ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਅਧਿਆਪਕ ਦਿਵਸ ਮਨਾਇਆ
ਬੰਗਾ, 6 ਸਤੰਬਰ (ਧਰਮਵੀਰ ਪਾਲ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਅਧਿਆਪਕ ਦਿਵਸ ਉਤਸ਼ਾਹ, ਪਿਆਰ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਦਾ ਪ੍ਰਬੰਧ ਜਮਾਤ ਪਹਿਲੀ ਤੇ 12ਵੀਂ ਦੇ ਵਿਦਿਆਰਥੀਆਂ ਵਲੋਂ ਕੀਤਾ, ਜਿਨ੍ਹਾਂ ਨੇ ਆਪਣੀਆਂ ਰਚਨਾਤਮਕ ਪੇਸ਼ਕਾਰੀਆਂ ਰਾਹੀਂ ਸਮੂਹ ਅਧਿਆਪਕ ਵਰਗ ਲਈ ਇਸ ਦਿਨ ਨੂੰ ਯਾਦਗਾਰ ਬਣਾ ਦਿੱਤਾ।
ਬੰਗਾ, 6 ਸਤੰਬਰ (ਧਰਮਵੀਰ ਪਾਲ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਅਧਿਆਪਕ ਦਿਵਸ ਉਤਸ਼ਾਹ, ਪਿਆਰ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਦਾ ਪ੍ਰਬੰਧ ਜਮਾਤ ਪਹਿਲੀ ਤੇ 12ਵੀਂ ਦੇ ਵਿਦਿਆਰਥੀਆਂ ਵਲੋਂ ਕੀਤਾ, ਜਿਨ੍ਹਾਂ ਨੇ ਆਪਣੀਆਂ ਰਚਨਾਤਮਕ ਪੇਸ਼ਕਾਰੀਆਂ ਰਾਹੀਂ ਸਮੂਹ ਅਧਿਆਪਕ ਵਰਗ ਲਈ ਇਸ ਦਿਨ ਨੂੰ ਯਾਦਗਾਰ ਬਣਾ ਦਿੱਤਾ। ਸਮਾਗਮ ਦੀ ਸ਼ੁਰੂਆਤ ਅਧਿਆਪਕਾਂ ਦੇ ਨਿੱਘੇ ਸਵਾਗਤ ਤੇ ਬੈਂਡ ਨਾਲ ਹੋਈ। ਇਸ ਤੋਂ ਬਾਅਦ ਪ੍ਰੋਗਰਾਮ ਸ਼ੁਰੂ ਕਰਨ ਦੀ ਆਗਿਆ ਲਈ ਗਈ ਅਤੇ ਪਵਿੱਤਰ ਜੋਤ ਪ੍ਰਜਵਲਿਤ ਕੀਤੀ ਗਈ। ਇਸ ਮੌਕੇ ਜਮਾਤ ਪਹਿਲੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਸਰਗਰਮ ਭਾਗ ਲੈਂਦਿਆਂ ਅਧਿਆਪਕਾਂ ਦੇ ਸਨਮਾਨ ਵਿਚ ਭਾਵਪੂਰਨ ਸੰਦੇਸ਼, ਭਾਸ਼ਣ, ਕਵਿਤਾਵਾਂ, ਗੀਤ, ਨਾਚ ਤੇ ਲਘੂ ਨਾਟਕ ਪੇਸ਼ ਕੀਤੇ। ਇਸ ਮੌਕੇ ਜਸਲੀਨ ਨੇ ਪ੍ਰੇਰਣਾਦਾਇਕ ਭਾਸ਼ਨ ਦਿੱਤਾ ਤੇ ਵਿਦਿਆਰਥੀਆਂ ਨੇ ਭਾਵਪੂਰਨ ਪੇਸ਼ਕਾਰੀ ਕੀਤੀ ਅਤੇ ਗਿਆਨਵਰਧਕ ਲਘੂ ਨਾਟਕ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਸਮਾਗਮ ਦੌਰਾਨ ਅਧਿਆਪਕਾਂ ਲਈ ਸਟ੍ਰਾਅ-ਕਾਟਨ ਬਾਲ ਟ੍ਰਾਂਸਫਰ, 3-ਆਈਟਮ ਸਟੋਰੀ ਰਿਲੇ, ਮਿਊਜ਼ਕਿਲ ਕੱਪਸ, ਕੋਟ ਕਵਿਜ਼, ਪਾਸ ਦ ਮਾਈਕ ਅਤੇ ਕਲਰ ਕਮਾਂਡ ਵਰਗੀਆਂ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਅਧਿਆਪਕਾਂ ਨੂੰ ਹੱਥੀਂ ਬਣਾਏ ਕਾਰਡ ਅਤੇ ਨਿੱਜੀ ਸੰਦੇਸ਼ ਭੇਟ ਕਰਕੇ ਆਪਣੇ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਪ੍ਰਿੰਸੀਪਲ ਮੈਡਮ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਇਸ ਸਫਲ ਸਮਾਗਮ ਲਈ ਵਧਾਈ ਦਿੱਤੀ।