05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਵਿਧਾਇਕ ਘੁੰਮਣ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਭਟੇੜ ਤੋਂ ਬੱਸ ਕੀਤੀ ਰਵਾਨਾ

ਤਲਵਾੜਾ, 4 ਸਤੰਬਰ (ਐੱਚ. ਐੱਸ.

ਅਜੀਤ ਡੈਸਕ 05-09-2026
ਤਲਵਾੜਾ, 4 ਸਤੰਬਰ (ਐੱਚ. ਐੱਸ. ਮਿੱਠੂ)-ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਨ ਸਭਾ ਹਲਕਾ ਦਸੂਹਾ ਵਿਚ ਪੈਂਦੇ ਪਿੰਡ ਭਟੇੜ ਤੋਂ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਰਵਾਨਾ ਕੀਤੀ ਗਈ। ਵਿਧਾਇਕ ਕਰਮਬੀਰ ਸਿੰਘ ਘੁੰਮਣ ਵਲੋਂ ਹਰੀ ਝੰਡੀ ਦਿਖਾ ਕੇ ਬੱਸ ਰਵਾਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ਰਧਾਲੂਆਂ ਲਈ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ, ਇਸ ਸਕੀਮ ਰਾਹੀਂ ਲੱਖਾਂ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ। ਘੁੰਮਣ ਨੇ ਕਿਹਾ ਕਿ ਦਸੂਹਾ ਦੇ ਵਿਕਾਸ ਅਤੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਉਹ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ਵਰਗੀਆਂ ਯੋਜਨਾਵਾਂ ਨਾਲ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲਦੀ ਹੈ ਅਤੇ ਸੰਗਤ ਨੂੰ ਬਿਨਾਂ ਕਿਸੇ ਵੱਡੀ ਆਰਥਿਕ ਚਿੰਤਾ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਾਪਤ ਹੁੰਦਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਕੁਮਾਰ, ਅਜੇ ਕੁਮਾਰ ਸ਼ਰਮਾ, ਸਰਪੰਚ ਧਰਮਵੀਰ, ਪੁਸ਼ਪਿੰਦਰ ਜੋਗੀ ਬਲਾਕ ਪ੍ਰਧਾਨ ਹਾਜ਼ਰ ਸਨ।
ਪਿਛਲੀ ਖ਼ਬਰ ਜਰਨੈਲ ਸਿੰਘ ਖ਼ਾਲਸਾ ਬੱਡੋਂ ਐਸ. ਸੀ. ਵਿੰਗ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣੇ ਅਗਲੀ ਖ਼ਬਰ ਸ੍ਰੀ ਲਕਸ਼ਮੀ ਨਰਾਇਣ ਮੰਦਰ ਵਿਖੇ 70 ਫੁੱਟ ਝੰਡਾ ਸਥਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।