ਵਿਧਾਇਕ ਰਾਜਾ ਗਿੱਲ ਵਲੋਂ ਗੜ੍ਹਦੀਵਾਲਾ ਵਿਖੇ ਸਫ਼ਾਈ ਮੁਹਿੰਮ ਦਾ ਨਿਰੀਖਣ
ਗੜ੍ਹਦੀਵਾਲਾ, 1 ਸਤੰਬਰ (ਚੱਗਰ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੰਜਾਬ ਅੰਦਰ ਚਲਾਈ ਗਈ ‘ਕਲੀਨ ਪੰਜਾਬ ਮੁਹਿੰਮ’ ਤਹਿਤ ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਵਲੋਂ ਗੜ੍ਹਦੀਵਾਲਾ ਵਿਖੇ ਪੁੱਜ ਕੇ ਸਫ਼ਾਈ ਦਾ ਨਿਰੀਖਣ ਕੀਤਾ ਅਤੇ ਗੜ੍ਹਦੀਵਾਲਾ ਸ਼ਹਿਰ ਨੂੰ ਸਾਫ਼ ਸੁਥਰਾ ਕਰਨ ਲਈ ਸਫ਼ਾਈ ਕਰਮਚਾਰੀਆਂ ਦੇ ਨਾਲ ਹੋ ਕੇ ਸ਼ਹਿਰ ਦੇ ਆਲੇ-ਦੁਆਲੇ ਲੱਗੇ ਹੋਏ ਕੂੜੇ ਦੇ ਢੇਰਾਂ ਨੂੰ ਹਟਾਇਆ। ਇਸ ਦੇ ਨਾਲ ਹੀ ਜਿੱਥੇ ਜ਼ਿਆਦਾ ਘਾਹ ਵਗ਼ੈਰਾ ਉੱਗਿਆ ਹੋਇਆ ਸੀ, ਉੱਥੇ ਦਵਾਈ ਦਾ ਛਿੜਕਾਅ ਕਰਵਾਇਆ।
ਗੜ੍ਹਦੀਵਾਲਾ, 1 ਸਤੰਬਰ (ਚੱਗਰ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੰਜਾਬ ਅੰਦਰ ਚਲਾਈ ਗਈ ‘ਕਲੀਨ ਪੰਜਾਬ ਮੁਹਿੰਮ’ ਤਹਿਤ ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਵਲੋਂ ਗੜ੍ਹਦੀਵਾਲਾ ਵਿਖੇ ਪੁੱਜ ਕੇ ਸਫ਼ਾਈ ਦਾ ਨਿਰੀਖਣ ਕੀਤਾ ਅਤੇ ਗੜ੍ਹਦੀਵਾਲਾ ਸ਼ਹਿਰ ਨੂੰ ਸਾਫ਼ ਸੁਥਰਾ ਕਰਨ ਲਈ ਸਫ਼ਾਈ ਕਰਮਚਾਰੀਆਂ ਦੇ ਨਾਲ ਹੋ ਕੇ ਸ਼ਹਿਰ ਦੇ ਆਲੇ-ਦੁਆਲੇ ਲੱਗੇ ਹੋਏ ਕੂੜੇ ਦੇ ਢੇਰਾਂ ਨੂੰ ਹਟਾਇਆ। ਇਸ ਦੇ ਨਾਲ ਹੀ ਜਿੱਥੇ ਜ਼ਿਆਦਾ ਘਾਹ ਵਗ਼ੈਰਾ ਉੱਗਿਆ ਹੋਇਆ ਸੀ, ਉੱਥੇ ਦਵਾਈ ਦਾ ਛਿੜਕਾਅ ਕਰਵਾਇਆ। ਇਸ ਮੌਕੇ ਜਸਵੀਰ ਸਿੰਘ ਰਾਜਾ ਗਿੱਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਚਲਾਈ ਗਈ ਇਸ ਸਫ਼ਾਈ ਮੁਹਿੰਮ ਵਿਚ ਖ਼ੁਦ ਹਿੱਸਾ ਬਣ ਕੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਸਫ਼ਾਈ ਕਰਮਚਾਰੀਆਂ ਦਾ ਸਹਿਯੋਗ ਕਰਨ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਅੱਠ ਸਤੰਬਰ ਤੱਕ ਹੀ ਜਾਰੀ ਨਹੀਂ ਰਹੇਗੀ ਸਗੋਂ ਬਾਅਦ ’ਚ ਵੀ ਸ਼ਹਿਰ ਦੇ ਆਲੇ-ਦੁਆਲੇ ਤੇ ਅੰਦਰ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਇਸ ਸਫ਼ਾਈ ਮੁਹਿੰਮ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ। ਇਸ ਮੌਕੇ ਮਾਰਕੀਟ ਕਮੇਟੀ ਟਾਂਡਾ ਦੇ ਚੇਅਰਮੈਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਤੇ ਗੜ੍ਹਦੀਵਾਲਾ ਸ਼ਹਿਰ ਦੇ ਨਵੇਂ ਚੁਣੇ ਗਏ ਸਾਰੇ ਹੀ ਕੌਂਸਲਰਾਂ ਨੇ ਸਫ਼ਾਈ ਕਰਮਚਾਰੀਆਂ ਦੇ ਨਾਲ ਲੱਗ ਕੇ ਸਫ਼ਾਈ ਮੁਹਿੰਮ ਵਿਚ ਸ਼ਮੂਲੀਅਤ ਕੀਤੀ।