17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪਿੰਡਾਂ ਦੇ ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਗ੍ਰਾਂਟਾਂ ਦੇ ਚੈੱਕ ਸੌਂਪਦੇ ਹੋਏ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ। ਡਾ. ਰਵਜੋਤ ਸਿੰਘ ਨੇ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਕਾਰਜਾਂ ਲਈ 9 ਕਰੋੜ ਦੀ ਗ੍ਰਾਂਟ ਦੇ ਚੈੱਕ ਵੰਡੇ

ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਮਾਮਲੇ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਦੇਣ ਲਈ ਗਰਾਂਟਾਂ ਵਜੋਂ 9 ਕਰੋੜ ਰੁਪਏ ਦੇ ਚੈੱਕ ਭੇਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਅਤੇ ਇਕਸਾਰ ਵਿਕਾਸ ਲਈ ਜੰਗੀ ਪੱਧਰ ‘ਤੇ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਪਿੰਡਾਂ ਵਿਚ ਹਰ ਲੋੜੀਂਦੀ ਸਹੂਲਤ ਯਕੀਨੀ ਬਣਾਈ ਜਾ ਸਕੇ।

ਅਜੀਤ ਡੈਸਕ 17-09-2026
ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਮਾਮਲੇ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਦੇਣ ਲਈ ਗਰਾਂਟਾਂ ਵਜੋਂ 9 ਕਰੋੜ ਰੁਪਏ ਦੇ ਚੈੱਕ ਭੇਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਅਤੇ ਇਕਸਾਰ ਵਿਕਾਸ ਲਈ ਜੰਗੀ ਪੱਧਰ ‘ਤੇ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਪਿੰਡਾਂ ਵਿਚ ਹਰ ਲੋੜੀਂਦੀ ਸਹੂਲਤ ਯਕੀਨੀ ਬਣਾਈ ਜਾ ਸਕੇ। ਪੰਚਾਇਤਾਂ ਨੂੰ ਗ੍ਰਾਂਟਾਂ ਦੇ ਚੈੱਕ ਸੌਂਪਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 76 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਘਰ ਬਣਾਉਣ ਲਈ ਮਦਦ ਕੀਤੀ ਗਈ ਜਿਨ੍ਹਾਂ ਵਿਚ 30 ਹਜ਼ਾਰ ਪਰਿਵਾਰ ਹੜ੍ਹ ਪ੍ਰਭਾਵਿਤ ਸਨ। ਉਨ੍ਹਾਂ ਦੱਸਿਆ ਕਿ ਪਿੰਡਾਂ ਦੀਆਂ 40 ਹਜ਼ਾਰ ਕਿੱਲੋਮੀਟਰ ਤੋਂ ਵੱਧ ਲਿੰਕ ਸੜਕਾਂ ਦਾ ਨਵੀਨੀਕਰਨ ਵੀ ਪੂਰੀ ਰਫ਼ਤਾਰ ‘ਤੇ ਜਾਰੀ ਹੈ ਜਿਨ੍ਹਾਂ ਦੀ ਅਗਲੇ ਪੰਜ ਸਾਲ ਤੱਕ ਦੇਖਭਾਲ ਦੀ ਗਰੰਟੀ ਵੀ ਲਈ ਜਾਵੇਗੀ। ਕੈਬਨਿਟ ਮੰਤਰੀ ਨੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਤਾਕੀਦ ਕੀਤੀ ਕਿ ਪਿੰਡਾਂ ਵਿਚ ਚੱਲ ਰਹੇ ਕੰਮਾਂ ਦੀ ਰੈਗੂਲਰ ਸਮੀਖਿਆ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਦੇ 13,400 ਤੋਂ ਵੱਧ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਨੂੰ ਅਮਲੀਜਾਮਾ ਪਹਿਨਾਉਣ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ ਪਿੰਡਾਂ ਵਿਚ ਮੰਡੀਆਂ ਨੂੰ ਆਧੁਨਿਕ ਬਣਾਇਆ ਜਾ ਰਿਹਾ ਹੈ ਜਿੱਥੇ 664 ਕਵਰਸ਼ੈੱਡ ਤੇ 36 ਮੰਡੀਆਂ ਵਿਚ ਸੋਲਰ ਪੈਨਲ ਲਗਾਏ ਗਏ ਹਨ। ਇਸ ਮੌਕੇ ਸਰਪੰਚ ਨੀਲਮ ਮਿੱਠੇਵਾਲ, ਸਰਪੰਚ ਅੰਜਲੀ ਕਬੀਰਪੁਰ ਸ਼ੇਖ਼ਾਂ, ਸਰਪੰਚ ਗੁਰਜੀਤ ਖ਼ਾਨਪੁਰ, ਸਰਪੰਚ ਮਾਈਕਲ ਕੱਤੋਵਾਲ, ਸਰਪੰਚ ਖ਼ਾਨਪੁਰ ਥਿਆੜਾ, ਸਰਪੰਚ ਪ੍ਰਵੀਨ ਕੁਮਾਰੀ, ਸਰਪੰਚ ਸੁਖਜੀਤ ਕੌਰ, ਸਰਪੰਚ ਅਮਨਦੀਪ ਸਿੰਘ, ਸਰਪੰਚ ਕ੍ਰਿਸ਼ਨਾ ਆਦੋਵਾਲ, ਪੰਚ ਰਜਵੰਤ ਕੌਰ ਡਗਾਣਾ ਖ਼ੁਰਦ ਵੀ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਸੀਨੀਅਰ ਮਹਿਲਾ ਕੈਂਪ ਲਈ ਚੁਣੀਆਂ ਗਈਆਂ ਖਿਡਾਰਨਾਂ ਨਾਲ ਡਾ. ਰਮਨ ਘਈ, ਸਹਾਇਕ ਕੋਚ ਨਿਕਿਤਾ ਕੁਮਾਰੀ। ਪੰਜਾਬ ਸੀਨੀ... ਅਗਲੀ ਖ਼ਬਰ ਪਿੰਡ ਮਹਿਤਾਬਪੁਰ ਵਿਖੇ ਆਯੂਸ਼ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।