05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਖੇਤੀਬਾੜੀ ਵਿਭਾਗ ਵਲੋਂ ਵਿਸ਼ੇਸ਼ ਕੈਂਪਾਂ ’ਚ ਕਿਸਾਨਾਂ ਦੀਆਂ ਬਣਾਈਆਂ ਜਾ ਰਹੀਆਂ ਹਨ ਐਗਰੀ ਸਟੈਕ ਆਈ. ਡੀ.-ਡਾ. ਦਪਿੰਦਰ ਸਿੰਘ

ਹੁਸ਼ਿਆਰਪੁਰ, 4 ਸਤੰਬਰ (ਨਰਿੰਦਰ ਸਿੰਘ ਬੱਡਲਾ)-ਮੁੱਖ ਖੇਤੀਬਾੜੀ ਅਫ਼ਸਰ ਡਾ. ਦਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਵਿਸ਼ੇਸ਼ ਮੁਹਿੰਮ ਚਲਾ ਕੇ ਕਿਸਾਨਾਂ ਦੀਆਂ ਡਿਜੀਟਲ ਐਗਰੀਕਲਚਰ ਮਿਸ਼ਨ ਤਹਿਤ ਐਗਰੀ ਸਟੈਕ ਆਈ.

ਡਾ. ਦਪਿੰਦਰ ਸਿੰਘ। 05-09-2026
ਹੁਸ਼ਿਆਰਪੁਰ, 4 ਸਤੰਬਰ (ਨਰਿੰਦਰ ਸਿੰਘ ਬੱਡਲਾ)-ਮੁੱਖ ਖੇਤੀਬਾੜੀ ਅਫ਼ਸਰ ਡਾ. ਦਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਵਿਸ਼ੇਸ਼ ਮੁਹਿੰਮ ਚਲਾ ਕੇ ਕਿਸਾਨਾਂ ਦੀਆਂ ਡਿਜੀਟਲ ਐਗਰੀਕਲਚਰ ਮਿਸ਼ਨ ਤਹਿਤ ਐਗਰੀ ਸਟੈਕ ਆਈ. ਡੀ. ਬਣਾਈਆਂ ਜਾ ਰਹੀਆਂ ਹਨ , ਜਿਸ ਤਹਿਤ ਹਰ ਕਿਸਾਨ ਦਾ ਇਕ ਵਿਲੱਖਣ ਆਈ. ਡੀ. ਨੰਬਰ ਹੋਵੇਗਾ ਤਾਂ ਜੋ ਕਿਸਾਨ ਨੂੰ ਵੱਖ-ਵੱਖ ਖੇਤੀ ਸਕੀਮਾਂ ਤਹਿਤ ਆਸਾਨੀ ਨਾਲ ਭਵਿੱਖ ਵਿਚ ਲਾਭ ਮਿਲ ਸਕਣ। ਇਸ ਸੰਬੰਧੀ ਉਨ੍ਹਾਂ ਸਮੁੱਚੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਪਿੰਡਾਂ ਵਿਚ ਲਗਾਏ ਜਾ ਰਹੇ ਕੈਂਪਾਂ ਦਾ ਭਰਪੂਰ ਫ਼ਾਇਦਾ ਲੈਂਦੇ ਹੋਏ ਆਪਣੀ ਐਗਰੀ ਸਟੈਕ ਦੀ ਆਈ. ਡੀ. ਜ਼ਰੂਰ ਰਜਿਸਟਰ ਕਰਵਾਉਣ। ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਅਧੀਨ ਪੈਂਦੇ ਪਿੰਡਾਂ ਵਿਚ ਰੋਜ਼ਾਨਾ ਐਗਰੀ ਸਟੈਕ ਆਈ. ਡੀ. ਬਣਵਾਉਣ ਸੰਬੰਧੀ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪਿੰਡਾਂ ਦੀਆਂ ਕੋਆਪਰੇਟਿਵ ਸੁਸਾਇਟੀਆਂ ਜਾਂ ਨੇੜਲੇ ਕਾਮਨ ਸਰਵਿਸ ਸੈਂਟਰਾਂ (ਸੀ. ਐੱਸ. ਸੀ.) ਵਿਚ ਵੀ ਇਸ ਆਈ. ਡੀ. ਨੂੰ ਬਣਵਾਉਣ ਸੰਬੰਧੀ ਸੁਵਿਧਾ ਉਪਲਬਧ ਹੈ। ਕਿਸਾਨ ਵਧੇਰੇ ਜਾਣਕਾਰੀ ਲਈ ਆਪਣੇ ਨੇੜਲੇ ਬਲਾਕ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰ ਸਕਦੇ ਹਨ।
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਤਲਵਾੜਾ ਨੇ ਭਾਰਤ ਨੂੰ ਜਾਣੋ ਪ੍ਰਤੀਯੋਗਤਾ ਕਰਵਾਈ ਅਗਲੀ ਖ਼ਬਰ ਰਾਜ ਪੱਧਰੀ ਮੁਕਾਬਲਿਆਂ ’ਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।