਦੇਵ ਸਿੰਘ, ਹਰਬੰਸ ਸਿੰਘ, ਮੇਵਾ ਸਿੰਘ, ਰਣਜੀਤ ਸਿੰਘ, ਸੁਸ਼ੀਲ ਕੁਮਾਰ, ਸਵਰਨ ਸਿੰਘ ਅਤੇ ਹੋਰ ਪਿੰਡ ਵਾਸੀ ਮੌਜੂਦ ਰਹੇ।