ਖੇਡਾਂ ਵਤਨ ਪੰਜਾਬ ਦੀਆਂ ’ਚ ਹਲਕੇ ਦੇ ਨੌਜਵਾਨਾਂ ਵੱਧ ਤੋਂ ਵੱਧ ਹਿੱਸਾ ਲੈਣ-ਡਾ. ਇਸ਼ਾਂਕ ਕੁਮਾਰ
ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ)-’ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਚੱਬੇਵਾਲ ਹਲਕੇ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਣ ਜਾ ਰਿਹਾ ਹੈ। ਇਸ ਸੰਬੰਧੀ ਪਿੰਡ ਪੱਟੀ ਵਿਖੇ 14 ਤੇ 15 ਸਤੰਬਰ ਨੂੰ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ।
ਅਜੀਤ ਡੈਸਕ
11-09-2026