11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਡਾ. ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ ਅੱਜ-ਲਾਰੈਂਸ ਚੌਧਰੀ

ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ)-ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੀ ਕ੍ਰਿਸਚੀਅਨ ਨੈਸ਼ਨਲ ਫ਼ਰੰਟ ਦੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਜਦ ਦੀ ‘ਆਪ’ ਸਰਕਾਰ ਬਣੀ ਹੈ ਸੂਬੇ ਵਿਚ ਬਾਬਾ ਸਾਹਿਬ ਦੇ ਬੁੱਤਾਂ ਦੀ 12 ਵਾਰ ਬੇਅਦਬੀ ਹੋ ਚੁੱਕੀ ਹੈ ਤੇ ਲੁਧਿਆਣੇ ਵਿਚ ਇਹ ਬੇਅਦਬੀ ਦੀ ਦੂਜੀ ਘਟਨਾ ਹੈ।

ਅਜੀਤ ਡੈਸਕ 11-09-2026
ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ)-ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੀ ਕ੍ਰਿਸਚੀਅਨ ਨੈਸ਼ਨਲ ਫ਼ਰੰਟ ਦੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਜਦ ਦੀ ‘ਆਪ’ ਸਰਕਾਰ ਬਣੀ ਹੈ ਸੂਬੇ ਵਿਚ ਬਾਬਾ ਸਾਹਿਬ ਦੇ ਬੁੱਤਾਂ ਦੀ 12 ਵਾਰ ਬੇਅਦਬੀ ਹੋ ਚੁੱਕੀ ਹੈ ਤੇ ਲੁਧਿਆਣੇ ਵਿਚ ਇਹ ਬੇਅਦਬੀ ਦੀ ਦੂਜੀ ਘਟਨਾ ਹੈ। ਉਨ੍ਹਾਂ ਕਿਹਾ ਕਿ ਇੰਝ ਜਾਪ ਰਿਹਾ ਹੈ ਕਿ ਸਰਕਾਰ ਸੁਨਾਮ ਦੇ ਸ਼ੇਰੋ ਪਿੰਡ ਦੇ ਨੌਜਵਾਨ ਦੀ ਕੁੱਟਮਾਰ ਤੇ ਤੰਨਮਜਾਰਾ ਪਿੰਡ ਦੇ ਗੁਰਮੇਲ ਸਿੰਘ ਦੇ ਸੁਸਾਈਡ ਬਿਆਨ ਅਤੇ ਮੁੱਖ ਮੰਤਰੀ ਦੀ ਪਤਨੀ ਦੇ ਪੰਜ ਕਰੋੜ ਮਾਮਲੇ ਤੋਂ ਧਿਆਨ ਦੂਜੇ ਪਾਸ ਪਾਉਣ ਲਈ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਅਤੇ ਕੇਂਦਰ ਸਰਕਾਰ ਦੇ ਵੋਟਾਂ ਦੇ ਧਰੁਵੀਕਰਨ ਦੀ ਸਿਆਸਤ ਨਾਲ ਵੀ ਜੁੜਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਬੱਸੀ ਖਵਾਜੂ ਵਿਖੇ ਹੋਈ ਦਲਿਤ ਅਤੇ ਘੱਟਗਿਣਤੀ ਜਥੇਬੰਦੀਆਂ ਦੀ ਮੀਟਿੰਗ ’ਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ 11 ਸਤੰਬਰ ਨੂੰ ਸਵੇਰੇ 10 ਵਜੇ ਊਧਮ ਸਿੰਘ ਪਾਰਕ ਤੋਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਪ੍ਰਦਰਸ਼ਨ ਕੀਤਾ ਜਾਵੇਗਾ।
ਪਿਛਲੀ ਖ਼ਬਰ ਦੇਸ਼ ਦੇ ਭਵਿੱਖ ਲਈ ਵੋਟਿੰਗ ਪ੍ਰਕਿਰਿਆ ’ਚ ਨੌਜਵਾਨਾਂ ਦੀ ਭਾਗੀਦਾਰੀ ਮਹੱਤਵਪੂਰਨ-ਆਸ਼ਿਕਾ ਜੈਨ ਅਗਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੀ ਘਟਨਾ ਦੇ ਵਿਰੋਧ ’ਚ ਹੁਸ਼ਿਆਰਪੁਰ ਰਿਹਾ ਮੁਕੰਮਲ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।