ਕਾਂਗਰਸੀ ਵਰਕਰਾਂ ਵਲੋਂ ‘ਆਪ’ ਸਰਕਾਰ ਖ਼ਿਲਾਫ਼ ਟ੍ਰੈਫਿਕ ਜਾਮ ਕਰਕੇ ਰੋਸ ਪ੍ਰਦਰਸ਼ਨ
ਗੜ੍ਹਸ਼ੰਕਰ, 12 ਸਤੰਬਰ (ਧਾਲੀਵਾਲ)-ਮੁੱਖ ਮੰਤਰੀ ਨੂੰ ਕਾਲਾ ਝੰਡਾ ਦਿਖਾਉਣ ਤੇ ਸਰਕਾਰ ਵਲੋਂ ਮੋਹਨਜੀਤ ਨਾਲ ਕੀਤੀ ਗੁੰਡਾਗਰਦੀ ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਡਰ ਕਾਰਨ ਗੁਲਜ਼ਾਰ ਸਿੰਘ ਵਲੋਂ ਕੀਤੀ ਆਤਮ ਹੱਤਿਆ ਦੇ ਵਿਰੋਧ ਵਿਚ ਕਾਂਗਰਸੀ ਵਰਕਰਾਂ ਵਲੋਂ ਐਡਵੋਕੇਟ ਪੰਕਜ ਕ੍ਰਿਪਾਲ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਗਵਾਈ ਹੇਠ ਇਥੇ ਨੰਗਲ ਰੋਡ ‘ਤੇ ਟ੍ਰੈਫਿਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਐਡਵੋਕੇਟ ਪੰਕਜ ਕ੍ਰਿਪਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਕਰਾਰ ਦੇ ਰਾਜ ਵਿਚ ਗੈਂਗਸਟਰਵਾਦ ਤੇ ਗੁੰਡਾਗਰਦੀ ਚਰਮ ਸੀਮਾ ‘ਤੇ ਹੈ।
ਅਜੀਤ ਡੈਸਕ
13-09-2026