ਭਲੋਵਾਲ ਵਿਖੇ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਸਜਾਇਆ ਨਗਰ ਕੀਰਤਨ
ਹਾਜੀਪੁਰ, 18 ਸਤੰਬਰ (ਜੋਗਿੰਦਰ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਗੁਰਦੁਆਰਾ ਸਿੰਘ ਸਭਾ ਬਾਬਾ ਜਗਤ ਸਿੰਘ ਜੀ ਦੇ ਦਰਬਾਰ ਪਿੰਡ ਭਲੋਵਾਲ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਨਗਰ ਕੀਰਤਨ ਸਜਾਇਆ ਤੇ ਜੋ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।
ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਸਜਾਏ ਗਏ ਨਗਰ ਕੀਰਤਨ ਦੀ ਤਸਵੀਰ। ਤਸਵੀਰ : ਜੋਗਿੰਦਰ ਸਿੰਘ
19-09-2026