04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਬੱਚਿਆਂ ਦੇ ਮਾਹਿਰ ਡਾ. ਗੁਰਦੀਪ ਸਿੰਘ ਨੇ ਸੀ. ਐੱਚ. ਸੀ. ਬੁੱਢਾਬੜ ਵਿਖੇ ਕੀਤਾ ਜੁਆਇਨ

ਭੰਗਾਲਾ, 3 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਬੱਚਿਆਂ ਦੇ ਮਾਹਿਰ ਡਾ. ਗੁਰਦੀਪ ਸਿੰਘ ਨੇ ਸੀ.

ਅਜੀਤ ਡੈਸਕ 04-09-2026
ਭੰਗਾਲਾ, 3 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਬੱਚਿਆਂ ਦੇ ਮਾਹਿਰ ਡਾ. ਗੁਰਦੀਪ ਸਿੰਘ ਨੇ ਸੀ. ਐੱਚ. ਸੀ. ਬੁੱਢਾਬੜ ਵਿਖੇ ਆਪਣੀ ਡਿਊਟੀ ਜੁਆਇਨ ਕੀਤੀ ਹੈ। ਸੀ. ਐੱਚ. ਸੀ. ਬੁੱਢਾਬੜ ਵਿਖੇ ਬੱਚਿਆਂ ਨਾਲ ਸੰਬੰਧਤ ਵੱਖ-ਵੱਖ ਸਿਹਤ ਸਮੱਸਿਆਵਾਂ ਲਈ ਓ. ਪੀ. ਡੀ., ਜਾਂਚ, ਇਲਾਜ ਤੇ ਲੋੜ ਪੈਣ ’ਤੇ ਦਾਖ਼ਲੇ (ਐਡਮਿਸ਼ਨ) ਆਦਿ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਬੱਚਿਆਂ ਦੇ ਮਾਹਿਰ ਡਾਕਟਰ ਦੀ ਤਾਇਨਾਤੀ ਨਾਲ ਇਲਾਕੇ ਦੇ ਲੋਕਾਂ ਅਤੇ ਖਾਸ ਕਰਕੇ ਬੱਚਿਆਂ ਨੂੰ ਮਾਹਿਰ ਸਿਹਤ ਸੇਵਾਵਾਂ ਦਾ ਵਧੇਰੇ ਲਾਭ ਮਿਲੇਗਾ। ਇਸ ਸੰਬੰਧੀ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਲਗਪਗ 7 ਸਾਲ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਆਪਣੀਆਂ ਸੇਵਾਵਾਂ ਨਿਭਾਈਆਂ ਹਨ। ਹੁਣ ਉਨ੍ਹਾਂ ਦੀਆਂ ਮਾਹਿਰ ਸੇਵਾਵਾਂ ਸੀ. ਐੱਚ. ਸੀ. ਬੁੱਢਾਬੜ ਵਿਖੇ ਉਪਲਬਧ ਹੋਣਗੀਆਂ। ਇਸ ਮੌਕੇ ਡਾ. ਗੁਰਦੀਪ ਸਿੰਘ ਨੇ ਕਿਹਾ ਕਿ ਉਹ ਬੱਚਿਆਂ ਦੀਆਂ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਮੇਂ ਸਿਰ ਨਿਦਾਨ ਅਤੇ ਉਚਿਤ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ।
ਪਿਛਲੀ ਖ਼ਬਰ ਬਸਪਾ ਦੇ ਸੂਬਾ ਪ੍ਰਧਾਨ ਡਾ. ਕਰੀਮਪੁਰੀ ਸਾਥੀਆਂ ਸਮੇਤ ਸ੍ਰੀ ਖ਼ੁਰਾਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਵੱਖ-ਵੱਖ ਖੇਤਰ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਬਾਪੂ ਬਲਕਾਰ ਸਿੰਘ ਸਿੱਧੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।