ਗੜ੍ਹਦੀਵਾਲਾ ਵਿਖੇ ਭਾਜਪਾ ਮੰਡਲ ਦੀ ਮੀਟਿੰਗ
ਗੜ੍ਹਦੀਵਾਲਾ, 14 ਸਤੰਬਰ (ਚੱਗਰ)-ਭਾਜਪਾ ਮੰਡਲ ਪ੍ਰਧਾਨ ਗੋਪਾਲ ਐਰੀ ਦੀ ਪ੍ਰਧਾਨਗੀ ਹੇਠ ਗੜ੍ਹਦੀਵਾਲਾ ਵਿਖੇ ਭਾਜਪਾ ਮੰਡਲ ਦੀ ਮੀਟਿੰਗ ਹੋਈ, ਜਿਸ ਵਿਚ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਜੀਵ ਸਿੰਘ ਮਿਨਹਾਸ, ਡਾ. ਵਿਜੇ ਕੁਮਾਰ, ਸ਼ਿਵ ਦਿਆਲ, ਡਾ.
ਗੜ੍ਹਦੀਵਾਲਾ, 14 ਸਤੰਬਰ (ਚੱਗਰ)-ਭਾਜਪਾ ਮੰਡਲ ਪ੍ਰਧਾਨ ਗੋਪਾਲ ਐਰੀ ਦੀ ਪ੍ਰਧਾਨਗੀ ਹੇਠ ਗੜ੍ਹਦੀਵਾਲਾ ਵਿਖੇ ਭਾਜਪਾ ਮੰਡਲ ਦੀ ਮੀਟਿੰਗ ਹੋਈ, ਜਿਸ ਵਿਚ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਜੀਵ ਸਿੰਘ ਮਿਨਹਾਸ, ਡਾ. ਵਿਜੇ ਕੁਮਾਰ, ਸ਼ਿਵ ਦਿਆਲ, ਡਾ. ਸਵਰਨ ਕਾਂਤ, ਸ਼ਿਵਾਨੀ ਪੁਰੀ, ਨਿਤਿਨ ਪੁਰੀ, ਸਚਿਨ ਖਿੰਡਾਰੀ, ਮਨੀ ਤੇ ਹੋਰ ਆਗੂ ਸ਼ਾਮਿਲ ਹੋਏ। ਇਸ ਮੌਕੇ ਸੰਜੀਵ ਮਿਨਹਾਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ’ਤੇ ਪੰਜਾਬ ਭਾਜਪਾ ਵਲੋਂ ਜਿਹੜੀ ‘ਨਸ਼ਾ ਭਗਾਓ-ਪੰਜਾਬ ਬਚਾਓ’ ਯਾਤਰਾ ਸ਼ੁਰੂ ਕਰ ਰਹੀ ਹੈ ਉਸ ਦਾ 26 ਸਤੰਬਰ ਨੂੰ ਗੜ੍ਹਦੀਵਾਲਾ ਪਹੁੰਚਣ ’ਤੇ ਸਥਾਨਕ ਲੋਕਾਂ ਵਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਨੇ ਪੰਜਾਬ ਵਿਚ ਨਸ਼ਾ ਖ਼ਤਮ ਕਰਨ ਲਈ ਜੋ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੇ ਮੁੱਦੇ ’ਤੇ ਚਰਚਾ ਕਰਨ ਤੋਂ ਇਲਾਵਾ ਸੇਵਾ, ਸੁਸ਼ਾਸਨ ਅਤੇ ਭਲਾਈ ਯੋਜਨਾਵਾਂ ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਉਣ ਲਈ ਇਕ ਮਤਾ ਪਾਸ ਕੀਤਾ। ਮਿਨਹਾਸ ਨੇ ਕਿਹਾ ਕਿ ਜਲਦੀ ਹੀ ਪੂਰੇ ਜ਼ਿਲ੍ਹੇ ਵਿਚ ਸੇਵਾ, ਸੁਸ਼ਾਸਨ ਅਤੇ ਗ਼ਰੀਬਾਂ ਦੀ ਭਲਾਈ’ ਦੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਟੀਮਾਂ ਬਣਾਈਆਂ ਜਾਣਗੀਆਂ।