16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਜਨਰਲ ਜਥੇਬੰਦੀਆਂ ਦੀ ਮੀਟਿੰਗ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਚੰਡੀਗੜ੍ਹ ਵਿਖੇ

ਹੁਸ਼ਿਆਰਪੁਰ, 15 ਸਤੰਬਰ (ਨਰਿੰਦਰ ਸਿੰਘ ਬੱਡਲਾ)-ਦੁਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਦੀ ਅਗਵਾਈ ਹੇਠ ਵੱਖ ਵੱਖ ਜਥੇਬੰਦੀਆਂ ਦਾ ਵਫ਼ਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਿਲਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫ਼ਰੰਟ ਦੇ ਪ੍ਰਧਾਨ ਬਲਵੀਰ ਸਿੰਘ ਫੁੱਗਲਾਣਾ ਨੇ ਦੱਸਿਆ ਕਿ ਪਿਛਲੇ ਕਰੀਬ ਚਾਰ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜਿੱਲਿ੍ਆਂ ਦੇ ਡਿਪਟੀ ਕਮਿਸ਼ਨਰਾਂ, ਵਿਧਾਇਕਾਂ, ਸਾਂਸਦਾਂ ਅਤੇ ਰਾਜਪਾਲ ਪੰਜਾਬ ਰਾਹੀਂ ਮੰਗ ਪੱਤਰ ਦੇ ਕੇ ਇਹ ਮੰਗ ਕੀਤੀ ਜਾ ਰਹੀ ਸੀ ਕਿ ਜਿਸ ਤਰ੍ਹਾਂ ਹੋਰਨਾਂ ਬੋਰਡਾਂ , ਕਾਰਪੋਰੇਸ਼ਨਾਂ ਅਤੇ ਹਰੇਕ ਵਰਗ ਦੇ ਕਮਿਸ਼ਨਾਂ ਦੇ ਚੇਅਰਮੈਨ ਲਗਾਏ ਗਏ ਹਨ ਉਸੇ ਤਰ੍ਹਾਂ ਜਨਰਲ ਕਮਿਸ਼ਨ ਦਾ ਚੇਅਰਮੈਨ ਵੀ ਨਿਯੁਕਤ ਕੀਤਾ ਜਾਵੇ ਪਰੰਤੂ ਪੰਜਾਬ ਸਰਕਾਰ ਨੇ ਇਸ ’ਤੇ ਕੋਈ ਧਿਆਨ ਨਹੀਂ ਦਿੱਤਾ।

ਅਜੀਤ ਡੈਸਕ 16-09-2026
ਹੁਸ਼ਿਆਰਪੁਰ, 15 ਸਤੰਬਰ (ਨਰਿੰਦਰ ਸਿੰਘ ਬੱਡਲਾ)-ਦੁਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਦੀ ਅਗਵਾਈ ਹੇਠ ਵੱਖ ਵੱਖ ਜਥੇਬੰਦੀਆਂ ਦਾ ਵਫ਼ਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਿਲਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫ਼ਰੰਟ ਦੇ ਪ੍ਰਧਾਨ ਬਲਵੀਰ ਸਿੰਘ ਫੁੱਗਲਾਣਾ ਨੇ ਦੱਸਿਆ ਕਿ ਪਿਛਲੇ ਕਰੀਬ ਚਾਰ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜਿੱਲਿ੍ਆਂ ਦੇ ਡਿਪਟੀ ਕਮਿਸ਼ਨਰਾਂ, ਵਿਧਾਇਕਾਂ, ਸਾਂਸਦਾਂ ਅਤੇ ਰਾਜਪਾਲ ਪੰਜਾਬ ਰਾਹੀਂ ਮੰਗ ਪੱਤਰ ਦੇ ਕੇ ਇਹ ਮੰਗ ਕੀਤੀ ਜਾ ਰਹੀ ਸੀ ਕਿ ਜਿਸ ਤਰ੍ਹਾਂ ਹੋਰਨਾਂ ਬੋਰਡਾਂ , ਕਾਰਪੋਰੇਸ਼ਨਾਂ ਅਤੇ ਹਰੇਕ ਵਰਗ ਦੇ ਕਮਿਸ਼ਨਾਂ ਦੇ ਚੇਅਰਮੈਨ ਲਗਾਏ ਗਏ ਹਨ ਉਸੇ ਤਰ੍ਹਾਂ ਜਨਰਲ ਕਮਿਸ਼ਨ ਦਾ ਚੇਅਰਮੈਨ ਵੀ ਨਿਯੁਕਤ ਕੀਤਾ ਜਾਵੇ ਪਰੰਤੂ ਪੰਜਾਬ ਸਰਕਾਰ ਨੇ ਇਸ ’ਤੇ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਦੱਸਿਆ ਕਿ ਅਖੀਰ ’ਚ ਸਮੂਹ ਜਨਰਲ ਜਥੇਬੰਦੀਆਂ ਵੱਲੋਂ ਜਦੋਂ 15 ਸਤੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਤਾਂ ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਜਥੇਬੰਦੀਆਂ ਨਾਲ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ ਸੀ , ਜਿਸਦੇ ਚੱਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਚੰਡੀਗੜ੍ਹ ਸਕੱਤਰੇਤ ਵਿਖੇ ਜਥੇਬੰਦੀਆਂ ਵੱਲੋਂ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵਿੱਤ ਮੰਤਰੀ ਵੱਲੋਂ ਇਕ ਮਹੀਨੇ ਦੇ ਅੰਦਰ ਅੰਦਰ ਜਨਰਲ ਕਮਿਸ਼ਨਰ ਦਾ ਚੇਅਰਮੈਨ ਨਿਯੁਕਤ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਪਰੰਤੂ ਜੇਕਰ ਫਿਰ ਵੀ ਸਰਕਾਰ ਆਪਣੇ ਕੀਤੇ ਵਾਅਦੇ ’ਤੇ ਪੂਰਾ ਨਾ ਉੱਤਰੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਵੱਲੋਂ ਸ਼ਿਆਮ ਲਾਲ ਸ਼ਰਮਾ, ਅੰਤਰਰਾਸ਼ਟਰੀ ਜੱਟ ਮਹਾਂ ਸਭਾ ਵੱਲੋਂ ਸਿਮਰਜੀਤ ਸਿੰਘ ਸੰਧੂ, ਜਨਰਲ ਕੈਟਾਗਰੀ ਪੰਜਾਬ ਰਾਜ ਬਿਜਲੀ ਬੋਰਡ ਵੱਲੋਂ ਕੁਲਜੀਤ ਸਿੰਘ ਰਟੌਲ ਅਧਿਆਪਕ ਮੰਚ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ 500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਫ਼ਲਸਫ਼ੇ ਨੂੰ ਕੀਤਾ ਪੇਸ਼ ਅਗਲੀ ਖ਼ਬਰ ਸਮਾਜ ਸੇਵਾ ਲਈ ਵਕੀਲ ਭਾਈਚਾਰੇ ਦੀ ਪਹਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।