25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪ੍ਰਵੀਨ ਸ਼ਰਮਾ ਦੀ ਅਗਵਾਈ ਹੇਠ ਬੂਥ ਪੱਧਰ ’ਤੇ ਭਾਜਪਾ ਨੂੰ ਮਜ਼ਬੂਤ ਕੀਤਾ ਜਾਵੇਗਾ – ਸ਼ੰਭੂ ਨਾਥ ਭਾਰਤੀ

ਮੁਕੇਰੀਆਂ, 24 ਸਤੰਬਰ (ਰਾਮਗੜ੍ਹੀਆ)- ਭਾਜਪਾ ਦੇ ਸਾਬਕਾ ਰਾਜ ਕਾਰਜਕਾਰੀ ਮੈਂਬਰ ਜਰਨੈਲ ਮਿਨਹਾਸ ਅਤੇ ਦਾਗਨ ਪਿੰਡ ਵਿਚ ਭਾਜਪਾ ਦੇ ਸੰਸਥਾਪਕ ਮੈਂਬਰ ਮਦਨ ਲਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਨਵੇਂ ਨਿਯੁਕਤ ਪ੍ਰਧਾਨ ਪ੍ਰਵੀਨ ਸ਼ਰਮਾ ਨੂੰ ਸਨਮਾਨਿਤ ਕਰਨ ਉਪਰੰਤ ਭਾਜਪਾ ਦੇ ਸੀਨੀਅਰ ਆਗੂ ਸ਼ੰਭੂ ਨਾਥ ਭਾਰਤੀ ਮੋਜੋਵਾਲ ਨੇ ਕਿਹਾ ਕਿ ਭਾਜਪਾ ਦੇ ਦਗਨ ਮੰਡਲ ਦੇ ਨਵ-ਨਿਯੁਕਤ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਪਾਰਟੀ ਨੂੰ ਬੂਥ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਸਾਰੀਆਂ ਬੂਥ ਕਮੇਟੀਆਂ ਨੂੰ ਸਰਬ-ਵਿਆਪਕ ਅਤੇ ਸਮਾਵੇਸ਼ੀ ਬਣਾਇਆ ਜਾਵੇਗਾ। ਭਾਰਤੀ ਨੇ ਕਿਹਾ ਕਿ ਭਾਜਪਾ ਵਿਚ ਲਗਨ ਨਾਲ ਕੰਮ ਕਰਨ ਵਾਲੇ ਪਾਰਟੀ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾਂਦੀਆਂ ਹਨ।

ਅਜੀਤ ਡੈਸਕ 25-09-2026
ਮੁਕੇਰੀਆਂ, 24 ਸਤੰਬਰ (ਰਾਮਗੜ੍ਹੀਆ)- ਭਾਜਪਾ ਦੇ ਸਾਬਕਾ ਰਾਜ ਕਾਰਜਕਾਰੀ ਮੈਂਬਰ ਜਰਨੈਲ ਮਿਨਹਾਸ ਅਤੇ ਦਾਗਨ ਪਿੰਡ ਵਿਚ ਭਾਜਪਾ ਦੇ ਸੰਸਥਾਪਕ ਮੈਂਬਰ ਮਦਨ ਲਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਨਵੇਂ ਨਿਯੁਕਤ ਪ੍ਰਧਾਨ ਪ੍ਰਵੀਨ ਸ਼ਰਮਾ ਨੂੰ ਸਨਮਾਨਿਤ ਕਰਨ ਉਪਰੰਤ ਭਾਜਪਾ ਦੇ ਸੀਨੀਅਰ ਆਗੂ ਸ਼ੰਭੂ ਨਾਥ ਭਾਰਤੀ ਮੋਜੋਵਾਲ ਨੇ ਕਿਹਾ ਕਿ ਭਾਜਪਾ ਦੇ ਦਗਨ ਮੰਡਲ ਦੇ ਨਵ-ਨਿਯੁਕਤ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਪਾਰਟੀ ਨੂੰ ਬੂਥ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਸਾਰੀਆਂ ਬੂਥ ਕਮੇਟੀਆਂ ਨੂੰ ਸਰਬ-ਵਿਆਪਕ ਅਤੇ ਸਮਾਵੇਸ਼ੀ ਬਣਾਇਆ ਜਾਵੇਗਾ। ਭਾਰਤੀ ਨੇ ਕਿਹਾ ਕਿ ਭਾਜਪਾ ਵਿਚ ਲਗਨ ਨਾਲ ਕੰਮ ਕਰਨ ਵਾਲੇ ਪਾਰਟੀ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾਂਦੀਆਂ ਹਨ। ਪ੍ਰਵੀਨ ਸ਼ਰਮਾ ਲੰਬੇ ਸਮੇਂ ਤੋਂ ਇਮਾਨਦਾਰੀ ਅਤੇ ਪੂਰੀ ਲਗਨ ਨਾਲ ਭਾਜਪਾ ਲਈ ਕੰਮ ਕਰ ਰਹੇ ਸਨ, ਇਸੇ ਕਰਕੇ ਉੱਚ ਲੀਡਰਸ਼ਿਪ ਨੇ ਉਨ੍ਹਾਂ ਨੂੰ ਮੰਡਲ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਮੌਕੇ ’ਤੇ ਜਰਨੈਲ ਮਿਨਹਾਸ, ਮਦਨ ਲਾਲ ਸ਼ਰਮਾ, ਠਾਕੁਰ ਅਸ਼ੋਕ ਅਤੇ ਠਾਕੁਰ ਸੰਦੀਪ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਟਰੈਫ਼ਿਕ ਨਿਯਮਾਂ ਤੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਡਗਾਣਾ ਕਲਾਂ ਸਕੂਲ ’ਚ ਸੈਮੀਨਾਰ ਅਗਲੀ ਖ਼ਬਰ ਬਠਿੰਡਾ ਜ਼ਿਲ੍ਹੇ ’ਚ 60 ਪਿੰਡਾਂ ਦੀ ਡਰੋਨ ਰਾਹੀਂ ਕਰਵਾਈ ਜਾ ਰਹੀ ਮੈਪਿੰਗ ਵਿਰੁੱਧ ਮੌੜ ਮੰਡੀ ’ਚ ਹੋਵੇਗੀ ਕਿਸਾਨ ਪੰਚਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।