30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਮਜੀਠੀਆ ਵਲੋਂ ਸੰਦੀਪ ਸਿੰਘ ਸੀਕਰੀ ਨੂੰ ਤੀਜੀ ਵਾਰ ਸੈਨੇਟ ਚੋਣ ਜਿੱਤਣ ’ਤੇ ਵਧਾਈ

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਸੰਦੀਪ ਸਿੰਘ ਸੀਕਰੀ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ‘ਚ ਤੀਜੀ ਵਾਰ ਜਿੱਤ ਹਾਸਿਲ ਕਰਨ ‘ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ ਤੇ ਸੀਕਰੀ ਦਾ ਮੂੰਹ ਮਿੱਠਾ ਕਰਾਇਆ। ਇਸ ਮੌਕੇ ਮਜੀਠੀਆ ਨੇ ਸੰਦੀਪ ਸਿੰਘ ਸੀਕਰੀ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿੱਦਿਅਕ ਵਿਰਾਸਤ ਨਾਲ ਜੁੜੀ ਮਹੱਤਵਪੂਰਨ ਸੰਸਥਾ ਹੈ ਅਤੇ ਇਸ ਦੀ ਸੈਨੇਟ ਵਿਚ ਯੂਨੀਵਰਸਿਟੀ ਨਾਲ ਸੰਬੰਧਿਤ ਮਸਲਿਆਂ ਦੀ ਮਜ਼ਬੂਤੀ ਨਾਲ ਨੁਮਾਇੰਦਗੀ ਕਰਨਾ ਅਹਿਮ ਜ਼ਿੰਮੇਵਾਰੀ ਹੈ।

ਸੈਨੇਟ ਚੋਣ ’ਚ ਤੀਜੀ ਵਾਰ ਜਿੱਤ ਹਾਸਿਲ ਕਰਨ ’ਤੇ ਸੰਦੀਪ ਸਿੰਘ ਸੀਕਰੀ ਦਾ ਮੂੰਹ ਮਿੱਠਾ ਕਰਾਉਂਦੇ ਹੋਏ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ। ਨਾਲ ਹਰਸਿਮਰਨ ਸਿੰਘ ਹਰਜੀ ਬਾਜਵਾ ਤੇ ਹੋਰ। 30-09-2026
ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਸੰਦੀਪ ਸਿੰਘ ਸੀਕਰੀ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ‘ਚ ਤੀਜੀ ਵਾਰ ਜਿੱਤ ਹਾਸਿਲ ਕਰਨ ‘ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ ਤੇ ਸੀਕਰੀ ਦਾ ਮੂੰਹ ਮਿੱਠਾ ਕਰਾਇਆ। ਇਸ ਮੌਕੇ ਮਜੀਠੀਆ ਨੇ ਸੰਦੀਪ ਸਿੰਘ ਸੀਕਰੀ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿੱਦਿਅਕ ਵਿਰਾਸਤ ਨਾਲ ਜੁੜੀ ਮਹੱਤਵਪੂਰਨ ਸੰਸਥਾ ਹੈ ਅਤੇ ਇਸ ਦੀ ਸੈਨੇਟ ਵਿਚ ਯੂਨੀਵਰਸਿਟੀ ਨਾਲ ਸੰਬੰਧਿਤ ਮਸਲਿਆਂ ਦੀ ਮਜ਼ਬੂਤੀ ਨਾਲ ਨੁਮਾਇੰਦਗੀ ਕਰਨਾ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸੰਦੀਪ ਸਿੰਘ ਸੀਕਰੀ ਵਲੋਂ ਤੀਜੀ ਵਾਰ ਚੋਣ ਜਿੱਤਣਾ ਉਨ੍ਹਾਂ ‘ਤੇ ਵੋਟਰਾਂ ਵੱਲੋਂ ਪ੍ਰਗਟਾਏ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸੀਕਰੀ ਆਉਣ ਵਾਲੇ ਸਮੇਂ ਵਿਚ ਵੀ ਯੂਨੀਵਰਸਿਟੀ ਦੇ ਹਿਤਾਂ ਨਾਲ ਜੁੜੇ ਮਸਲਿਆਂ ਨੂੰ ਸੈਨੇਟ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਗੇ। ਇਸ ਮੌਕੇ ਸੰਦੀਪ ਸਿੰਘ ਸੀਕਰੀ ਨੇ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਕੁੱਟਮਾਰ ਕਰਨ ਦੇ ਦੋਸ਼ ’ਚ 6 ਨਾਮਜ਼ਦ ਅਗਲੀ ਖ਼ਬਰ ਸੜਕ ਹਾਦਸੇ ’ਚ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।