09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪ੍ਰਿੰਸੀਪਲ ਤਰਲੋਚਨ ਸਿੰਘ ਨੇ ਖੜਕਾਂ ਸਕੂਲ ’ਚ ਪੂਰੇ ਕੀਤੇ 5 ਸਾਲ

ਹੁਸ਼ਿਆਰਪੁਰ, 8 ਸਤੰਬਰ (ਹਰਪ੍ਰੀਤ ਕੌਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜਕਾਂ ਦੇ ਪ੍ਰਿੰਸੀਪਲ ਤਰਲੋਚਨ ਸਿੰਘ ਵਲੋਂ ਸਕੂਲ ਵਿਚ ਆਪਣੀ ਸੇਵਾ ਦੇ 5 ਸਾਲ ਪੂਰੇ ਕਰਨ ’ਤੇ ਸਕੂਲ ਸਟਾਫ਼ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਸਟਾਫ਼ ਮੈਂਬਰਾਂ ਨੇ ਪ੍ਰਿੰਸੀਪਲ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।

ਅਜੀਤ ਡੈਸਕ 09-09-2026
ਹੁਸ਼ਿਆਰਪੁਰ, 8 ਸਤੰਬਰ (ਹਰਪ੍ਰੀਤ ਕੌਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜਕਾਂ ਦੇ ਪ੍ਰਿੰਸੀਪਲ ਤਰਲੋਚਨ ਸਿੰਘ ਵਲੋਂ ਸਕੂਲ ਵਿਚ ਆਪਣੀ ਸੇਵਾ ਦੇ 5 ਸਾਲ ਪੂਰੇ ਕਰਨ ’ਤੇ ਸਕੂਲ ਸਟਾਫ਼ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਸਟਾਫ਼ ਮੈਂਬਰਾਂ ਨੇ ਪ੍ਰਿੰਸੀਪਲ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਟਾਫ਼ ਮੈਂਬਰਾਂ ਨੇ ਕਿਹਾ ਕਿ ਪ੍ਰਿੰਸੀਪਲ ਤਰਲੋਚਨ ਸਿੰਘ ਦੀ ਅਗਵਾਈ ਹੇਠ ਸਕੂਲ ਦੀ ਇਮਾਰਤ ਨੂੰ ਸੁੰਦਰ ਤੇ ਆਕਰਸ਼ਕ ਰੂਪ ਦੇਣ, ਸਕੂਲ ਦੇ ਵਾਤਾਵਰਨ ਦੀ ਸਫ਼ਾਈ, ਵਿਦਿਆਰਥੀਆਂ ਵਿਚ ਅਨੁਸ਼ਾਸਨ ਅਤੇ ਸਟਾਫ਼ ਵਿਚ ਅਨੁਸ਼ਾਸਨ ਤੇ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਗਏ ਹਨ। ਉਨ੍ਹਾਂ ਦੀ ਅਗਵਾਈ ਹੇਠ ਸਕੂਲ ਦਾ ਮਾਹੌਲ ਸਾਫ਼-ਸੁਥਰਾ, ਸੁਚੱਜਾ ਤੇ ਸਿੱਖਿਆ ਲਈ ਅਨੁਕੂਲ ਬਣਿਆ ਹੈ। ਇਸ ਮੌਕੇ ਪਰਮਿੰਦਰ ਸਿੰਘ, ਸੁਸ਼ਮਾ ਦੇਵੀ, ਮੋਨਿਕਾ ਰਾਣਾ, ਵਿਜੈ ਕਲਸੀ, ਨਿਧੀ ਸ਼ਰਮਾ, ਦਲਜੀਤ ਕਿੰਡ, ਮੀਨਾਕਸ਼ੀ ਕਪੂਰ, ਸਨੇਹ ਲਤਾ, ਅਜੈ ਕੁਮਾਰ, ਰਾਜੀਵ ਸ਼ਰਮਾ, ਰਮਨੀਕ ਸਿੰਘ ਘੁੰਮਣ, ਰਵੀ ਕੁਮਾਰ, ਅਮਨਪ੍ਰੀਤ ਕੌਰ, ਮਨਜੀਤ ਸਿੰਘ ਅਤੇ ਚਮਨ ਲਾਲ ਹਾਜ਼ਰ ਸਨ। ਸਟਾਫ਼ ਵਲੋਂ ਪ੍ਰਿੰਸੀਪਲ ਤਰਲੋਚਨ ਸਿੰਘ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਸਕੂਲ ਦੀ ਤਰੱਕੀ ਲਈ ਇਸੇ ਤਰ੍ਹਾਂ ਸਮਰਪਿਤ ਭਾਵਨਾ ਨਾਲ ਕੰਮ ਕਰਨ ਦੀ ਕਾਮਨਾ ਕੀਤੀ ਗਈ।
ਪਿਛਲੀ ਖ਼ਬਰ ਵਿਦੇਸ਼ ਤੋਂ ਗੁਰਸਿੱਖ ਗੋਰਿਆਂ ਦਾ ਜਥਾ ਇਤਿਹਾਸਕ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਹੋਇਆ ਨਤਮਸਤਕ ਅਗਲੀ ਖ਼ਬਰ ਰੋਲ ਆਬਜ਼ਰਵਰ ਡੀ. ਐੱਸ. ਮਾਂਗਟ ਵਲੋਂ ਐੱਸ. ਆਈ. ਆਰ. ਪ੍ਰਕਿਰਿਆ ਦੀ ਸਮੀਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।