ਖ਼ਾਲਸਾ ਕਾਲਜ ਵਿਚ ਲੈਕਚਰ ਕਰਵਾਇਆ
ਗੜ੍ਹਦੀਵਾਲਾ, 5 ਸਤੰਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਾਲਜ ਦੇ ਪੰਜਾਬੀ, ਅੰਗਰੇਜ਼ੀ ਤੇ ਹਿੰਦੀ ਵਿਭਾਗਾਂ ਵਲੋਂ ਸਾਂਝੇ ਤੌਰ ‘ਤੇ ਅਧਿਆਪਕ ਦਿਵਸ ਨੂੰ ਸਮਰਪਿਤ ‘ਅਜੋਕੇ ਸਮੇਂ ਵਿਚ ਅਧਿਆਪਕ ਦੀ ਭੂਮਿਕਾ’ ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਕਰਵਾਇਆ, ਜਿਸ ਦੌਰਾਨ ਮੁੱਖ ਬੁਲਾਰੇ ਹਰਪਾਲ ਸਿੰਘ ਜੰਡੇ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਧਿਆਪਕ ਸਿਰਫ਼ ਪਾਠਕ੍ਰਮ ਪੜ੍ਹਾਉਣ ਵਾਲਾ ਵਿਅਕਤੀ ਨਹੀਂ, ਸਗੋਂ ਵਿਦਿਆਰਥੀ ਦੀ ਸ਼ਖ਼ਸੀਅਤ, ਸੋਚ, ਚਰਿੱਤਰ ਤੇ ਜੀਵਨ-ਦ੍ਰਿਸ਼ਟੀ ਨੂੰ ਘੜਨ ਵਾਲਾ ਮਾਰਗਦਰਸ਼ਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਅਧਿਆਪਕ ਲਈ ਇਹ ਜ਼ਰੂਰੀ ਹੈ ਕਿ ਉਹ ਬਦਲਦੇ ਸਮਾਜਿਕ, ਤਕਨੀਕੀ ਤੇ ਸਿੱਖਿਆਤਮਕ ਪਰਿਪੇਖ ਦੇ ਅਨੁਕੂਲ ਆਪਣੇ ਗਿਆਨ ਅਤੇ ਅਧਿਆਪਨ-ਕੌਸ਼ਲਾਂ ਨੂੰ ਨਿਰੰਤਰ ਵਿਕਸਿਤ ਕਰਦਾ ਰਹੇ।
ਗੜ੍ਹਦੀਵਾਲਾ, 5 ਸਤੰਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਾਲਜ ਦੇ ਪੰਜਾਬੀ, ਅੰਗਰੇਜ਼ੀ ਤੇ ਹਿੰਦੀ ਵਿਭਾਗਾਂ ਵਲੋਂ ਸਾਂਝੇ ਤੌਰ ‘ਤੇ ਅਧਿਆਪਕ ਦਿਵਸ ਨੂੰ ਸਮਰਪਿਤ ‘ਅਜੋਕੇ ਸਮੇਂ ਵਿਚ ਅਧਿਆਪਕ ਦੀ ਭੂਮਿਕਾ’ ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਕਰਵਾਇਆ, ਜਿਸ ਦੌਰਾਨ ਮੁੱਖ ਬੁਲਾਰੇ ਹਰਪਾਲ ਸਿੰਘ ਜੰਡੇ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਧਿਆਪਕ ਸਿਰਫ਼ ਪਾਠਕ੍ਰਮ ਪੜ੍ਹਾਉਣ ਵਾਲਾ ਵਿਅਕਤੀ ਨਹੀਂ, ਸਗੋਂ ਵਿਦਿਆਰਥੀ ਦੀ ਸ਼ਖ਼ਸੀਅਤ, ਸੋਚ, ਚਰਿੱਤਰ ਤੇ ਜੀਵਨ-ਦ੍ਰਿਸ਼ਟੀ ਨੂੰ ਘੜਨ ਵਾਲਾ ਮਾਰਗਦਰਸ਼ਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਅਧਿਆਪਕ ਲਈ ਇਹ ਜ਼ਰੂਰੀ ਹੈ ਕਿ ਉਹ ਬਦਲਦੇ ਸਮਾਜਿਕ, ਤਕਨੀਕੀ ਤੇ ਸਿੱਖਿਆਤਮਕ ਪਰਿਪੇਖ ਦੇ ਅਨੁਕੂਲ ਆਪਣੇ ਗਿਆਨ ਅਤੇ ਅਧਿਆਪਨ-ਕੌਸ਼ਲਾਂ ਨੂੰ ਨਿਰੰਤਰ ਵਿਕਸਿਤ ਕਰਦਾ ਰਹੇ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਵਿਸ਼ੇਸ਼ ਲੈਕਚਰ ਵਿਦਿਆਰਥੀਆਂ ਨੂੰ ਗਿਆਨ ਦੇ ਨਾਲ-ਨਾਲ ਜੀਵਨ ਦੀਆਂ ਅਸਲ ਚੁਣੌਤੀਆਂ ਨੂੰ ਸਮਝਣ ਅਤੇ ਉਨ੍ਹਾਂ ਦਾ ਸਾਹਮਣਾ ਕਰਨ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਪੰਜਾਬੀ, ਅੰਗਰੇਜ਼ੀ ਤੇ ਹਿੰਦੀ ਦੇ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਡਾ. ਸਤਵੰਤ ਕੌਰ, ਮੈਡਮ ਨਰਿੰਦਰ ਕੌਰ, ਡਾ. ਰਵਿੰਦਰ ਕੌਰ, ਮੈਡਮ ਬਲਜਿੰਦਰ ਕੌਰ, ਮੈਡਮ ਪਲਕ, ਦਵਿੰਦਰ ਕੁਮਾਰ ਲਾਇਬ੍ਰੇਰੀਅਨ ਅਤੇ ਵਿਦਿਆਰਥੀ ਹਾਜ਼ਰ ਸਨ।