ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ
ਹੁਸ਼ਿਆਰਪੁਰ, 8 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ਦੇ ਸਾਰੇ ਦਫ਼ਤਰਾਂ ਤੇ ਚੰਡੀਗੜ੍ਹ ਸਥਿਤ ਡਾਇਰੈਕਟਰੇਟ ਦਫ਼ਤਰਾਂ ਦੇ ਮਨਿਸਟਰੀਅਲ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਕੀਤੀ ਗਈ। ਇਸ ਹੜਤਾਲ ’ਚ ਜ਼ਿਲ੍ਹੇ ਦੇ ਡੀ.
ਹੁਸ਼ਿਆਰਪੁਰ, 8 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ਦੇ ਸਾਰੇ ਦਫ਼ਤਰਾਂ ਤੇ ਚੰਡੀਗੜ੍ਹ ਸਥਿਤ ਡਾਇਰੈਕਟਰੇਟ ਦਫ਼ਤਰਾਂ ਦੇ ਮਨਿਸਟਰੀਅਲ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਕੀਤੀ ਗਈ। ਇਸ ਹੜਤਾਲ ’ਚ ਜ਼ਿਲ੍ਹੇ ਦੇ ਡੀ. ਸੀ. ਦਫ਼ਤਰ, ਸਿੱਖਿਆ ਵਿਭਾਗ ਦੇ ਦਫ਼ਤਰ, ਸਿੰਚਾਈ ਵਿਭਾਗ, ਪੀ. ਡਬਲਿਯੂ. ਡੀ. ਵਿਭਾਗ, ਬਾਗ਼ਬਾਨੀ ਵਿਭਾਗ, ਐੱਸ. ਡੀ. ਐਮ. ਦਫ਼ਤਰ, ਵਾਟਰ ਸੈਨੀਟੇਸ਼ਨ ਵਿਭਾਗ, ਆਬਕਾਰੀ ਵਿਭਾਗ, ਸਿਵਲ ਸਰਜਨ ਦਫ਼ਤਰ ਸਮੇਤ ਹੋਰਨਾਂ ਦਫ਼ਤਰਾਂ ਦੇ ਕਰਮਚਾਰੀ ਸ਼ਾਮਿਲ ਹੋਏ। ਇਸ ਦੌਰਾਨ ਮਿੰਨੀ ਸਕੱਤਰੇਤ ਦੇ ਬਾਹਰ ਜ਼ਿਲ੍ਹਾ ਪ੍ਰਧਾਨ ਅਨੀਰੁੱਧ ਮੋਦਗਿਲ ਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦੀਪਕ ਤ੍ਰਿਹਣ ਦੀ ਅਗਵਾਈ ’ਚ ਰੋਸ ਰੈਲੀ ਕੀਤੀ ਗਈ। ਰੈਲੀ ਦੌਰਾਨ ਸਾਂਝਾ ਮੁਲਾਜ਼ਮ ਫ਼ਰੰਟ ਦੇ ਮੁੱਖ ਕਨਵੀਨਰ ਸਤੀਸ਼ ਰਾਣਾ, ਪੈਨਸ਼ਨਰ ਕੁਲ ਵਰਨ ਸਿੰਘ, ਮਨਜੀਤ ਸਿੰਘ ਸੈਣੀ, ਪ੍ਰਵੇਸ਼ ਕੁਮਾਰ, ਜੈਲ ਸਿੰਘ, ਵਰਿਆਮ ਸਿੰਘ, ਰਵੀ ਦੱਤ ਨੇ ਮੁਲਾਜ਼ਮ ਮਾਰੂ ਫ਼ੈਸਲਿਆਂ ਦੀ ਨਿਖੇਧੀ ਕੀਤੀ। ਇਸ ਮੌਕੇ ਮੁਲਾਜ਼ਮਾਂ ਵਲੋਂ ਵੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਅਨੀਰੁੱਧ ਮੋਦਗਿਲ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨਾਲ ਧੱਕਾ ਕਰ ਰਹੀ ਹੈ, ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 12 ਸਤੰਬਰ ਨੂੰ ਸਾਂਝੀ ਤਾਲਮੇਲ ਕਮੇਟੀ ਦੇ ਫ਼ੈਸਲੇ ਅਨੁਸਾਰ ਪੰਜਾਬ ਦੇ ਮੰਤਰੀਆਂ ਦਾ ਘਿਰਾਓ ਦੇ ਤਹਿਤ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ, ਜਿਸ ਵਿਚ ਵੱਡੀ ਗਿਣਤੀ ’ਚ ਮੁਲਾਜ਼ਮ ਸ਼ਾਮਿਲ ਹੋਣਗੇ।