07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਮਾਡਲ ਸਕੂਲ ’ਚ ਸਾਇੰਸ ਮੇਲਾ ਲਗਾਇਆ

ਗੜ੍ਹਦੀਵਾਲਾ, 6 ਸਤੰਬਰ (ਚੱਗਰ)-ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਮਾਡਲ ਸਕੂਲ ਗੜ੍ਹਦੀਵਾਲਾ ਵਿਖੇ ਪ੍ਰਿੰ. ਦਰਸ਼ਨਾ ਕੌਸ਼ਲ ਦੀ ਅਗਵਾਈ ਹੇਠ ਸਾਇੰਸ ਮੇਲਾ ਲਗਾਇਆ।

ਅਜੀਤ ਡੈਸਕ 07-09-2026
ਗੜ੍ਹਦੀਵਾਲਾ, 6 ਸਤੰਬਰ (ਚੱਗਰ)-ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਮਾਡਲ ਸਕੂਲ ਗੜ੍ਹਦੀਵਾਲਾ ਵਿਖੇ ਪ੍ਰਿੰ. ਦਰਸ਼ਨਾ ਕੌਸ਼ਲ ਦੀ ਅਗਵਾਈ ਹੇਠ ਸਾਇੰਸ ਮੇਲਾ ਲਗਾਇਆ। ਜਿਸ ਵਿਚ ਸਕੂਲ ਦੇ ਐਮ. ਡੀ. ਤੇ ਸਟੇਟ ਐਵਾਰਡੀ ਤਰਸੇਮ ਸਿੰਘ ਧੁੱਗਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਉਨ੍ਹਾਂ ਨੇ ਛੇਵੀਂ ਤੋਂ ਨੌਵੀਂ ਤੱਕ ਦੇ ਵਿਦਿਆਰਥੀਆਂ ਵਲੋਂ ਸਾਇੰਸ ਨਾਲ ਸੰਬੰਧਿਤ ਬਣਾਏ ਵੱਖ-ਵੱਖ ਪ੍ਰਾਜੈਕਟਸ ਤੇ ਚੌਥੀ-ਪੰਜਵੀਂ ਦੇ ਵਿਦਿਆਰਥੀਆਂ ਵਲੋਂ ਬੇਸਟ ਮਟੀਰੀਅਲ ਤੋਂ ਤਿਆਰ ਕੀਤੇ ਗਏ ਵੱਖ-ਵੱਖ ਮਾਡਲਾਂ ਦੀ ਲਗਾਈ ਗਈ ਪ੍ਰਦਰਸ਼ਨੀ ਦਾ ਮੁਆਇਨਾ ਕਰਦਿਆਂ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਸਕੂਲ ਪ੍ਰਬੰਧਕਾਂ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਸਕੂਲ ਗਤੀਵਿਧੀਆਂ ’ਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰ. ਦਰਸ਼ਨਾ ਕੌਸ਼ਲ ਨੇ ਕਿਹਾ ਕਿ ਸਕੂਲ ਵਿਖੇ ਅਜਿਹੇ ਪ੍ਰਾਜੈਕਟ ਬਣਾਉਣ ਤੇ ਪ੍ਰਦਰਸ਼ਨੀ ਲਗਾਉਣ ਦਾ ਮੁੱਖ ਮਕਸਦ ਬੱਚਿਆਂ ਅੰਦਰ ਛਿਪੀ ਹੋਈ ਪ੍ਰਤਿਭਾ ਨੂੰ ਉਜਾਗਰ ਕਰਨਾ ਹੈ । ਇਸ ਮੌਕੇ ਸਾਇੰਸ ਟੀਚਰ ਸ਼ਿਵਾਨੀ, ਰੇਨੂੰ ਤੱਖੀ, ਜਸਪ੍ਰੀਤ ਕੌਰ, ਪਵਨਦੀਪ ਕੌਰ, ਚਰਨਜੀਤ ਕੌਰ, ਮੈਡਮ ਹੈਪੀ ਤੇ ਵੈਸਟ ਆਊਟ ਆਫ਼ ਬੇਸਟ ਮਟੀਰੀਅਲ ਦੇ ਇੰਚਾਰਜ ਮਨਿੰਦਰ ਕੌਰ ਸਮੇਤ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰੋ. ਬਿਮਲਾ ਜਸਵਾਲ ਤੇ ਸੁਰਿੰਦਰ ਕੁਮਾਰ ਲੱਕੀ ਦੀ ਸੇਵਾਮੁਕਤੀ ਮੌਕੇ ਵਿਦਾਇਗੀ ਸਮਾਗਮ ਅਗਲੀ ਖ਼ਬਰ ਅਧਿਆਪਕ ਦਿਵਸ ਮਨਾਉਂਦੇ ਹੋਏ ਬੀ. ਐਨ. ਡੀ. ਸਕੂਲ ਦੇ ਸਟਾਫ਼ ਮੈਂਬਰ ਤੇ ਪ੍ਰਿੰਸੀਪਲ ਜੈ ਕ੍ਰਿਸ਼ਨ ਮਹਿਤਾ। ਬੀ. ਐਨ. ਡੀ. ਸੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।