05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਮਨਾਉਂਦੇ ਹੋਏ ਵਿਦਿਆਰਥੀ ਅਤੇ ਅਧਿਆਪਕ। ਵਿਕਟੋਰੀਆ ਇੰਟਰਨੈਸ਼ਨਲ ਸਕੂਲ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਅੱਡਾ ਸਰਾਂ , 4 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਡਾਇਰੈਕਟਰ ਪ੍ਰੋ. ਜੀ.

ਅਜੀਤ ਡੈਸਕ 05-09-2026
ਅੱਡਾ ਸਰਾਂ , 4 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐੱਸ. ਮੁਲਤਾਨੀ ਤੇ ਨੀਰੂ ਮੁਲਤਾਨੀ ਦੀ ਯੋਗ ਅਗਵਾਈ ਤੇ ਪ੍ਰਿੰ. ਪੂਜਾ ਪਟਿਆਲ ਦੇ ਦੇਖ-ਰੇਖ ਹੇਠ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਗਈ। ਇਸ ਮੌਕੇ ਸਕੂਲ ਕੈਂਪਸ ਵਿਚ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਤੇ ਰਾਧਾ ਰਾਣੀ ਦੇ ਮਨਮੋਹਕ ਰੂਪ ਧਾਰ ਕੇ ਸਭ ਦਾ ਮਨ ਮੋਹ ਲਿਆ। ਇਸ ਦੌਰਾਨ ਵਿਦਿਆਰਥੀਆਂ ਤੇ ਸਟਾਫ਼ ਨੇ ਭਗਵਾਨ ਸ੍ਰੀ ਕ੍ਰਿਸ਼ਨ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਜੀਵਨ, ਆਦਰਸ਼ਾਂ ਤੇ ਸਿੱਖਿਆਵਾਂ ਨੂੰ ਯਾਦ ਕੀਤਾ। ਜਨਮ ਅਸ਼ਟਮੀ ਮੌਕੇ ਕਿੰਡਰਗਾਰਟਨ ਕਲਾਸਾਂ ਦੇ ਨੰਨ੍ਹੇ-ਮੁੰਨੇ ਬੱਚੇ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਰਹੇ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਥੀਮ ’ਤੇ ਆਧਾਰਿਤ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ। ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ, ਬਾਲ ਲੀਲਾਵਾਂ ਅਤੇ ਉਨ੍ਹਾਂ ਦੇ ਆਦਰਸ਼ਾਂ ਨਾਲ ਸੰਬੰਧਿਤ ਸੁੰਦਰ ਕਵਿਤਾਵਾਂ ਅਤੇ ਭਾਸ਼ਨ ਵੀ ਪੇਸ਼ ਕੀਤੇ। ਇਸ ਮੌਕੇ ਪ੍ਰਿੰ. ਪੂਜਾ ਪਟਿਆਲ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਧਾਰਮਿਕ ਅਤੇ ਅਧਿਆਤਮਿਕ ਮਹੱਤਵ ਤੋਂ ਜਾਣੂ ਕਰਵਾਇਆ। ਇਸ ਮੌਕੇ ਸਕੂਲ ਕੋਆਰਡੀਨੇਟਰ ਵਨੀਤਾ ਬਲੌਰੀਆ, ਸੁਜਾਤਾ ਛਾਬੜਾ, ਅਮਨੀਤ ਸੈਣੀ, ਅਮਨ ਸਮੇਤ ਸਕੂਲ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਨੌਸ਼ਹਿਰਾ ਕਾਲਜ ’ਚ ਸਵੀਪ ਗਤੀਵਿਧੀਆਂ ਤਹਿਤ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ ਦਾ ਸਨਮਾਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।