ਭਾਜਪਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗੀ-ਸ਼ੰਭੂ ਨਾਥ ਭਾਰਤੀ
ਮੁਕੇਰੀਆਂ, 1 ਸਤੰਬਰ (ਰਾਮਗੜ੍ਹੀਆ)-ਪੰਜਾਬ ਦਾ ਹਰ ਵਰਗ ਮੌਜੂਦਾ ਭਗਵੰਤ ਮਾਨ ਸਰਕਾਰ ਤੋਂ ਨਾਖ਼ੁਸ਼ ਤੇ ਨਿਰਾਸ਼ ਹੈ। ਇਹ ਪ੍ਰਗਟਾਵਾ ਕਰਦਿਆਂ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਸੰਮਤੀ ਮੈਂਬਰ ਸ਼ੰਭੂ ਨਾਥ ਭਾਰਤੀ ਮੌਜੋਵਾਲ ਨੇ ਕਿਹਾ ਕਿ ਪੰਜਾਬ ਪਹਿਲਾਂ ਦੇਸ਼ ਦਾ ਮੋਹਰੀ ਸੂਬਾ ਹੁੰਦਾ ਸੀ, ਪਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਇਹ ਹਰ ਖੇਤਰ ਵਿਚ ਦੂਜੇ ਰਾਜਾਂ ਤੋਂ ਬਹੁਤ ਪਿੱਛੇ ਰਹਿ ਗਿਆ ਹੈ।
ਅਜੀਤ ਡੈਸਕ
02-09-2026