20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪਿੰਡ ਰੈਲਮਾਜਰਾ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ

ਕਾਠਗੜ੍ਹ, 19 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੇ ਨੇੜਲੇ ਪਿੰਡ ਰੈਲਮਾਜਰਾ ਤੋਂ ਸਮੂਹ ਸੰਗਤ ਦੀ ਹਾਜ਼ਰੀ ਵਿਚ ਤੀਰਥ ਯਾਤਰਾ ਲਈ ਜਾਣ ਵਾਲੀ ਬੱਸ ਨੂੰ ਪੂਰੀ ਸ਼ਰਧਾ, ਸਤਿਕਾਰ ਤੇ ਧਾਰਮਿਕ ਭਾਵਨਾਵਾਂ ਨਾਲ ਰਵਾਨਾ ਕੀਤਾ। ਇਸ ਮੌਕੇ ‘ਆਪ’ ਦੇ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਤੇ ‘ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਪਹੁੰਚੇ ਅਤੇ ਉਨ੍ਹਾਂ ਵਲੋਂ ਤੀਰਥ ਯਾਤਰਾ ਵਾਲੀ ਬੱਸ ਨੂੰ ਰਵਾਨਗੀ ਦਿੱਤੀ ਗਈ।

ਅਜੀਤ ਡੈਸਕ 20-09-2026
ਕਾਠਗੜ੍ਹ, 19 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੇ ਨੇੜਲੇ ਪਿੰਡ ਰੈਲਮਾਜਰਾ ਤੋਂ ਸਮੂਹ ਸੰਗਤ ਦੀ ਹਾਜ਼ਰੀ ਵਿਚ ਤੀਰਥ ਯਾਤਰਾ ਲਈ ਜਾਣ ਵਾਲੀ ਬੱਸ ਨੂੰ ਪੂਰੀ ਸ਼ਰਧਾ, ਸਤਿਕਾਰ ਤੇ ਧਾਰਮਿਕ ਭਾਵਨਾਵਾਂ ਨਾਲ ਰਵਾਨਾ ਕੀਤਾ। ਇਸ ਮੌਕੇ ‘ਆਪ’ ਦੇ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਤੇ ‘ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਪਹੁੰਚੇ ਅਤੇ ਉਨ੍ਹਾਂ ਵਲੋਂ ਤੀਰਥ ਯਾਤਰਾ ਵਾਲੀ ਬੱਸ ਨੂੰ ਰਵਾਨਗੀ ਦਿੱਤੀ ਗਈ। ਇਸ ਦੌਰਾਨ ਸੰਗਤ ਵਿਚ ਭਾਰੀ ਉਤਸ਼ਾਹ ਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ। ਬੱਸ ਦੀ ਰਵਾਨਗੀ ਤੋਂ ਪਹਿਲਾਂ ਸਮੂਹ ਸ਼ਰਧਾਲੂਆਂ ਦੀ ਸੁਖਮਈ ਯਾਤਰਾ ਤੇ ਚੜ੍ਹਦੀ ਕਲਾ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ। ਇਸ ਮੌਕੇ ‘ਆਪ’ ਦੇ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਤੇ ‘ਆਪ’ ਸੀਨੀਅਰ ਆਗੂ ਅਸ਼ੋਕ ਕਟਾਰੀਆ ਅਤੇ ਸਮੂਹ ਪਿੰਡ ਰੈਲਮਾਜਰਾ ਦੀ ਪੰਚਾਇਤ ਨੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਧਾਰਮਿਕ ਯਾਤਰਾਵਾਂ ਮਨੁੱਖ ਨੂੰ ਆਪਣੀਆਂ ਜੜ੍ਹਾਂ ਤੇ ਅਧਿਆਤਮਿਕ ਵਿਰਾਸਤ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ। ਅਜਿਹੀਆਂ ਯਾਤਰਾਵਾਂ ਰਾਹੀਂ ਸੰਗਤ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੇ ਨਾਲ-ਨਾਲ ਆਤਮਿਕ ਸ਼ਾਂਤੀ ਅਤੇ ਸਕੂਨ ਵੀ ਪ੍ਰਾਪਤ ਹੁੰਦਾ ਹੈ।
ਪਿਛਲੀ ਖ਼ਬਰ ਅੱਧਾ ਦੇਸ਼ ਮਾਰੂ ਨਸ਼ਿਆਂ ਦੀ ਲਪੇਟ ਵਿਚ-ਕਰਨ ਸਿੰਘ ਰਾਣਾ ਅਗਲੀ ਖ਼ਬਰ ਲੈਮਰਿਨ ਟੈੱਕ ਸਕਿਲ ਯੂਨੀਵਰਸਿਟੀ ਰੈਲਮਾਜਰਾ ਵਿਖੇ ਰਾਸ਼ਟਰੀ ਸੰਕਲਪ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।