ਚੋਣਾਂ ਨੂੰ ਲੈ ਕੇ ਬਾਜਵਾ ਤੇ ਢਾਡੇਕਟਵਾਲ ਵਿਚਾਲੇ ਹੋਈ ਅਹਿਮ ਮੁਲਾਕਾਤ
ਹਾਜੀਪੁਰ, 14 ਸਤੰਬਰ (ਪੁਨੀਤ ਭਾਰਦਵਾਜ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਅੰਦਰ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਕੜੀ ਤਹਿਤ ਹਲਕਾ ਮੁਕੇਰੀਆਂ ਤੋਂ ਨੌਜਵਾਨ ਆਗੂ ਤੇ ਯੂਥ ਕਾਂਗਰਸ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਪਰਮਵੀਰ ਸਿੰਘ ਢਾਡੇਕਟਵਾਲ ਨੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਹਲਕਾ ਕਾਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।
ਹਾਜੀਪੁਰ, 14 ਸਤੰਬਰ (ਪੁਨੀਤ ਭਾਰਦਵਾਜ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਅੰਦਰ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਕੜੀ ਤਹਿਤ ਹਲਕਾ ਮੁਕੇਰੀਆਂ ਤੋਂ ਨੌਜਵਾਨ ਆਗੂ ਤੇ ਯੂਥ ਕਾਂਗਰਸ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਪਰਮਵੀਰ ਸਿੰਘ ਢਾਡੇਕਟਵਾਲ ਨੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਹਲਕਾ ਕਾਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਪਰਮਵੀਰ ਸਿੰਘ ਢਾਡੇਕਟਵਾਲ ਦਾ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਲੋਂ ਨਿੱਘਾ ਸਵਾਗਤ ਕੀਤਾ ਅਤੇ ਪ੍ਰਚਾਰ ਮੁਹਿੰਮ ਦੀ ਅਹਿਮ ਜ਼ਿੰਮੇਵਾਰੀ ਮਿਲਣ ’ਤੇ ਉਨ੍ਹਾਂ ਨੂੰ ਮੁਬਾਰਕਬਾਦ ਵੀ ਦਿੱਤੀ ਗਈ। ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਯੂਥ ਕਾਂਗਰਸ ਦੀ ਭੂਮਿਕਾ ਤੇ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਸਮੇਤ ਵੱਖ-ਵੱਖ ਅਹਿਮ ਸਿਆਸੀ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਵੀ ਯੂਥ ਕਾਂਗਰਸ ਦੇ ਆਗੂਆਂ ਤੇ ਨੌਜਵਾਨ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਪਰਮਵੀਰ ਸਿੰਘ ਢਾਡੇਕਟਵਾਲ ਨੇ ਯੂਥ ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਤੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਕਾਂਗਰਸ ਨਾਲ ਜੋੜਨ ਸਬੰਧੀ ਆਪਣੀ ਰਣਨੀਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਵੀ ਯੂਥ ਕਾਂਗਰਸ ਦੇ ਆਗੂਆਂ ਅਤੇ ਨੌਜਵਾਨ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਰਮਵੀਰ ਸਿੰਘ ਨੇ ਕਿਹਾ ਕਿ ਨੌਜਵਾਨ ਕਾਂਗਰਸ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਇਨ੍ਹਾਂ ਚੋਣਾਂ ਵਿਚ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਹਰ ਇਕ ਵਿਧਾਨ ਸਭਾ ਹਲਕੇ ਦੇ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਣਗੇ।