18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਡਾ. ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਮੰਦਭਾਗੀ-ਐਡ: ਰਣਜੀਤ ਕੁਮਾਰ

ਹੁਸ਼ਿਆਰਪੁਰ, 17 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪਿੰਡ ਬਾੜੀਆਂ ਕਲਾਂ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੀ ਘਟਨਾ ਸਾਹਮਣੇ ਆਈ ਹੈ।

ਪਿੰਡ ਬਾੜੀਆਂ ਕਲਾਂ ਵਿਖੇ ਡਾ. ਬੀ. ਆਰ. ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੀ ਘਟਨਾ ਦਾ ਜਾਇਜ਼ਾ ਲੈਂਦੇ ਹੋਏ ਐਡਵੋਕੇਟ ਰਣਜੀਤ ਕੁਮਾਰ ਤੇ ਹੋਰ। 18-09-2026
ਹੁਸ਼ਿਆਰਪੁਰ, 17 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪਿੰਡ ਬਾੜੀਆਂ ਕਲਾਂ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੀ ਘਟਨਾ ਸਾਹਮਣੇ ਆਈ ਹੈ। ਇਸ ਅਤਿ-ਮੰਦਭਾਗੀ ਤੇ ਨਿੰਦਣਯੋਗ ਘਟਨਾ ਦੀ ਐਡਵੋਕੇਟ ਰਣਜੀਤ ਕੁਮਾਰ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਐਡਵੋਕੇਟ ਰਣਜੀਤ ਕੁਮਾਰ ਇੰਚਾਰਜ ਵਿਧਾਨ ਸਭਾ ਹਲਕਾ ਚੱਬੇਵਾਲ ਆਪਣੇ ਸਾਥੀ ਕਾਂਗਰਸੀ ਵਰਕਰਾਂ ਨਾਲ ਪਿੰਡ ਬਾੜੀਆਂ ਕਲਾਂ ਪਹੁੰਚ ਕੇ ਮੌਕਾ ਵੇਖਿਆ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਵਾਰ-ਵਾਰ ਬਾਬਾ ਸਾਹਿਬ ਦੇ ਬੁੱਤਾਂ ਤੇ ਸਮਾਰਕਾਂ ਦੀ ਤੋੜਫੋੜ ਤੇ ਬੇਅਦਬੀ ਹੋਣਾ ਕੋਈ ਮਾਮੂਲੀ ਘਟਨਾ ਨਹੀਂ, ਸਗੋਂ ਇਹ ਸੂਬੇ ਦਾ ਸ਼ਾਂਤਮਈ ਮਾਹੌਲ ਵਿਗਾੜਨ ਦੀ ਇਕ ਡੂੰਘੀ ਸਾਜ਼ਿਸ਼ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਪੂਰੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਉੱਚ ਪੱਧਰੀ ਜਾਂਚ ਟੀਮ ਗਠਿਤ ਕੀਤੀ ਜਾਵੇ ਅਤੇ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦੀ ਤੁਰੰਤ ਨਿਸ਼ਾਨਦੇਹੀ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਜਗਜੀਤ ਸਿੰਘ ਗਿੱਲ, ਭੋਲਾ ਨਾਥ, ਐਡਵੋਕੇਟ ਰਾਕੇਸ਼ ਕੁਮਾਰ, ਅਮਨਦੀਪ ਸਿੰਘ ਭਾਟੀਆ, ਉਂਕਾਰ ਸੋਨੀ, ਜੈ ਗਣੇਸ਼, ਥਾਮਸ ਮਸੀਹ, ਹਰਭਜਨ ਸੂਣਾ, ਰਣਜੀਤ ਰਾਣਾ, ਜਗਜੀਤ, ਸੁਖਦੇਵ ਸਿੰਘ, ਛਿੰਦਰ ਪਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਬਾਬਾ ਸੁਤੇਹ ਪ੍ਰਕਾਸ਼ ਜੀ ਦੇ ਤਪ ਅਸਥਾਨ ’ਤੇ ਬਾਬਾ ਸ੍ਰੀਚੰਦ ਦੇ ਪ੍ਰਕਾਸ਼ ਪੁਰਬ ਤੇ ਸੰਗਰਾਂਦ ਸੰਬੰਧੀ ਸਮਾਗਮ ਅਗਲੀ ਖ਼ਬਰ ਪਵਿੱਤਰ ਸਿੰਘ ਪ੍ਰੀਤ ਢਾਡੀ ਸਭਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।