09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਨਸ਼ਿਆਂ ਖ਼ਿਲਾਫ਼ ਸਰਕਾਰ ਨੂੰ ਸਵਾਲ ਪੁੱਛਣ ’ਤੇ ਹੋ ਰਿਹਾ ਤਸ਼ੱਦਦ ਨਿੰਦਣਯੋਗ-ਸੰਧੂ

ਚੱਬੇਵਾਲ, 8 ਸਤੰਬਰ (ਰਾਜੀਵ ਭਾਰਦਵਾਜ)-ਕਾਲੇ ਝੰਡੇ ਦਿਖਾਉਣ ਵਾਲਿਆਂ ਨੂੰ ਨਫ਼ਰਤ ਕਰਨ ਵਾਲੇ ਪੰਜਾਬ ਸਰਕਾਰ ਦੇ ਨੁਮਾਇੰਦੇ ਇਹ ਭੁੱਲ ਗਏ ਹਨ ਕਿ ਆਮ ਆਦਮੀ ਪਾਰਟੀ ਵੀ ਕਾਲੇ ਝੰਡਿਆਂ ’ਚੋਂ ਹੀ ਨਿਕਲੀ ਹੈ, ਭਾਵ ਸਰਕਾਰਾਂ ਦੇ ਖ਼ਿਲਾਫ਼ ਮੁਜ਼ਾਹਰੇ ਕਰਕੇ ਹੀ ਹੋਂਦ ਵਿਚ ਆਈ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਇੰਚਾਰਜ ਹਰਮਿੰਦਰ ਸਿੰਘ ਸੰਧੂ ਨੇ ਕੀਤਾ।

ਅਜੀਤ ਡੈਸਕ 09-09-2026
ਚੱਬੇਵਾਲ, 8 ਸਤੰਬਰ (ਰਾਜੀਵ ਭਾਰਦਵਾਜ)-ਕਾਲੇ ਝੰਡੇ ਦਿਖਾਉਣ ਵਾਲਿਆਂ ਨੂੰ ਨਫ਼ਰਤ ਕਰਨ ਵਾਲੇ ਪੰਜਾਬ ਸਰਕਾਰ ਦੇ ਨੁਮਾਇੰਦੇ ਇਹ ਭੁੱਲ ਗਏ ਹਨ ਕਿ ਆਮ ਆਦਮੀ ਪਾਰਟੀ ਵੀ ਕਾਲੇ ਝੰਡਿਆਂ ’ਚੋਂ ਹੀ ਨਿਕਲੀ ਹੈ, ਭਾਵ ਸਰਕਾਰਾਂ ਦੇ ਖ਼ਿਲਾਫ਼ ਮੁਜ਼ਾਹਰੇ ਕਰਕੇ ਹੀ ਹੋਂਦ ਵਿਚ ਆਈ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਇੰਚਾਰਜ ਹਰਮਿੰਦਰ ਸਿੰਘ ਸੰਧੂ ਨੇ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਸ਼ੇਰੋਂ ਦੇ ਮੋਹਨਜੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਕਾਲਾ ਝੰਡਾ ਲਹਿਰਾਇਆ ਸੀ। ਪੰਜਾਬ ਸਰਕਾਰ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡ ਤੂਰਬੰਜਾਰਾ ਦੇ ਵਾਸੀ ਗੁਲਜ਼ਾਰ ਸਿੰਘ ਨੇ ਸਿਰਫ਼ ਇਹ ਕਿਹਾ ਸੀ ਕਿ ਤੁਹਾਡੀ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੀ ਹੈ ਅਤੇ ਮੈਂ ਆਪਣੇ ਘਰ ਦੇ ਹਾਲਾਤ ਤੋਂ ਹੀ ਦੱਸ ਰਿਹਾ ਹਾਂ ਕਿ ਮੇਰਾ ਲੜਕਾ ਚਿੱਟੇ ਦਾ ਆਦੀ ਹੈ ਅਤੇ ਚਿੱਟਾ ਪੰਜਾਬ ਵਿਚ ਸ਼ਰੇਆਮ ਵਿਕ ਰਿਹਾ ਹੈ, ਜਿਸ ‘ਤੇ ਇੰਨਾ ਤਸ਼ੱਦਦ ਕੀਤਾ ਗਿਆ ਕਿ ਉਸ ਨੂੰ ਆਤਮ-ਹੱਤਿਆ ਕਰਨੀ ਪਈ। ਹਰਮਿੰਦਰ ਸਿੰਘ ਸੰਧੂ ਨੇ ਕਿਹਾ ਕਿ ਇਨਸਾਨੀਅਤ ਦੇ ਆਧਾਰ ‘ਤੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਪਿਛਲੀ ਖ਼ਬਰ ਪੰਜ ਪੀਰ ਲੱਖ ਦਾਤਾ ਦੀ ਦਰਗਾਹ ’ਤੇ 38ਵਾਂ ਛਿੰਝ ਮੇਲਾ ਕਰਵਾਇਆ ਅਗਲੀ ਖ਼ਬਰ ਸੇਂਟ ਸੋਲਜਰ ਗਰੁੱਪ ਦੇ ਐਨ. ਸੀ. ਸੀ. ਕੈਡਿਟਾਂ ਵਲੋਂ ਆਰਮੀ ਰੈਜੀਮੈਂਟ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।