ਸੰਤ ਅਨੂਪ ਸਿੰਘ ਤੇ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਗੁਰਮਤਿ ਸਮਾਗਮਾਂ ਦੀ ਲੜੀ ਨਿਰੰਤਰ ਜਾਰੀ - ਗੁਰਪ੍ਰੀਤ ਸਿੰਘ
ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸਿੱਖ ਇਤਿਹਾਸ ਦੀਆਂ ਬੇਮਿਸਾਲ ਸਿੰਘਣੀਆਂ ਜਿਨ੍ਹਾਂ ਨੇ ਧਰਮ ਦੀ ਖ਼ਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ‘ਚ ਹਾਰ ਪਵਾਏ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਵ: ਅਜਵਿੰਦਰ ਸਿੰਘ ਵਲੋਂ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ 1 ਅਕਤੂਬਰ ਦਿਨ ਵੀਰਵਾਰ ਰਾਤ ਦਾ ਸਮਾਗਮ ਪਿੰਡ ਆਹਰਾਂ ਕੂੰਟਾਂ ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ‘ਚ ਭਾਈ ਸਤਿੰਦਰ ਸਿੰਘ ਆਲਮ ਅਤੇ ਭਾਈ ਸੁਰਿੰਦਰਪਾਲ ਸਿੰਘ ਹੁਸ਼ਿਆਰਪੁਰ ਵਾਲਿਆਂ ਦੇ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸਿੱਖ ਇਤਿਹਾਸ ਦੀਆਂ ਬੇਮਿਸਾਲ ਸਿੰਘਣੀਆਂ ਜਿਨ੍ਹਾਂ ਨੇ ਧਰਮ ਦੀ ਖ਼ਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ‘ਚ ਹਾਰ ਪਵਾਏ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਵ: ਅਜਵਿੰਦਰ ਸਿੰਘ ਵਲੋਂ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ 1 ਅਕਤੂਬਰ ਦਿਨ ਵੀਰਵਾਰ ਰਾਤ ਦਾ ਸਮਾਗਮ ਪਿੰਡ ਆਹਰਾਂ ਕੂੰਟਾਂ ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ‘ਚ ਭਾਈ ਸਤਿੰਦਰ ਸਿੰਘ ਆਲਮ ਅਤੇ ਭਾਈ ਸੁਰਿੰਦਰਪਾਲ ਸਿੰਘ ਹੁਸ਼ਿਆਰਪੁਰ ਵਾਲਿਆਂ ਦੇ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 2 ਅਕਤੂਬਰ ਦਾ ਸਮਾਗਮ ਗੁ: ਸ਼ਹੀਦ ਗੰਜ ਡਗਾਣਾ ਕਲਾਂ ਵਿਖੇ ਹੋਵੇਗਾ, ਜਿਸ ‘ਚ ਭਾਈ ਸਤਿੰਦਰ ਸਿੰਘ ਆਲਮ ਅਤੇ ਜਸਵਿੰਦਰ ਸਿੰਘ ਪਰਮਾਰ ਦਾ ਜਥਾ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸੇ ਦਿਨ ਰਾਤ ਦਾ ਸਮਾਗਮ ਪਿੰਡ ਪੰਜੋੜ ਵਿਖੇ ਕਰਵਾਇਆ ਜਾ ਰਿਹਾ ਹੈ ਭਾਈ ਹਰਭਜਨ ਸਿੰਘ ਸੋਤਲਾ ਵਾਲੇ ਅਤੇ ਭਾਈ ਸਤਿੰਦਰ ਸਿੰਘ ਆਲਮ ਹੁਸ਼ਿਆਰਪੁਰ ਵਾਲਿਆਂ ਦੇ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਦੇ ਸਨਮੁੱਖ ਹੋਣਗੇ। 