05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਅੱਜ ਦੇ ਸਮੇਂ ’ਚ ਭਗਵਾਨ ਸ੍ਰੀ ਰਾਮ ਦੇ ਆਦਰਸ਼ ਸਮਾਜ ਲਈ ਹੋਰ ਵੀ ਪ੍ਰਸੰਗਿਕ-ਵਿਧਾਇਕ ਜਿੰਪਾ

ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਭਗਵਾਨ ਸ੍ਰੀ ਰਾਮ ਦੇ ਜੀਵਨ, ਆਦਰਸ਼ਾਂ ਤੇ ਸਦੀਵੀ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦਾ ਮੰਚਨ ਸਥਾਨਕ ਜੇਮਜ਼ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵਿਖੇ ਕੀਤਾ। ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਅਮੀਰ ਸਭਿਆਚਾਰਕ ਤੇ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਇਸ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।

ਜੇਮਜ਼ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੇ ਮੰਚਨ ਦੌਰਾਨ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ। ਤਸਵੀਰ: ਹਮਸ਼ਾਇਨ ਸਟੂਡੀਓ 05-09-2026
ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਭਗਵਾਨ ਸ੍ਰੀ ਰਾਮ ਦੇ ਜੀਵਨ, ਆਦਰਸ਼ਾਂ ਤੇ ਸਦੀਵੀ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦਾ ਮੰਚਨ ਸਥਾਨਕ ਜੇਮਜ਼ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵਿਖੇ ਕੀਤਾ। ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਅਮੀਰ ਸਭਿਆਚਾਰਕ ਤੇ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਇਸ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਉਦੇਸ਼ ਹੁਸ਼ਿਆਰਪੁਰ ਵਿਚ ‘ਹਮਾਰੇ ਰਾਮ’ ਦੇ ਮੁਫ਼ਤ ਸ਼ੋਅ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ੋਆਂ ’ਚ ਹੁਸ਼ਿਆਰਪੁਰ ਨੂੰ ਸ਼ਾਮਿਲ ਕੀਤਾ ਜਾਣਾ ਜ਼ਿਲ੍ਹੇ ਦੇ ਲੋਕਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ‘ਹਮਾਰੇ ਰਾਮ’ ਰਾਮਾਇਣ ’ਤੇ ਆਧਾਰਿਤ ਇਕ ਸ਼ਾਨਦਾਰ ਨਾਟਕ ਪੇਸ਼ਕਾਰੀ ਹੈ, ਜਿਸ ਵਿਚ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਰਾਵਣ ਦੀ ਭੂਮਿਕਾ ਵਿਚ ਆਪਣੇ ਦਮਦਾਰ ਅਭਿਨੈ ਨਾਲ ਦਰਸ਼ਕਾਂ ਨੂੰ ਪ੍ਰਭਾਵਿਤ ਕਰ ਰਹੇ ਹਨ। ਵਿਧਾਇਕ ਜਿੰਪਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਭਗਵਾਨ ਸ੍ਰੀ ਰਾਮ ਦੇ ਆਦਰਸ਼ ਸਮਾਜ ਲਈ ਹੋਰ ਵੀ ਪ੍ਰਸੰਗਿਕ ਹਨ। ਉਨ੍ਹਾਂ ਦਾ ਜੀਵਨ ਸਾਨੂੰ ਸੱਚ ਦੇ ਮਾਰਗ ’ਤੇ ਚੱਲਣ, ਵੱਡਿਆਂ ਦਾ ਸਤਿਕਾਰ ਕਰਨ, ਆਪਣੇ ਫ਼ਰਜ਼ ਨਿਭਾਉਣ ਅਤੇ ਸਮਾਜ ਵਿਚ ਭਾਈਚਾਰਾ ਤੇ ਸਦਭਾਵਨਾ ਕਾਇਮ ਰੱਖਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਦੱਸਿਆ ਕਿ 5 ਸਤੰਬਰ ਨੂੰ ਵੀ ਦੁਪਹਿਰ 2 ਵਜੇ ਤੇ ਸ਼ਾਮ 6 ਵਜੇ ਦੋ ਸ਼ੋਅ ਕਰਵਾਏ ਜਾਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ, ਹੋਰ ਅਧਿਕਾਰੀ ਤੇ ਪਤਵੰਤੇ ਮੌਜੂਦ ਸਨ।
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਰਾਮਪੁਰ ਖੇੜਾ ’ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।