05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

‘ ਰਵਿਦਾਸ ਬਗੀਚੀ’ ਮੁਹਿੰਮ ਤਹਿਤ ਮਾਂਗਾ ਵਿਖੇ ਫਲਦਾਰ ਤੇ ਛਾਂ ਵਾਲੇ ਬੂਟੇ ਲਗਾਏ

ਗੜ੍ਹਦੀਵਾਲਾ, 4 ਸਤੰਬਰ (ਚੱਗਰ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਨੂੰ ਸਾਫ਼ ਸੁਥਰਾ ਤੇ ਹਰਿਆ ਭਰਿਆ ਰੱਖਣ ਲਈ ਸ਼ੁਰੂ ਕੀਤੀ ਮੁਹਿੰਮ ‘ਰਵਿਦਾਸ ਬਗੀਚੀ’ ਤਹਿਤ ਗ੍ਰਾਮ ਪੰਚਾਇਤ ਪਿੰਡ ਮਾਂਗਾ ਵਲੋਂ ਪੰਚਾਇਤੀ ਰਕਬੇ ਵਿਚ ਲਗਪਗ 650 ਦੇ ਕਰੀਬ ਫਲਦਾਰ ਤੇ ਛਾਂ ਵਾਲੇ ਬੂਟੇ ਲਗਾਏ ਗਏ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ‘ਰਵਿਦਾਸ ਬਗੀਚੀ’ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਜਿਥੇ ਵਾਤਾਵਰਨ ਹਰਿਆ ਭਰਿਆ ਰੱਖਣ ਲਈ ਵਧੀਆ ਉਪਰਾਲਾ ਹੈ ਉਥੇ ਫਲਦਾਰ ਤੇ ਛਾਂਦਾਰ ਬੂਟੇ ਮਨੁੱਖ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਦੂਰ ਰੱਖਣ ਵਿਚ ਅਹਿਮ ਰੋਲ ਅਦਾ ਕਰਨਗੇ।

ਅਜੀਤ ਡੈਸਕ 05-09-2026
ਗੜ੍ਹਦੀਵਾਲਾ, 4 ਸਤੰਬਰ (ਚੱਗਰ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਨੂੰ ਸਾਫ਼ ਸੁਥਰਾ ਤੇ ਹਰਿਆ ਭਰਿਆ ਰੱਖਣ ਲਈ ਸ਼ੁਰੂ ਕੀਤੀ ਮੁਹਿੰਮ ‘ਰਵਿਦਾਸ ਬਗੀਚੀ’ ਤਹਿਤ ਗ੍ਰਾਮ ਪੰਚਾਇਤ ਪਿੰਡ ਮਾਂਗਾ ਵਲੋਂ ਪੰਚਾਇਤੀ ਰਕਬੇ ਵਿਚ ਲਗਪਗ 650 ਦੇ ਕਰੀਬ ਫਲਦਾਰ ਤੇ ਛਾਂ ਵਾਲੇ ਬੂਟੇ ਲਗਾਏ ਗਏ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ‘ਰਵਿਦਾਸ ਬਗੀਚੀ’ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਜਿਥੇ ਵਾਤਾਵਰਨ ਹਰਿਆ ਭਰਿਆ ਰੱਖਣ ਲਈ ਵਧੀਆ ਉਪਰਾਲਾ ਹੈ ਉਥੇ ਫਲਦਾਰ ਤੇ ਛਾਂਦਾਰ ਬੂਟੇ ਮਨੁੱਖ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਦੂਰ ਰੱਖਣ ਵਿਚ ਅਹਿਮ ਰੋਲ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਹੋ-ਜਿਹੇ ਕਾਰਜ ਪ੍ਰੇਰਨਾ ਸਰੋਤ ਬਣਨਗੇ। ਇਸ ਮੌਕੇ ਸਰਪੰਚ ਗੁਰਦੀਪ ਸਿੰਘ, ਪੰਚ ਭੁਪਿੰਦਰ ਸਿੰਘ, ਪੰਚ ਧਰਮ ਸਿੰਘ, ਪੰਚ ਰਜਿੰਦਰ ਸਿੰਘ, ਪੰਚ ਪਰਮਜੀਤ ਕੌਰ, ਪੰਚ ਰਜਵਿੰਦਰ ਕੌਰ, ਸਾਬਕਾ ਸਰਪੰਚ ਹਰਜਿੰਦਰ ਸਿੰਘ, ਦਵਿੰਦਰ ਸਿੰਘ, ਹਰਵਿੰਦਰ ਸਿੰਘ, ਬਹਾਦਰ ਸਿੰਘ, ਜੋਗਿੰਦਰ ਸਿੰਘ, ਕਰਨੈਲ ਸਿੰਘ, ਕਾਂਤਾ ਦੇਵੀ, ਸੁਰਿੰਦਰ ਕੌਰ, ਊਧਮ ਸਿੰਘ, ਬਲਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਮੋਟਰਾਂ ਦੀ ਬਿਜਲੀ ਦੀ ਸਪਲਾਈ ਪੂਰੀ ਨਾ ਹੋਣ ਕਰਕੇ ਕਿਸਾਨਾਂ ਦਾ ਝੋਨਾ ਸੁੱਕਣ ਲੱਗਾ-ਘੁੰਮਣ ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਚ ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।