01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਕੈਂਬਰਿਜ ਸਕੂਲ ਆਦਮਵਾਲ ਦੇ ਵਿਦਿਆਰਥੀਆਂ ਨੇ ਵਾਹਗਾ ਬਾਰਡਰ ਦਾ ਕੀਤਾ ਦੌਰਾ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਦੇ ਵਿਦਿਆਰਥੀਆਂ ਨੂੰ ਵਾਹਗਾ ਬਾਰਡਰ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਯਾਤਰਾ ਦੀ ਸ਼ੁਰੂਆਤ ‘ਚ ਵਿਦਿਆਰਥੀ ਸਭ ਤੋਂ ਪਹਿਲਾਂ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ ਤੇ ਦੇਸ਼ ਦੀ ਖ਼ੁਸ਼ਹਾਲੀ, ਸ਼ਾਂਤੀ ਤੇ ਸਾਰਿਆਂ ਦੇ ਚੰਗੇ ਭਵਿੱਖ ਲਈ ਅਰਦਾਸ ਕੀਤੀ।

ਅਜੀਤ ਡੈਸਕ 01-10-2026
ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਦੇ ਵਿਦਿਆਰਥੀਆਂ ਨੂੰ ਵਾਹਗਾ ਬਾਰਡਰ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਯਾਤਰਾ ਦੀ ਸ਼ੁਰੂਆਤ ‘ਚ ਵਿਦਿਆਰਥੀ ਸਭ ਤੋਂ ਪਹਿਲਾਂ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ ਤੇ ਦੇਸ਼ ਦੀ ਖ਼ੁਸ਼ਹਾਲੀ, ਸ਼ਾਂਤੀ ਤੇ ਸਾਰਿਆਂ ਦੇ ਚੰਗੇ ਭਵਿੱਖ ਲਈ ਅਰਦਾਸ ਕੀਤੀ। ਇਸ ਉਪਰੰਤ ਵਿਦਿਆਰਥੀਆਂ ਨੇ ਦੁਪਹਿਰ ਦਾ ਭੋਜਨ ਕੀਤਾ ਤੇ ਵਾਹਗਾ ਬਾਰਡਰ ਲਈ ਰਵਾਨਾ ਹੋਏ। ਵਾਹਗਾ ਬਾਰਡਰ ਪਹੁੰਚ ਕੇ ਵਿਦਿਆਰਥੀਆਂ ਨੇ ਪਹਿਲਾਂ ਤੋਂ ਬੁੱਕ ਕੀਤੀਆਂ ਆਪਣੀਆਂ ਸੀਟਾਂ ‘ਤੇ ਬੈਠ ਕੇ ਰਿਟਰੀਟ ਸੈਰੇਮਨੀ ਦੀ ਉਡੀਕ ਕੀਤੀ। ਰਿਟਰੀਟ ਸੈਰੇਮਨੀ ਸ਼ੁਰੂ ਹੁੰਦੇ ਹੀ ਪੂਰਾ ਵਾਹਗਾ ਬਾਰਡਰ ਦੇਸ਼-ਭਗਤੀ ਦੇ ਜਜ਼ਬੇ ਨਾਲ ਗੂੰਜ ਉੱਠਿਆ। ਲਗਪਗ 40,000 ਤੋਂ ਵੱਧ ਲੋਕਾਂ ਦੀ ਮੌਜੂਦਗੀ ‘ਚ ਜਦੋਂ ਭਾਰਤੀ ਜਵਾਨਾਂ ਨੇ ਆਪਣੇ ਸਾਹਸ, ਅਨੁਸ਼ਾਸਨ ਅਤੇ ਜੋਸ਼ ਦਾ ਪ੍ਰਦਰਸ਼ਨ ਕੀਤਾ ਤਾਂ ਸਾਰਿਆਂ ‘ਚ ਜੋਸ਼ ਦੀ ਲਹਿਰ ਦੌੜ ਗਈ। ਰਿਟਰੀਟ ਸੈਰੇਮਨੀ ਤੋਂ ਬਾਅਦ ਵਿਦਿਆਰਥੀਆਂ ਨੇ ਰਾਤ ਦਾ ਭੋਜਨ ਕੀਤਾ ਅਤੇ ਫਿਰ ਸਕੂਲ ਵੱਲ ਵਾਪਸੀ ਲਈ ਰਵਾਨਾ ਹੋਏ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਅਗਲੀ ਖ਼ਬਰ ਯੂ . ਡੀ . ਆਈ . ਡੀ . ਕਾਰਡ ਬਣਾਉਣ ਲਈ ਲਗਾਇਆ ਵਿਸ਼ੇਸ਼ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।