19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਬਹਿ ਦੂਲੋ ਦਾ ਛਿੰਝ ਮੇਲਾ ਕਰਵਾਇਆ

ਤਲਵਾੜਾ, 18 ਸਤੰਬਰ (ਮਹਿਤਾ)-ਕਾਮਾਹੀ ਦੇਵੀ ਖੇਤਰ ਦੇ ਪਿੰਡ ਬਹਿ ਦੂਲੋ ਦਾ ਸਾਲਾਨਾ ਛਿੰਝ ਮੇਲਾ ਸਮਾਪਤ ਹੁੰਦਾ ਹੋਇਆ ਆਪਣੀਆਂ ਅਮਿੱਟ ਯਾਦਾਂ ਛੱਡ ਗਿਆ। ਛਿੰਝ ਮੇਲੇ ਵਿਚ ਮੁੱਖ ਮਹਿਮਾਨ ਵਜੋਂ ਭਾਜਪਾ ਨੇਤਾ ਸੁਸ਼ੀਲ ਪਿੰਕੀ ਪਹੁੰਚੇ।

ਕਾਮਾਹੀ ਦੇਵੀ ਖੇਤਰ ਦੇ ਪਿੰਡ ਬਹਿ ਦੂਲੋ ਦੇ ਛਿੰਝ ਮੇਲੇ ਦੌਰਾਨ ਪ੍ਰਬੰਧਕੀ ਕਮੇਟੀ ਨੂੰ ਮਾਲੀ ਸਹਾਇਤਾ ਦਿੰਦੇ ਹੋਏ ਮੁੱਖ ਮਹਿਮਾਨ ਭਾਜਪਾ ਨੇਤਾ ਸੁਸ਼ੀਲ ਕੁਮਾਰ ਪਿੰਕੀ ਸ਼ਰਮਾ। ਤਸਵੀਰ : ਮਹਿਤਾ 19-09-2026
ਤਲਵਾੜਾ, 18 ਸਤੰਬਰ (ਮਹਿਤਾ)-ਕਾਮਾਹੀ ਦੇਵੀ ਖੇਤਰ ਦੇ ਪਿੰਡ ਬਹਿ ਦੂਲੋ ਦਾ ਸਾਲਾਨਾ ਛਿੰਝ ਮੇਲਾ ਸਮਾਪਤ ਹੁੰਦਾ ਹੋਇਆ ਆਪਣੀਆਂ ਅਮਿੱਟ ਯਾਦਾਂ ਛੱਡ ਗਿਆ। ਛਿੰਝ ਮੇਲੇ ਵਿਚ ਮੁੱਖ ਮਹਿਮਾਨ ਵਜੋਂ ਭਾਜਪਾ ਨੇਤਾ ਸੁਸ਼ੀਲ ਪਿੰਕੀ ਪਹੁੰਚੇ। ਪ੍ਰਬੰਧਕੀ ਕਮੇਟੀ ਵਲੋਂ ਮੁੱਖ ਮਹਿਮਾਨ ਸੁਸ਼ੀਲ ਪਿੰਕੀ ਦਾ ਛਿੰਝ ਮੇਲੇ ਵਿਚ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਛਿੰਝ ਮੇਲੇ ਵਿਚ ਆਖ਼ਿਰਕਾਰ ਰੁਮਾਲੀ ਦੀ ਕੁਸ਼ਤੀ ਪਹਿਲਵਾਨ ਸੁੱਖਾ ਰਾਜਸਥਾਨ ਤੇ ਪਹਿਲਵਾਨ ਬਸੰਤ ਦਰਮਿਆਨ ਹੋਈ, ਜਿਸ ਵਿਚ ਪਹਿਲਵਾਨ ਬਸੰਤ ਜੇਤੂ ਰਿਹਾ। ਮੁੱਖ ਮਹਿਮਾਨ ਪਿੰਕੀ ਨੇ ਵਿਜੇਤਾ ਪਹਿਲਵਾਨਾਂ ਨੂੰ ਰੁਮਾਲੀ ਭੇਟ ਕੀਤੀ। ਮੁੱਖ ਮਹਿਮਾਨ ਸੁਸ਼ੀਲ ਪਿੰਕੀ ਨੇ ਪ੍ਰਬੰਧਕੀ ਕਮੇਟੀ ਦੀ ਮਾਲੀ ਸਹਾਇਤਾ ਵੀ ਕੀਤੀ। ਪ੍ਰਬੰਧਕੀ ਕਮੇਟੀ ਵਲੋਂ ਮੁੱਖ ਮਹਿਮਾਨ ਪਿੰਕੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਰਮੇਸ਼ ਸਿੰਘ, ਜਰਨੈਲ ਸਿੰਘ, ਮੋਤੀ ਲਾਲ, ਖ਼ਜ਼ਾਨਚੀ ਪੁਸ਼ਪਿੰਦਰ ਕੁਮਾਰ, ਸਤਪਾਲ ਸਿੰਘ, ਕੈਪਟਨ ਰਵਿੰਦਰ, ਸੁਰਜੀਤ ਕੁਮਾਰ, ਸੁਰਿੰਦਰ ਗੁਲੇਰੀਆ, ਵਿਪਨ ਸਾਬਕਾ ਮੰਡਲ ਪ੍ਰਧਾਨ, ਪੁਸ਼ਪਿੰਦਰ, ਕੈਪ. ਤਿਲਕ ਰਾਜ, ਕੈਪ. ਮਹਿੰਦਰ ਸਿੰਘ, ਸ਼ਾਮ ਲਾਲ ਬਾੜੀ, ਨਿਰਮਲ ਸਿੰਘ ਆਦਿ ਤੋਂ ਇਲਾਵਾ ਭਾਜਪਾ ਆਗੂ ਅਤੇ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਹਾਜ਼ਰ ਸਨ।
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਕੈਂਪ ਦਾ 60 ਲੋਕਾਂ ਨੇ ਲਾਭ ਉਠਾਇਆ ਅਗਲੀ ਖ਼ਬਰ ਸੈਨੇਟ ਚੋਣਾਂ ਸੰਬੰਧੀ ਉਮੀਦਵਾਰ ਪ੍ਰੋ: ਸੰਦੀਪ ਸਿੰਘ ਸੀਕਰੀ ਵਲੋਂ ਹਰਿਆਣਾ ’ਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।