28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਭਾਜਪਾ ਦੀ ਨਸ਼ਾ ਮੁਕਤ ਯਾਤਰਾ ਦਾ ਹਾਜੀਪੁਰ ਪਹੁੰਚਣ ’ਤੇ ਸਵਾਗਤ

ਹਾਜੀਪੁਰ, ਭੰਗਾਲਾ, 27 ਸਤੰਬਰ (ਜੋਗਿੰਦਰ ਸਿੰਘ, ਬਲਵਿੰਦਰਜੀਤ ਸਿੰਘ ਸੈਣੀ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਚਾਰ ਨਸ਼ਾ ਮੁਕਤ ਯਾਤਰਾਵਾਂ ਵਿਚੋਂ ਇਕ ਯਾਤਰਾ, ਜੋ ਸ਼ਹੀਦਾਂ ਦੀ ਧਰਤੀ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋਈ ਸੀ, ਅੱਜ ਕਸਬਾ ਹਾਜੀਪੁਰ ਦੇ ਸੰਧਵਾਲ ਬੋਰਡ ਵਿਖੇ ਪਹੁੰਚੀ। ਯਾਤਰਾ ਦੇ ਹਾਜੀਪੁਰ ਪਹੁੰਚਣ ’ਤੇ ਭਾਜਪਾ ਦੇ ਸੀਨੀਅਰ ਨੇਤਾ ਤੇ ਵਿਧਾਇਕ ਜੰਗੀ ਲਾਲ ਮਹਾਜਨ ਅਤੇ ਭਾਜਪਾ ਮੰਡਲ ਹਾਜੀਪੁਰ ਦੇ ਪ੍ਰਧਾਨ ਸ਼ਮੀ ਵਸ਼ਿਸ਼ਟ ਦੀ ਅਗਵਾਈ ਹੇਠ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ।

ਅਜੀਤ ਡੈਸਕ 28-09-2026
ਹਾਜੀਪੁਰ, ਭੰਗਾਲਾ, 27 ਸਤੰਬਰ (ਜੋਗਿੰਦਰ ਸਿੰਘ, ਬਲਵਿੰਦਰਜੀਤ ਸਿੰਘ ਸੈਣੀ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਚਾਰ ਨਸ਼ਾ ਮੁਕਤ ਯਾਤਰਾਵਾਂ ਵਿਚੋਂ ਇਕ ਯਾਤਰਾ, ਜੋ ਸ਼ਹੀਦਾਂ ਦੀ ਧਰਤੀ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋਈ ਸੀ, ਅੱਜ ਕਸਬਾ ਹਾਜੀਪੁਰ ਦੇ ਸੰਧਵਾਲ ਬੋਰਡ ਵਿਖੇ ਪਹੁੰਚੀ। ਯਾਤਰਾ ਦੇ ਹਾਜੀਪੁਰ ਪਹੁੰਚਣ ’ਤੇ ਭਾਜਪਾ ਦੇ ਸੀਨੀਅਰ ਨੇਤਾ ਤੇ ਵਿਧਾਇਕ ਜੰਗੀ ਲਾਲ ਮਹਾਜਨ ਅਤੇ ਭਾਜਪਾ ਮੰਡਲ ਹਾਜੀਪੁਰ ਦੇ ਪ੍ਰਧਾਨ ਸ਼ਮੀ ਵਸ਼ਿਸ਼ਟ ਦੀ ਅਗਵਾਈ ਹੇਠ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਕਾਰਨ ਪੰਜਾਬ ਦੇ ਨੌਜਵਾਨਾਂ ਨੂੰ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਨਸ਼ਿਆਂ ਦੀ ਓਵਰਡੋਜ਼ ਕਾਰਨ ਮੌਤਾਂ ਦੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ। ਬੁਲਾਰਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਚੰਗੇ ਭਵਿੱਖ ਵੱਲ ਲਿਜਾਉਣ ਦੇ ਵਾਅਦੇ ਕੀਤੇ ਸਨ। ਸਰਕਾਰ ਇਨ੍ਹਾਂ ਵਾਅਦਿਆਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਵਿਚ ਸਫਲ ਨਹੀਂ ਹੋ ਸਕੀ, ਜਿਸ ਕਾਰਨ ਨਸ਼ਿਆਂ ਦੀ ਸਮੱਸਿਆ ਅਜੇ ਵੀ ਗੰਭੀਰ ਬਣੀ ਹੋਈ ਹੈ। ਇਸ ਦੌਰਾਨ ਭਾਜਪਾ ਆਗੂਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੁੜਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਨਸ਼ਿਆਂ ਨੂੰ ਖ਼ਤਮ ਕਰਨ ਸੰਬੰਧੀ ਮੁਹਿੰਮ ਚਲਾਈ ਗਈ ਹੈ। ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਕਹਿੰਦੇ ਹਨ ਉਸ ਨੂੰ ਕਰ ਕੇ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਦੀ ਸਰਕਾਰ ਬਣਾਓ ਤਾਂ ਜੋ ਨਸ਼ਾ ਤਸਕਰਾਂ ਨੂੰ ਪੰਜਾਬ ’ਚੋਂ ਬਾਹਰ ਕੱਢਿਆ ਜਾਵੇ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਇਆ ਜਾ ਸਕੇ। ਇਸ ਮੌਕੇ ਵਿਜੈ ਸਾਂਪਲਾ ਸਾਬਕਾ ਕੇਂਦਰੀ ਮੰਤਰੀ, ਅਸ਼ਵਨੀ ਸ਼ਰਮਾ ਵਿਧਾਇਕ ਪਠਾਨਕੋਟ, ਜਨਰਲ ਸਕੱਤਰ ਭਾਜਪਾ ਪੰਜਾਬ ਪਰਮਿੰਦਰ ਸਿੰਘ ਬਰਾੜ, ਅਰੁਣੇਸ਼ ਸ਼ਾਕਰ ਸਾਬਕਾ ਕੈਬਨਿਟ ਮੰਤਰੀ, ਸ਼ਗੂਨ ਪਰਹਾਰ ਵਿਧਾਇਕ ਜੰਮੂ ਕਸ਼ਮੀਰ, ਸੰਜੀਵ ਮਿਨਹਾਸ ਜ਼ਿਲ੍ਹਾ ਪ੍ਰਧਾਨ, ਅਜੈ ਕੌਸ਼ਲ ਸੇਠੂ, ਅਨਿਲ ਵਸ਼ਿਸਟ, ਪਵਨ ਜਵਾਹਰ ਬਲਾਕ ਸੰਮਤੀ ਮੈਂਬਰ ਹਾਜੀਪੁਰ, ਨਰਿੰਜਣ ਸਿੰਘ ਜਨਰਲ ਸੈਕਟਰੀ, ਜੋਗਿੰਦਰ ਸੈਣੀ, ਮਹੰਤ ਰਾਜ ਗਿਰੀ ਕਮਾਹੀ ਦੇਵੀ, ਮਿਨੂ ਸੇਠੀ, ਕਮਲ ਧਵਨ, ਰਵੀ ਤਿਵਾੜੀ, ਵਿਕਰਮ ਠਾਕੁਰ, ਕਰਨੈਲ ਸਿੰਘ, ਵਿਕੀ, ਸੁਭਾਸ਼ ਕੁਮਾਰ, ਦਿਨੇਸ਼ ਅਤੇ ਵੱਡੀ ਗਿਣਤੀ ’ਚ ਭਾਜਪਾ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਜਸਬੀਰ ਰਾਜਾ ਨੇ ਬਾਬਾ ਧੰਨੇ ਦਰਬਾਰ ਵਿਖੇ ਵਾਲਮੀਕਿ ਧਰਮਸ਼ਾਲਾ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਲਈ ਮਾਣਮੱਤੀ ਪ੍ਰਾਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।