11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ - ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿਚ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ/ਸ਼ਾਦੀਆਂ, ਮੈਰਿਜ ਪੈਲੇਸਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ ਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨੀ ‘ਤੇ ਪੂਰਨ ਪਾਬੰਦੀ ਹੋਵੇਗੀ ਅਤੇ ਨਾਲ ਹੀ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਵਜਾਉਣ ‘ਤੇ ਵੀ ਪੂਰਨ ਪਾਬੰਦੀ ਹੋਵੇਗੀ।

ਅਜੀਤ ਡੈਸਕ 11-09-2026
ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿਚ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ/ਸ਼ਾਦੀਆਂ, ਮੈਰਿਜ ਪੈਲੇਸਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ ਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨੀ ‘ਤੇ ਪੂਰਨ ਪਾਬੰਦੀ ਹੋਵੇਗੀ ਅਤੇ ਨਾਲ ਹੀ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਵਜਾਉਣ ‘ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ‘ਤੇ ਵੀ ਪਾਬੰਦੀ ਰਹੇਗੀ। ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ-ਅਧਿਕਾਰਤ ਤੌਰ ‘ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਬਿਨਾਂ ਐਸ.ਡੀ.ਐਮਜ਼ ਦੀ ਪ੍ਰਵਾਨਗੀ ਤੋਂ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜ਼ੀ, ਲਾਠੀਆਂ, ਗੈਰ ਲਾਇਸੰਸੀ ਅਸਲ੍ਹਾ, ਤੇਜ਼ਧਾਰ ਚਾਕੂਆਂ ਆਦਿ ਨੂੰ ਲੈ ਕੇ ਚੱਲਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫ਼ਰੰਸਾਂ, ਮੀਟਿੰਗਾਂ ਆਦਿ ‘ਤੇ ਲਾਗੂ ਨਹੀਂ ਹੋਵੇਗਾ। ਇਹ ਸਾਰੇ ਹੁਕਮ 7 ਨਵੰਬਰ ਤੱਕ ਲਾਗੂ ਰਹਿਣਗੇ।
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ’ਚ ‘ਜੀਵਨ ਸ਼ੈਲੀ’ ਵਿਸ਼ੇ ’ਤੇ ਗਤੀਵਿਧੀ ਕਰਵਾਈ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ਦੇ ਦੂਜੇ ਪੜਾਅ ਦੀਆਂ ਬਲਾਕ ਪੱਧਰੀ ਖੇਡਾਂ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।