07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਵਿਦਿਆਰਥੀਆਂ ਨੂੰ ਟੈਟਨਸ ਦੇ ਟੀਕੇ ਲਗਾਏ

ਸੜੋਆ, 6 ਸਤੰਬਰ (ਹਰਮੇਲ ਸਹੂੰਗੜਾ)-ਸੀਨੀਅਰ ਮੈਡੀਕਲ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਸੜੋਆ ਵਿਖੇ ਸਿਹਤ ਵਿਭਾਗ ਵਲੋਂ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਨੂੰ ਮੁੱਖ ਰੱਖਦਿਆਂ ਟੀਕਾਕਰਨ ਮੁਹਿੰਮ ਚਲਾਈ ਗਈ। ਇਸ ਦੌਰਾਨ ਦਸਵੀਂ ਤੇ ਪੰਜਵੀਂ ਜਮਾਤ ਵਿਚ ਪੜ੍ਹ ਰਹੇ 16 ਅਤੇ 11 ਸਾਲ ਦੀ ਉਮਰ ਦੇ ਵਿਦਿਆਰਥੀਆਂ ਨੂੰ ਟੈਟਨਸ ਤੋਂ ਬਚਾਅ ਲਈ ਟੀਕੇ ਲਗਾਏ ਗਏ।

ਅਜੀਤ ਡੈਸਕ 07-09-2026
ਸੜੋਆ, 6 ਸਤੰਬਰ (ਹਰਮੇਲ ਸਹੂੰਗੜਾ)-ਸੀਨੀਅਰ ਮੈਡੀਕਲ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਸੜੋਆ ਵਿਖੇ ਸਿਹਤ ਵਿਭਾਗ ਵਲੋਂ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਨੂੰ ਮੁੱਖ ਰੱਖਦਿਆਂ ਟੀਕਾਕਰਨ ਮੁਹਿੰਮ ਚਲਾਈ ਗਈ। ਇਸ ਦੌਰਾਨ ਦਸਵੀਂ ਤੇ ਪੰਜਵੀਂ ਜਮਾਤ ਵਿਚ ਪੜ੍ਹ ਰਹੇ 16 ਅਤੇ 11 ਸਾਲ ਦੀ ਉਮਰ ਦੇ ਵਿਦਿਆਰਥੀਆਂ ਨੂੰ ਟੈਟਨਸ ਤੋਂ ਬਚਾਅ ਲਈ ਟੀਕੇ ਲਗਾਏ ਗਏ। ਇਸ ਮੌਕੇ ਏ. ਐੱਮ. ਰਾਜ ਰਾਣੀ ਤੇ ਆਸ਼ਾ ਵਰਕਰ ਬਲਜਿੰਦਰ ਕੌਰ ਵਲੋਂ ਵਿਦਿਆਰਥੀਆਂ ਨੂੰ ਟੈਟਨਸ ਬਿਮਾਰੀ, ਇਸ ਤੋਂ ਬਚਾਅ ਤੇ ਟੀਕਾਕਰਨ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਸਮੇਂ ਸਿਰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਵਲੋਂ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਅਜਿਹੀਆਂ ਸਿਹਤ ਜਾਗਰੂਕਤਾ ਤੇ ਟੀਕਾਕਰਨ ਮੁਹਿੰਮਾਂ ਵਿਦਿਆਰਥੀਆਂ ਨੂੰ ਤੰਦਰੁਸਤ ਅਤੇ ਸੁਰੱਖਿਅਤ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਪਿਛਲੀ ਖ਼ਬਰ ਪਿੰਡ ਉਸਮਾਨਪੁਰ ਵਿਖੇ ਅਧਿਆਪਕ ਦਿਵਸ ਸੰਬੰਧੀ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਕੇ. ਵੀ. ਕੇ. ਲੰਗੜੋਆ ਵਿਖੇ ‘ਰਾਸ਼ਟਰੀ ਪੋਸ਼ਣ ਮਹੀਨਾ’ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।