ਧੁੱਗਾ ਕਲਾਂ ’ਚ ਮਹਾਨ ਗੁਰਮਤਿ ਸਮਾਗਮ ਸੰਬੰਧੀ ਮੀਟਿੰਗ
ਗੜ੍ਹਦੀਵਾਲਾ, 14 ਸਤੰਬਰ (ਚੱਗਰ)-ਗੁਰਦੁਆਰਾ ਸਿੰਘ ਸਭਾ ਧੁੱਗਾ ਕਲਾ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ ਸੰਬੰਧੀ ਗੁਰਦੁਆਰਾ ਸਾਹਿਬ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ, ਜਿਸ ’ਚ ਸਮਾਗਮ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਸੰਬੰਧੀ ਵਿਚਾਰਾਂ ਕੀਤੀਆਂ ਗਈਆਂ। ਜਾਣਕਾਰੀ ਦਿੰਦੇ ਹੋਏ ਕਮੇਟੀ ਮੈਂਬਰ ਕੈਪਟਨ ਹਰਬੰਸ ਸਿੰਘ ਨੇ ਦੱਸਿਆ ਇਹ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹੋਵੇਗਾ, ਜਿਸ ਸੰਬੰਧੀ 22 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 24 ਸਤੰਬਰ ਨੂੰ ਸਵੇਰੇ 10 ਵਜੇ ਪਾਏ ਜਾਣਗੇ।
ਗੜ੍ਹਦੀਵਾਲਾ, 14 ਸਤੰਬਰ (ਚੱਗਰ)-ਗੁਰਦੁਆਰਾ ਸਿੰਘ ਸਭਾ ਧੁੱਗਾ ਕਲਾ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ ਸੰਬੰਧੀ ਗੁਰਦੁਆਰਾ ਸਾਹਿਬ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ, ਜਿਸ ’ਚ ਸਮਾਗਮ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਸੰਬੰਧੀ ਵਿਚਾਰਾਂ ਕੀਤੀਆਂ ਗਈਆਂ। ਜਾਣਕਾਰੀ ਦਿੰਦੇ ਹੋਏ ਕਮੇਟੀ ਮੈਂਬਰ ਕੈਪਟਨ ਹਰਬੰਸ ਸਿੰਘ ਨੇ ਦੱਸਿਆ ਇਹ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹੋਵੇਗਾ, ਜਿਸ ਸੰਬੰਧੀ 22 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 24 ਸਤੰਬਰ ਨੂੰ ਸਵੇਰੇ 10 ਵਜੇ ਪਾਏ ਜਾਣਗੇ। ਉਪਰੰਤ ਸੰਤ ਜੀਤ ਸਿੰਘ ਨਿਰਮਲ ਕੁਟੀਆ ਜੌਹਲ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਸਰਵਣ ਕਰਾਉਣਗੇ। ਇਸ ਮੌਕੇ ਪ੍ਰਧਾਨ ਭਜਨ ਸਿੰਘ, ਪ੍ਰਧਾਨ ਕੈਪਟਨ ਹਰਬੰਸ ਸਿੰਘ, ਕੈਪਟਨ ਸੋਹਣ ਸਿੰਘ, ਪ੍ਰੀਤਮ ਸਿੰਘ, ਸਰਪੰਚ ਬਚਿੱਤਰ ਸਿੰਘ, ਸੂਬੇਦਾਰ ਕਰਮਜੀਤ ਸਿੰਘ, ਸਤਪਾਲ ਸਿੰਘ, ਅਮਰ ਸਿੰਘ, ਬਲਵਿੰਦਰ ਸਿੰਘ, ਸਾਧੂ ਸਿੰਘ, ਅਜੀਤ ਸਿੰਘ ਜੀਤਾ, ਪ੍ਰਗਟ ਸਿੰਘ, ਮੋਹਨ ਸਿੰਘ ਆਦਿ ਹਾਜ਼ਰ ਸਨ।