3 ਅਕਤੂਬਰ ਦਾ ਸਮਾਗਮ ਪਿੰਡ ਹੁਸੈਨਪੁਰ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ‘ਚ ਭਾਈ ਹਰਭਜਨ ਸਿੰਘ ਸੋਤਲਾ ਵਾਲੇ ਤੇ ਭਾਈ ਸਤਿੰਦਰ ਸਿੰਘ ਆਲਮ ਦੇ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਸਰਵਣ ਕਰਵਾਇਆ ਜਾਵੇਗਾ ਤੇ ਰਾਤ ਦਾ ਦੂਸਰਾ ਸਮਾਗਮ ਪਿੰਡ ਝੀਗੜਾਂ ਖੁਰਦ ਵਿਖੇ ਹੋਵੇਗਾ, ਜਿਸ ‘ਚ ਭਾਈ ਨਰਿੰਦਰ ਸਿੰਘ ਨੰਗਲ ਖੂੰਗਾ, ਭਾਈ ਪਰਮਜੀਤ ਸਿੰਘ ਮੋਮੀ, ਢਾਡੀ ਜਸਵੀਰ ਸਿੰਘ ਮੌਹਲਕੇ ਦੇ ਜਥੇ ਹਾਜ਼ਰੀ ਲਗਾਉਣਗੇ। 4 ਅਕਤੂਬਰ ਰਾਤ ਦਾ ਪਹਿਲਾ ਸਮਾਗਮ ਗੁ: ਰਾਮਗੜ੍ਹੀਆ ਟਾਂਡਾ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ‘ਚ ਭਾਈ ਹਰਭਜਨ ਸਿੰਘ ਸੋਤਲਾ ਵਾਲੇ ਤੇ ਭਾਈ ਘਰਜੋਤ ਸਿੰਘ ਖ਼ਾਲਸਾ ਕੀਰਤਨ ਹਾਜ਼ਰੀ ਰਾਹੀਂ ਸੰਗਤਾਂ ਦੇ ਸਨਮੁੱਖ ਹੋਣਗੇ। ਦੂਸਰਾ ਸਮਾਗਮ ਸੰਤ ਬਾਬਾ ਸੁੰਦਰ ਸਿੰਘ ਬਿਰਧ ਆਸ਼ਰਮ ਹਰਿਆਣਾ ਵਿਖੇ ਹੋਵੇਗਾ, ਜਿਸ ‘ਚ ਭਾਈ ਸਤਿੰਦਰ ਸਿੰਘ ਆਲਮ ਅਤੇ ਬਿਰਧ ਆਸ਼ਰਮ ਦੇ ਬੱਚਿਆ ਦੇ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 7 ਅਕਤੂਬਰ ਰਾਤ ਦਾ ਸਮਾਗਮ ਪਿੰਡ ਸਰਹਾਲਾ ਖ਼ੁਰਦ ਨਜ਼ਦੀਕ ਮਾਹਿਲਪੁਰ ਵਿਖੇ ਹੋਵੇਗਾ, ਜਿਸ ‘ਚ ਸੰਤ ਅਨੂਪ ਸਿੰਘ, ਭਾਈ ਸਤਿੰਦਰ ਸਿੰਘ ਆਲਮ ਅਤੇ ਸਰਹਾਲਾ ਖ਼ੁਰਦ ਦੇ ਬੱਚਿਆਂ ਦੇ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਜਦਕਿ ਗਿਆਨੀ ਜਸਵਿੰਦਰ ਸਿੰਘ ਪਰਮਾਰ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਰਾਤ ਦੇ ਸਾਰੇ ਸਮਾਗਮ ਸ਼ਾਮ 6:30 ਵਜੇ ਤੋਂ ਰਾਤ 8:30 ਵਜੇ ਤੱਕ ਹੋਣਗੇ ਤੇ ਸੁਸਾਇਟੀ ਵਲੋਂ ਧਾਰਮਿਕ ਲਿਟਰੇਚਰ ਤੇ ਕੈਲੰਡਰ ਵੰਡੇ ਜਾਣਗੇ।