ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਵੁਸ਼ੂ ਮੁਕਾਬਲਿਆਂ ’ਚ ਹੁਸ਼ਿਆਰਪੁਰ ਨੇ ਜਿੱਤੀ ਓਵਰਆਲ ਟਰਾਫ਼ੀ
ਅੱਡਾ ਸਰਾਂ, 1 ਅਕਤੂਬਰ (ਮਸੀਤੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਜਗਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦੀ ਦੇਖ-ਰੇਖ ਹੇਠ 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵੁਸ਼ੂ ਅੰਡਰ 19 ਮੁਕਾਬਲੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਖੇ ਸਮਾਪਤ ਹੋਏ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਕੇ ਜੇਤੂ ਤੇ ਉਪ ਜੇਤੂ ਟੀਮਾਂ ਨੂੰ ਇਨਾਮ ਵੰਡੇ।
ਅਜੀਤ ਡੈਸਕ
02-10-2026