02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਜ਼ੋਨਲ ਅਥਲੈਟਿਕਸ ਖੇਡਾਂ ਸ਼ੁਰੂ

ਗੜ੍ਹਦੀਵਾਲਾ, 1 ਸਤੰਬਰ (ਚੱਗਰ)-ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਦੋ ਦਿਨਾਂ ਜ਼ੋਨ ਗੜ੍ਹਦੀਵਾਲਾ ਦੀਆਂ ਜ਼ੋਨਲ ਅਥਲੈਟਿਕਸ ਖੇਡਾਂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ ਖੇਡ ਮੈਦਾਨ ਵਿਖੇ ਪੂਰੀ ਸ਼ਾਨੋ-ਸ਼ੌਕਤ ਨਾਲ ਆਰੰਭ ਹੋਈਆਂ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ ਸਟੇਟ ਐਵਾਰਡੀ ਤੇ ਜ਼ੋਨਲ ਪ੍ਰਧਾਨ ਪ੍ਰਿੰਸੀਪਲ ਅਰਵਿੰਦਰ ਕੌਰ ਗਿੱਲ ਨੇ ਸਾਂਝੇ ਤੌਰ ’ਤੇ ਆਪਣੇ ਕਰ ਕਮਲਾ ਨਾਲ ਕੀਤਾ। ਉਨ੍ਹਾਂ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਪੂਰੀ ਲਗਨ ਤੇ ਖੇਡ ਭਾਵਨਾ ਨਾਲ ਆਪਣੀ ਖੇਡ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਆ।

ਅਜੀਤ ਡੈਸਕ 02-09-2026
ਗੜ੍ਹਦੀਵਾਲਾ, 1 ਸਤੰਬਰ (ਚੱਗਰ)-ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਦੋ ਦਿਨਾਂ ਜ਼ੋਨ ਗੜ੍ਹਦੀਵਾਲਾ ਦੀਆਂ ਜ਼ੋਨਲ ਅਥਲੈਟਿਕਸ ਖੇਡਾਂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ ਖੇਡ ਮੈਦਾਨ ਵਿਖੇ ਪੂਰੀ ਸ਼ਾਨੋ-ਸ਼ੌਕਤ ਨਾਲ ਆਰੰਭ ਹੋਈਆਂ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ ਸਟੇਟ ਐਵਾਰਡੀ ਤੇ ਜ਼ੋਨਲ ਪ੍ਰਧਾਨ ਪ੍ਰਿੰਸੀਪਲ ਅਰਵਿੰਦਰ ਕੌਰ ਗਿੱਲ ਨੇ ਸਾਂਝੇ ਤੌਰ ’ਤੇ ਆਪਣੇ ਕਰ ਕਮਲਾ ਨਾਲ ਕੀਤਾ। ਉਨ੍ਹਾਂ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਪੂਰੀ ਲਗਨ ਤੇ ਖੇਡ ਭਾਵਨਾ ਨਾਲ ਆਪਣੀ ਖੇਡ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਇੰਦਰਵੀਰ ਕੌਰ, ਖੇਡ ਚੇਅਰਮੈਨ ਗੁਰਸ਼ਮਿੰਦਰ ਸਿੰਘ ਰੰਮੀ, ਸਤਵੀਰ ਸਿੰਘ ਗੋਂਦਪੁਰ, ਕੌਂਸਲਰ ਚੌਧਰੀ ਪਰਮਜੀਤ ਕੌਰ ਸਹੋਤਾ, ਜ਼ੋਨ ਸਕੱਤਰ ਦਲਜੀਤ ਸਿੰਘ, ਲੈਕ. ਬਲਕਾਰ ਸਿੰਘ, ਸੰਦੀਪ ਸਿੰਘ ਢੱਟ, ਬਹਾਦਰ ਜਗਦੀਸ਼ ਸਿੰਘ, ਭੁਪਿੰਦਰ ਸਿੰਘ, ਲਖਵੀਰ ਸਿੰਘ, ਮਨਵੀਨਰ, ਹਰਦੀਪ ਸਿੰਘ ਮਿਰਜ਼ਾਪੁਰ, ਦਲਜੀਤ ਸਿੰਗ ਸੰਸਾਰਪੁਰ, ਅਜਾਇਬ ਸਿੰਘ ਧੂਤ ਕਲਾਂ, ਗੁਰਪ੍ਰੀਤ ਸਿੰਘ, ਜਸਵੀਰ ਕੌਰ ਦਾਰਾਪੁਰ, ਕੁਲਜੀਤ ਕੌਰ, ਮਨਪ੍ਰੀਤ ਸਿੰਘ, ਕੋਚ ਹਰਵਿੰਦਰ ਸਿੰਘ ਬਾਹਲਾ, ਪ੍ਰਵੀਨ ਕੌਰ, ਆਦਿ ਸਮੇਤ ਵੱਖ-ਵੱਖ ਸਕੂਲਾਂ ਦੇ ਕੋਚ ਤੇ ਖਿਡਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਪਥਿਆਲ ਜ਼ੋਨ ਦੀਆਂ ਖੇਡਾਂ ਪੰਡੋਰੀ ਖਜੂਰ ਸਕੂਲ ’ਚ ਸ਼ੁਰੂ ਅਗਲੀ ਖ਼ਬਰ ਬਾਬਾ ਸ਼ਾਮੀ ਸ਼ਾਹ ਪੁਰਾਤਨ 301 ਸਾਲਾ ਸੰਗੀਤ ਸੰਮੇਲਨ ਦੀਆਂ ਤਿਆਰੀਆਂ ਜ਼ੋਰਾਂ ‘ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।