29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਵਿਵੇਕ ਪਬਲਿਕ ਸਕੂਲ ਵਿਚ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ’ਤੇ ਸਮੂਹਿਕ ਗਾਇਨ ਆਯੋਜਿਤ

ਨੰਗਲ ਬਿਹਾਲਾਂ, 28 ਸਤੰਬਰ (ਵਿਨੋਦ ਮਹਾਜਨ)-ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੰਗਲ ਬਿਹਾਲਾਂ ਵਿਖੇ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ਮੌਕੇ ਇਕ ਵਿਸ਼ੇਸ਼ ਸਮੂਹਿਕ ਗਾਇਨ ਸਮਾਗਮ ਦਾ ਆਯੋਜਨ ਪ੍ਰਿੰਸੀਪਲ ਵਿਵੇਕ ਕੌਸਲ ਅਤੇ ਸੰਗੀਤਾ ਕੌਸਲ ਦੀ ਅਗਵਾਈ ਹੇਠ ਕੀਤਾ। ਇਹ ਸਮਾਗਮ ਵਿਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ ਨਵੀਂ ਦਿੱਲੀ ਦੇ ਸਹਿਯੋਗ ਤੇ ਤਾਲਮੇਲ ਨਾਲ ਕਰਵਾਇਆ।

ਅਜੀਤ ਡੈਸਕ 29-09-2026
ਨੰਗਲ ਬਿਹਾਲਾਂ, 28 ਸਤੰਬਰ (ਵਿਨੋਦ ਮਹਾਜਨ)-ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੰਗਲ ਬਿਹਾਲਾਂ ਵਿਖੇ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ਮੌਕੇ ਇਕ ਵਿਸ਼ੇਸ਼ ਸਮੂਹਿਕ ਗਾਇਨ ਸਮਾਗਮ ਦਾ ਆਯੋਜਨ ਪ੍ਰਿੰਸੀਪਲ ਵਿਵੇਕ ਕੌਸਲ ਅਤੇ ਸੰਗੀਤਾ ਕੌਸਲ ਦੀ ਅਗਵਾਈ ਹੇਠ ਕੀਤਾ। ਇਹ ਸਮਾਗਮ ਵਿਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ ਨਵੀਂ ਦਿੱਲੀ ਦੇ ਸਹਿਯੋਗ ਤੇ ਤਾਲਮੇਲ ਨਾਲ ਕਰਵਾਇਆ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਦੀ ਹਾਜ਼ਰੀ ਵਿਚ ਝੰਡਾ ਲਹਿਰਾਉਣ ਦੀ ਰਸਮ ਨਾਲ ਕੀਤੀ ਗਈ। ਉਪਰੰਤ ਹਾਜ਼ਰ ਸਾਰੇ ਮਹਿਮਾਨਾਂ, ਵਿਦਿਆਰਥੀਆਂ ਤੇ ਅਧਿਆਪਕਾਂ ਨੇ ਰਾਸ਼ਟਰ ਪ੍ਰਤੀ ਸਤਿਕਾਰ ਅਤੇ ਮਾਣ ਦੀ ਭਾਵਨਾ ਨਾਲ ਸਮਾਗਮ ਵਿਚ ਭਾਗ ਲਿਆ। ਇਸ ਮੌਕੇ ਵਿਜੈ ਲਕਸ਼ਮੀ ਨੰਗਲ ਬਿਹਾਲਾਂ, ਪਰਮਜੀਤ ਕੌਰ ਤੇ ਕੁਮਾਰੀ ਪ੍ਰਿਯੰਕਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੇ ਵਿਦਿਆਰਥੀਆਂ ਅਤੇ ਸਾਰੇ ਹੀ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਦੇਸ਼ ਭਗਤੀ ਅਤੇ ਰਾਸ਼ਟਰ ਪ੍ਰੇਮ ਦੀ ਭਾਵਨਾ ਨਾਲ ਭਰਪੂਰ ਹੋ ਕੇ ‘ਵੰਦੇ ਮਾਤਰਮ’ ਦਾ ਸਮੂਹਿਕ ਗਾਇਨ ਬਹੁਤ ਹੀ ਸੁੰਦਰ ਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਸਮਾਗਮ ਦੀ ਕੋਆਰਡੀਨੇਸ਼ਨ ਸ੍ਰੀਮਤੀ ਵੰਦਨਾ ਸਿੰਘ, ਆਸ਼ਾ ਮੰਜਰੀ ਤੇ ਸ਼ਿਲਪਾ ਵਲੋਂ ਕੀਤੀ ਗਈ।
ਪਿਛਲੀ ਖ਼ਬਰ ਟਾਂਡਾ ਰਾਮ ਸਹਾਏ ਵਿਖੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਮੋਰਾਂਵਾਲੀ ਦਾ ਛਿੰਝ ਮੇਲਾ 2 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।