09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਨਿਸ਼ਾਨੇਬਾਜ਼ਾਂ ਨੇ ਜਿੱਤੇ 9 ਤਗਮੇ

ਅੱਡਾ ਸਰਾਂ, 8 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ੂਟਿੰਗ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਦੇਹਰਾਦੂਨ ਵਿਖੇ ਕਰਵਾਈ 45ਵੀਂ ਨਾਰਥ ਜ਼ੋਨ ਸ਼ੂਟਿੰਗ ਚੈਂਪੀਅਨਸ਼ਿਪ ’ਚ ਸਕੂਲ ਦੀ ਹੋਣਹਾਰ ਨਿਸ਼ਾਨੇਬਾਜ਼ ਗੁਰਨੂਰ ਕੌਰ ਨੇ 10 ਮੀਟਰ ਏਅਰ ਰਾਈਫ਼ਲ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਸ਼ਟਰੀ ਪੱਧਰ ਦੀ ਪ੍ਰਤੀਯੋਗਤਾ ਲਈ ਕੁਆਲੀਫ਼ਾਈ ਕੀਤਾ।

ਅਜੀਤ ਡੈਸਕ 09-09-2026
ਅੱਡਾ ਸਰਾਂ, 8 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ੂਟਿੰਗ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਦੇਹਰਾਦੂਨ ਵਿਖੇ ਕਰਵਾਈ 45ਵੀਂ ਨਾਰਥ ਜ਼ੋਨ ਸ਼ੂਟਿੰਗ ਚੈਂਪੀਅਨਸ਼ਿਪ ’ਚ ਸਕੂਲ ਦੀ ਹੋਣਹਾਰ ਨਿਸ਼ਾਨੇਬਾਜ਼ ਗੁਰਨੂਰ ਕੌਰ ਨੇ 10 ਮੀਟਰ ਏਅਰ ਰਾਈਫ਼ਲ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਸ਼ਟਰੀ ਪੱਧਰ ਦੀ ਪ੍ਰਤੀਯੋਗਤਾ ਲਈ ਕੁਆਲੀਫ਼ਾਈ ਕੀਤਾ। ਇਸ ਤੋਂ ਪਹਿਲਾਂ ਸਿਲਵਰ ਓਕ ਸਕੂਲ ਟਾਂਡਾ ਵਿਖੇ ਕਰਵਾਈ 70ਵੀਂ ਜ਼ਿਲ੍ਹਾ ਸਿੱਖਿਆ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਲਗਪਗ 160 ਵਿਦਿਆਰਥੀਆਂ ਨੇ ਭਾਗ ਲਿਆ। ਚੈਂਪੀਅਨਸ਼ਿਪ ‘ਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ, ਟਾਂਡਾ ਦੇ ਨਿਸ਼ਾਨੇਬਾਜ਼ਾਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 9 ਤਗਮੇ ਆਪਣੇ ਨਾਂਅ ਕੀਤੇ। ਸਕੂਲ ਦੇ ਤਗਮੇ ਜੇਤੂ ਖਿਡਾਰੀਆਂ ਵਿਚ ਅੰਡਰ-14 ਏਅਰ ਰਾਈਫ਼ਲ ਲੜਕਿਆਂ ਦੇ ਮੁਕਾਬਲੇ ’ਚ ਅਮਿਤ ਨੇ ਕਾਂਸੀ ਦਾ ਤਗਮਾ ਹਾਸਿਲ ਕੀਤਾ। ਅੰਡਰ-14 ਏਅਰ ਰਾਈਫ਼ਲ ਲੜਕੀਆਂ ਦੇ ਮੁਕਾਬਲੇ ਵਿਚ ਗੁਰਨੂਰ ਕੌਰ ਨੇ ਚਾਂਦੀ ਦਾ ਤਗਮਾ ਜਿੱਤਿਆ। ਅੰਡਰ-19 ਏਅਰ ਪਿਸਟਲ ਲੜਕੀਆਂ ਦੇ ਮੁਕਾਬਲੇ ਵਿਚ ਹਰਸਿਮਰਤ ਕੌਰ ਨੇ ਕਾਂਸੀ ਦਾ ਤਗਮਾ ਆਪਣੇ ਨਾਂਅ ਕੀਤਾ। ਇਸੇ ਤਰ੍ਹਾਂ ਅੰਡਰ-14 ਓਪਨ ਸਾਈਟ ਰਾਈਫ਼ਲ ਲੜਕਿਆਂ ਦੇ ਮੁਕਾਬਲੇ ਵਿਚ ਗੁਰਸ਼ਾਨ ਸਿੰਘ ਨੇ ਸੋਨੇ ਦਾ ਤਗਮਾ ਤੇ ਸਿਫ਼ਤਵੀਰ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ । ਅੰਡਰ-14 ਓਪਨ ਸਾਈਟ ਰਾਈਫ਼ਲ ਲੜਕੀਆਂ ਦੇ ਮੁਕਾਬਲੇ ਵਿਚ ਮਾਨਵੀ ਸੈਣੀ ਨੇ ਚਾਂਦੀ ਦਾ ਤਗਮਾ ਹਾਸਿਲ ਕੀਤਾ। ਅੰਡਰ-17 ਓਪਨ ਸਾਈਟ ਰਾਈਫ਼ਲ ਮੁਕਾਬਲੇ ਵਿਚ ਅਰਮਾਨ ਨੇ ਚਾਂਦੀ ਅਤੇ ਜਸਜੀਤ ਨੇ ਕਾਂਸੀ ਦਾ ਤਗਮਾ ਜਿੱਤਿਆ। ਅੰਡਰ-19 ਓਪਨ ਸਾਈਟ ਰਾਈਫ਼ਲ ਮੁਕਾਬਲੇ ਵਿਚ ਤਰੁਣਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਿਲ ਕੀਤਾ। ਵਿਦਿਆਰਥੀ ਕੋਚ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸ਼ੂਟਿੰਗ ਦੀ ਸਿਖਲਾਈ ਪ੍ਰਾਪਤ ਕਰ ਰਹੇ ਹਨ। ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐੱਸ. ਮੁਲਤਾਨੀ ਤੇ ਨੀਰੂ ਮੁਲਤਾਨੀ, ਪ੍ਰਿੰਸੀਪਲ ਪੂਜਾ ਪਾਟਿਆਲ, ਕੋਚ ਗੁਰਪ੍ਰੀਤ ਸਿੰਘ ਤੇ ਸਮੂਹ ਸਕੂਲ ਪਰਿਵਾਰ ਵਲੋਂ ਤਗਮਾ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ। ਖ਼ਾਸ ਤੌਰ ‘ਤੇ ਗੁਰਨੂਰ ਕੌਰ ਵਲੋਂ 10 ਮੀਟਰ ਏਅਰ ਰਾਈਫ਼ਲ ਮੁਕਾਬਲੇ ਵਿਚ ਨੈਸ਼ਨਲ ਪੱਧਰ ਲਈ ਕੁਆਲੀਫ਼ਾਈ ਕਰਨ ‘ਤੇ ਉਸ ਨੂੰ ਵਿਸ਼ੇਸ਼ ਤੌਰ ‘ਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਬਾਲ ਭਿਖਿਆ ਰੋਕੂ ਜ਼ਿਲ੍ਹਾ ਟਾਸਕ ਫੋਰਸ ਵਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਅਗਲੀ ਖ਼ਬਰ ਬਲਜੀਤ ਸਿੰਘ ਲੈਕਚਰਾਰ ਦੀ ਸੈਨੇਟ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।