ਡਗਾਣਾ ਕਲਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਰਵਾਨਾ ਕਰਨ ਮੌਕੇ ਪਰਵਿੰਦਰ ਸਿੰਘ ਸੱਜਣ, ਰਜਵੰਤ ਕੌਰ ਧਾਮੀ ਤੇ ਹੋਰ।
ਡਗਾਣਾ ਕਲਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਰਵਾਨਾ
ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਡਗਾਣਾ ਕਲਾਂ ਤੋਂ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਰਵਾਨਾ ਕੀਤੀ ਗਈ। ਇਹ ਬੱਸ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਸ਼ਾਮਚੁਰਾਸੀ ਦੇ ਕੋਆਰਡੀਨੇਟਰ ਪਰਵਿੰਦਰ ਸਿੰਘ ਸੱਜਣ ਤੇ ਹਲਕਾ ਸ਼ਾਮਚੁਰਾਸੀ ਤੋਂ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਰਜਵੰਤ ਕੌਰ ਧਾਮੀ ਦੀ ਅਗਵਾਈ ਹੇਠ ਸਰਪੰਚ ਰਵੀਇੰਦਰ ਸਿੰਘ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਗਈ।
ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਡਗਾਣਾ ਕਲਾਂ ਤੋਂ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਰਵਾਨਾ ਕੀਤੀ ਗਈ। ਇਹ ਬੱਸ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਸ਼ਾਮਚੁਰਾਸੀ ਦੇ ਕੋਆਰਡੀਨੇਟਰ ਪਰਵਿੰਦਰ ਸਿੰਘ ਸੱਜਣ ਤੇ ਹਲਕਾ ਸ਼ਾਮਚੁਰਾਸੀ ਤੋਂ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਰਜਵੰਤ ਕੌਰ ਧਾਮੀ ਦੀ ਅਗਵਾਈ ਹੇਠ ਸਰਪੰਚ ਰਵੀਇੰਦਰ ਸਿੰਘ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਗਈ। ਇਸ ਮੌਕੇ ਸਰਪੰਚ ਪਰਵਿੰਦਰ ਸਿੰਘ ਸੱਜਣ ਤੇ ਰਜਵੰਤ ਕੌਰ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ਰਧਾਲੂਆਂ ਲਈ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਅਤੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹਨ। ਇਸ ਮੌਕੇ ਸਰਪੰਚ ਹਰਦੀਪ ਸਿੰਘ ਅਖਲਾਸਪੁਰ, ਰਾਜਵੀਰ ਕੌਰ ਬਲਾਕ ਕੋਆਰਡੀਨੇਟਰ, ਰਮਨਦੀਪ ਕੌਰ, ਜਸਵੀਰ ਕੌਰ, ਜਗਦੀਪ ਕੌਰ, ਅੰਮ੍ਰਿਤਪਾਲ ਕੌਰ, ਦਵਿੰਦਰ ਧਾਮੀ ਤੇ ਲੱਕੀ ਧਾਮੀ ਸਮੇਤ ਹੋਰ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ।