ਦਸੂਹਾ ਹਲਕੇ ਦੇ ਵਿਕਾਸ ਲਈ ਇੰਡਸਟਰੀ, ਖੇਡਾਂ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਜ਼ਰੂਰੀ - ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ
ਦਸੂਹਾ, 2 ਸਤੰਬਰ (ਭੁੱਲਰ)- ਸੀਨੀਅਰ ਭਾਜਪਾ ਆਗੂ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਦਸੂਹਾ ਹਲਕੇ ਨਾਲ ਸਬੰਧਿਤ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਮੁੱਖ ਲੋੜਾਂ ਬਾਰੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ਗਈ।
ਸੀਨੀਅਰ ਭਾਜਪਾ ਆਗੂ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਰਾਜ ਸਭਾ ਮੈਂਬਰ ਹਰਭਜਨ ਸਿੰਘ ਨਾਲ।
03-09-2026