01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿੰਡ ਬੈਂਸ ਖ਼ੁਰਦ ਵਿਖੇ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਦਿਆਂ ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਹਲਕਾ ਸ਼ਾਮਚੁਰਾਸੀ ਵਿਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਹਰ ਲੋੜੀਂਦੀ ਮੁੱਢਲੀ ਸਹੂਲਤ ਮਿਲ ਰਹੀ ਹੈ।

ਅਜੀਤ ਡੈਸਕ 01-10-2026
ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿੰਡ ਬੈਂਸ ਖ਼ੁਰਦ ਵਿਖੇ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਦਿਆਂ ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਹਲਕਾ ਸ਼ਾਮਚੁਰਾਸੀ ਵਿਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਹਰ ਲੋੜੀਂਦੀ ਮੁੱਢਲੀ ਸਹੂਲਤ ਮਿਲ ਰਹੀ ਹੈ। ਕੈਬਨਿਟ ਮੰਤਰੀ ਨੇ ਨਵੇਂ ਟਿਊਬਵੈੱਲ ਦੇ ਉਦਘਾਟਨ ਮੌਕੇ ਕਿਹਾ ਕਿ ਪਿੰਡ ਵਾਸੀਆਂ ਦੀ ਚਿਰੋਕਣੀ ਮੰਗ ਸੀ ਕਿ ਟਿਊਬਵੈੱਲ ਲਗਾਇਆ ਜਾਵੇ,ਜਿਸ ਨੂੰ ਪੰਜਾਬ ਸਰਕਾਰ ਵਲੋਂ ਪੂਰਾ ਕਰਕੇ ਪਿੰਡ ਵਾਸੀਆਂ ਲਈ ਸਾਫ਼ ਪਾਣੀ ਪੀਣ ਦੀ ਸਹੂਲਤ ਯਕੀਨੀ ਬਣਾਈ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਜ਼ਮੀਨੀ ਪੱਧਰ ‘ਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸੜਕਾਂ, ਪੀਣ ਵਾਲਾ ਪਾਣੀ, ਸੀਵਰੇਜ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਵਲੋਂ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਹਰ ਲੋੜੀਂਦੀ ਅਤੇ ਮਿਆਰੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਖੇਡ ਮੁਕਾਬਲੇ ਜਾਰੀ-ਸੁਰਜੀਤ ਸਿੰਘ ਅਗਲੀ ਖ਼ਬਰ ਕੈਂਬਰਿਜ ਸਕੂਲ ਆਦਮਵਾਲ ਦੇ ਵਿਦਿਆਰਥੀਆਂ ਨੇ ਵਾਹਗਾ ਬਾਰਡਰ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।