13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

’ਸ੍ਰੀ ਅੰਮ੍ਰਿਤਸਰ ਸਾਹਿਬ ਦੇ 450 ਸਾਲਾ ਸਥਾਪਨਾ ਦਿਵਸ’ ਨੂੰ ਸਮਰਪਿਤ ਸਮਾਗਮ ਅੱਜ ਤੋਂ ਆਰੰਭ ਹੋਣਗੇ-ਧੁੱਗਾ

ਗੜ੍ਹਦੀਵਾਲਾ, 12 ਸਤੰਬਰ (ਚੱਗਰ)-ਸ੍ਰੀ ਗੁਰੂ ਰਾਮਦਾਸ ਜੀ ਵਲੋਂ ਵਰੋਸਾਈ ਪਵਿੱਤਰ ਨਗਰੀ ‘ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ 450 ਸਾਲਾ ਸਥਾਪਨਾ ਦਿਵਸ’ ਨੂੰ ਸਮਰਪਿਤ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾ ਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 13 ਸਤੰਬਰ ਨੂੰ ਵਿਸ਼ੇਸ਼ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਦੇ ਨਾਲ ਸਮਾਗਮਾਂ ਦੀ ਲੜੀ ਆਰੰਭ ਕੀਤੀ ਜਾ ਰਹੀ ਹੈ। ਇਸ ਸੰਬੰਧੀ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਦੇ ਬੁਲਾਰੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਦੱਸਿਆ ਕਿ ਸਥਾਪਨਾ ਦਿਵਸ ਸੰਬੰਧੀ ਹੀ 13 ਸਤੰਬਰ ਨੂੰ ਸਵੇਰੇ 8 ਵਜੇ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਤੋਂ ਅਰਦਾਸ ਕਰਕੇ ਜੈਕਾਰਿਆਂ ਦੀ ਗੂੰਜ ‘ਚ ਸੰਗਤਾਂ ਦਾ ਕਾਫ਼ਲਾ ਮਾਰਚ ਦੇ ਰੂਪ ‘ਚ ਪਿੰਡ ਰਾਵਾਂ ਲਈ ਚਾਲੇ ਪਾਏਗਾ ਜਿਹੜਾ ਵੱਖ-ਵੱਖ ਪਿੰਡਾਂ ਵਿਚ ਹੁੰਦਾ ਹੋਇਆ ਪਿੰਡ ਰਾਵਾਂ ਪਹੁੰਚੇਗਾ।

ਅਜੀਤ ਡੈਸਕ 13-09-2026
ਗੜ੍ਹਦੀਵਾਲਾ, 12 ਸਤੰਬਰ (ਚੱਗਰ)-ਸ੍ਰੀ ਗੁਰੂ ਰਾਮਦਾਸ ਜੀ ਵਲੋਂ ਵਰੋਸਾਈ ਪਵਿੱਤਰ ਨਗਰੀ ‘ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ 450 ਸਾਲਾ ਸਥਾਪਨਾ ਦਿਵਸ’ ਨੂੰ ਸਮਰਪਿਤ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾ ਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 13 ਸਤੰਬਰ ਨੂੰ ਵਿਸ਼ੇਸ਼ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਦੇ ਨਾਲ ਸਮਾਗਮਾਂ ਦੀ ਲੜੀ ਆਰੰਭ ਕੀਤੀ ਜਾ ਰਹੀ ਹੈ। ਇਸ ਸੰਬੰਧੀ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਦੇ ਬੁਲਾਰੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਦੱਸਿਆ ਕਿ ਸਥਾਪਨਾ ਦਿਵਸ ਸੰਬੰਧੀ ਹੀ 13 ਸਤੰਬਰ ਨੂੰ ਸਵੇਰੇ 8 ਵਜੇ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਤੋਂ ਅਰਦਾਸ ਕਰਕੇ ਜੈਕਾਰਿਆਂ ਦੀ ਗੂੰਜ ‘ਚ ਸੰਗਤਾਂ ਦਾ ਕਾਫ਼ਲਾ ਮਾਰਚ ਦੇ ਰੂਪ ‘ਚ ਪਿੰਡ ਰਾਵਾਂ ਲਈ ਚਾਲੇ ਪਾਏਗਾ ਜਿਹੜਾ ਵੱਖ-ਵੱਖ ਪਿੰਡਾਂ ਵਿਚ ਹੁੰਦਾ ਹੋਇਆ ਪਿੰਡ ਰਾਵਾਂ ਪਹੁੰਚੇਗਾ। ਜਿਥੇ ਸਵੇਰੇ 10 ਵਜੇ ਤੋਂ ਰਾਤ 9 ਵਜੇ ਤੱਕ ਮਹਾਨ ਕੀਰਤਨ ਤੇ ਢਾਡੀ ਦਰਬਾਰ ਆਰੰਭ ਹੋਵੇਗਾ, ਜਿਸ ਵਿਚ ਬੀਬੀ ਗੁਰਸਹਿਜ ਕੌਰ, ਭਾਈ ਹਰਜੀਤ ਸਿੰਘ ਸੋਹਲਪੁਰ, ਭਾਈ ਮਨਜੀਤ ਸਿੰਘ ਦਸਮੇਸ਼ ਨਗਰ ਟਾਂਡਾ, ਭਾਈ ਹਰਦੀਪ ਸਿੰਘ ਸ੍ਰੀ ਫ਼ਤਹਿਗੜ੍ਹ ਸਾਹਿਬ, ਬੀਬੀ ਕਮਲਜੀਤ ਕੌਰ ਸ਼ਾਹਬਾਦ ਮਾਰਕੰਡਾ, ਭਾਈ ਸੁਖਰਾਜ ਸਿੰਘ ਪ੍ਰੀਤਮਪੁਰਾ, ਭਾਈ ਮਲਕੀਤ ਸਿੰਘ ਪਪਰਾਲੀ, ਡਾ. ਕੁਲਵਿੰਦਰ ਸਿੰਘ ਰਾਵਾਂ, ਭਾਈ ਮਲਕੀਤ ਸਿੰਘ ਖਾਨਪੁਰ ਥਿਆੜਾ ਆਦਿ ਕੀਰਤਨੀ ਤੇ ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ ਇਤਿਹਾਸ ਸਰਵਣ ਕਰਾਉਣਗੇ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਪਿੰਡਾਂ ਵਿਚ ਕੀਰਤਨ ਦਰਬਾਰਾਂ ਦੀ ਲੜੀ ਆਰੰਭ ਹੋਵੇਗੀ ਜਿਹੜੀ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਦੇ ਅਸ਼ੀਰਵਾਦ ਤੇ ਸੰਗਤਾਂ ਦੇ ਸਹਿਯੋਗ ਸਦਕਾ ਸਾਰਾ ਸਾਲ ਚੱਲੇਗੀ।
ਪਿਛਲੀ ਖ਼ਬਰ ਹਾਜੀਪੁਰ ਦਾ ਛਿੰਝ ਮੇਲਾ ਰੋਹਿਤ ਲਾਡਪੁਰ ਹਰਿਆਣਾ ਦੇ ਨਾਂਅ ਰਿਹਾ ਅਗਲੀ ਖ਼ਬਰ ਮੰਨਣਹਾਨਾ ’ਚ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ‘ਚ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।