25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਡੇਰਾ ਮਹਾਨਪੁਰੀ ਸਾਹਰੀ ਵਿਖੇ ਬਾਬਾ ਗੁਰਦਾਸ ਦਾਸ ਦੀ ਬਰਸੀ ਸੰਬੰਧੀ ਸਮਾਗਮ ਕਰਵਾਏ

ਨਸਰਾਲਾ, 24 ਸਤੰਬਰ (ਸਤਵੰਤ ਸਿੰਘ ਥਿਆੜਾ)-ਬਾਬਾ ਗੁਰਦਾਸ ਦਾਸ ਦੀ ਬਰਸੀ ਸਬੰਧੀ ਸਮਾਗਮ ਡੇਰਾ ਮਹਾਨਪੁਰੀ ਸਾਹਰੀ ਵਿਖੇ ਮੌਜੂਦਾ ਗੱਦੀ ਨਸ਼ੀਨ ਬਾਬਾ ਬਲਵੀਰ ਦਾਸ ਦੀ ਰਹਿਨੁਮਾਈ ਹੇਠ ਦੇਸ਼ ਵਿਦੇਸ਼ ਦੀਆਂ ਸੰਗਤਾਂ ਸਮੂਹ ਇਲਾਕਾ ਤੇ ਪਿੰਡ ਵਾਸੀ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਏ ਗਏ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਅਰਦਾਸ ਬੇਨਤੀ ਤੋਂ ਬਾਅਦ ਸਮਾਗਮ ਦੀ ਅਰੰਭਤਾ ‘ਚ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਮਨਜਿੰਦਰ ਸਿੰਘ ਸਾਬੀ ਨੇ ਸੰਗਤਾਂ ਨੂੰ ਰੱਬੀ ਬਾਣੀ ਨਾਲ ਜੋੜਿਆ।

ਅਜੀਤ ਡੈਸਕ 25-09-2026
ਨਸਰਾਲਾ, 24 ਸਤੰਬਰ (ਸਤਵੰਤ ਸਿੰਘ ਥਿਆੜਾ)-ਬਾਬਾ ਗੁਰਦਾਸ ਦਾਸ ਦੀ ਬਰਸੀ ਸਬੰਧੀ ਸਮਾਗਮ ਡੇਰਾ ਮਹਾਨਪੁਰੀ ਸਾਹਰੀ ਵਿਖੇ ਮੌਜੂਦਾ ਗੱਦੀ ਨਸ਼ੀਨ ਬਾਬਾ ਬਲਵੀਰ ਦਾਸ ਦੀ ਰਹਿਨੁਮਾਈ ਹੇਠ ਦੇਸ਼ ਵਿਦੇਸ਼ ਦੀਆਂ ਸੰਗਤਾਂ ਸਮੂਹ ਇਲਾਕਾ ਤੇ ਪਿੰਡ ਵਾਸੀ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਏ ਗਏ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਅਰਦਾਸ ਬੇਨਤੀ ਤੋਂ ਬਾਅਦ ਸਮਾਗਮ ਦੀ ਅਰੰਭਤਾ ‘ਚ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਮਨਜਿੰਦਰ ਸਿੰਘ ਸਾਬੀ ਨੇ ਸੰਗਤਾਂ ਨੂੰ ਰੱਬੀ ਬਾਣੀ ਨਾਲ ਜੋੜਿਆ। ਇਸ ਤੋਂ ਬਾਅਦ ਭਾਈ ਮਨਜੀਤ ਸਿੰਘ ਟਾਂਡੇ ਵਾਲਿਆਂ ਨੇ ਗੁਰਬਾਣੀ ਦੇ ਨਿਰੋਲ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਬਲਵੀਰ ਦਾਸ ਵਲੋਂ ਆਏ ਹੋਏ ਸੰਤ ਮਹਾਂਪੁਰਸ਼ਾਂ, ਸਮਾਜਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਦਿਆਂ ਆਈਆਂ ਹੋਈਆਂ ਸੰਗਤਾਂ ਨੂੰ ਬਾਬਾ ਗੁਰਦਾਸ ਦਾਸ ਦੇ ਜੀਵਨ ਸਬੰਧੀ ਚਾਨਣਾਂ ਪਾਇਆ। ਇਸ ਸਮੇਂ ਮੁੱਖ ਸੇਵਾਦਾਰ ਮਨਜਿੰਦਰ ਸਿੰਘ, ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਮੱਖਣ ਸਿੰਘ, ਭਾਈ ਕੁਲਦੀਪ ਸਿੰਘ ਰਾਮੂਥਿਆੜਾ, ਪਰਮਵੀਰ ਸਿੰਘ, ਪ੍ਰੇਮ ਸਿੰਘ ਡਵਿੱਡਾ ਰਿਹਾਣਾ, ਪ੍ਰੇਮਪਾਲ ਦਿੱਲੀ, ਜੋਗਿੰਦਰ ਲਾਲ, ਰਾਜ ਕੁਮਾਰ ਸਾਹਰੀ, ਉਂਕਾਰ ਸਿੰਘ ਕੰਦੋਲਾ, ਉਂਕਾਰ ਸਿੰਘ ਕੰਧਾਲੀ, ਸਲਿੰਦਰਜੀਤ ਪਾਲ ਛਿੰਦਾ, ਅਰਮਾਨ ਸਿੰਘ ਸੰਧਰਾਂ ਸੋਢੀਆਂ, ਸੋਹਣ ਸਿੰਘ ਲੰਬੜਦਾਰ, ਸਰਪੰਚ ਜਸਵੀਰ ਸਿੰਘ ਗੋਲਡੀ, ਅਮਰਦੇਵ ਜੈਤੇਵਾਲੀ, ਲਛਮੀ ਦੇਵੀ, ਜਸਵੀਰ ਕੌਰ, ਬਲਜੀਤ ਕੌਰ, ਰਾਜ ਰਾਣੀ, ਬਿੱਟੂ ਸ਼ੇਖੈ, ਸ਼ਾਮ ਲਾਲ ਕੰਧਾਲੀ ਨਰੰਗਪੁਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਆਊਟਸੋਰਸ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਧਰਨਾ ਅਗਲੀ ਖ਼ਬਰ ਪੁੱਤ ਦੇ ਇਲਾਜ ਲਈ ਮਾਂ ਨੇ ਮਦਦ ਦੀ ਲਗਾਈ ਗੁਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।