02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਬੀ.ਬੀ.ਏ. ਦੂਜੇ ਸਮੈਸਟਰ ਦੇ ਨਤੀਜੇ ’ਚ ਸ੍ਰਿਸ਼ਟੀ ਵਲੋਂ ’ਵਰਸਿਟੀ ’ਚੋਂ ਪੰਜਵਾਂ ਸਥਾਨ ਹਾਸਿਲ

ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਬੀ. ਬੀ.

ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੀਆਂ ਹੋਣਹਾਰ ਵਿਦਿਆਰਥਣਾਂ। 02-10-2026
ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਬੀ.ਬੀ.ਏ. ਦੂਜੇ ਸਮੈਸਟਰ ਦੇ ਐਲਾਨੇ ਨਤੀਜੇ ‘ਚ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਨਤੀਜੇ ‘ਚ ਸ੍ਰਿਸ਼ਟੀ ਵਾਲੀਆ ਨੇ 7.88 ਐਸ.ਜੀ.ਪੀ.ਏ. ਦੇ ਪ੍ਰਸ਼ੰਸਾਯੋਗ ਅੰਕਾਂ ਨਾਲ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ‘ਚ ਆਪਣਾ ਨਾਮ ਦਰਜ ਕਰਵਾਉਂਦਿਆਂ ਪੰਜਵਾਂ ਸਥਾਨ ਪ੍ਰਾਪਤ ਕੀਤਾ। ਪੁਨੀਤ ਕੌਰ ਨੇ 7.79 ਐਸ.ਜੀ.ਪੀ.ਏ. ਨਾਲ ਕਾਲਜ ‘ਚੋਂ ਦੂਸਰਾ ਸਥਾਨ ਤੇ ਨਿਹਾਰਿਕਾ ਨੇ 7.38 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ‘ਚੋਂ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਵਿਨੈ ਕੁਮਾਰ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ ਅਤੇ ਸਕੱਤਰ ਆਰ.ਐਮ. ਭੱਲਾ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਉੱਤਮਤਾ ਲਈ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕਰਦੇ ਹੋਏ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਹੁਸ਼ਿਆਰਪੁਰ ’ਚ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਨੂੰ ਅਗਲੀ ਖ਼ਬਰ ਪਲੇਸਮੈਂਟ ਕੈਂਪ ਤੇ ਸਵੈ-ਰੋਜ਼ਗਾਰ ਕੈਂਪ 5 ਨੂੰ - ਰਮਨਦੀਪ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।