02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਮੁੱਖ ਮੰਤਰੀ ਤੀਰਥ ਯਾਤਰਾ ਬੱਸ ਵਿਧਾਇਕ ਕਰਮਵੀਰ ਸਿੰਘ ਘੁੰਮਣ ਵਲੋਂ ਹਰੀ ਝੰਡੀ ਦੇ ਕੇ ਰਵਾਨਾ

ਦਸੂਹਾ, 1 ਅਕਤੂਬਰ (ਭੁੱਲਰ)- ਕੰਡੀ ਇਲਾਕੇ ਦੇ ਪਿੰਡ ਸੰਸਾਰਪੁਰ ਤੋਂ ਮੁੱਖ ਮੰਤਰੀ ਦੀ ਤੀਰਥ ਯਾਤਰਾ ਬੱਸ ਨੂੰ ਹਲਕਾ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਬਜ਼ੁਰਗਾਂ ਲਈ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਵੱਖ-ਵੱਖ ਥਾਵਾਂ _’ਤੇ ਧਾਰਮਿਕ ਯਾਤਰਾਵਾਂ ਕਰਵਾਈਆਂ ਜਾਣਗੀਆਂ।

ਅਜੀਤ ਡੈਸਕ 02-10-2026
ਦਸੂਹਾ, 1 ਅਕਤੂਬਰ (ਭੁੱਲਰ)- ਕੰਡੀ ਇਲਾਕੇ ਦੇ ਪਿੰਡ ਸੰਸਾਰਪੁਰ ਤੋਂ ਮੁੱਖ ਮੰਤਰੀ ਦੀ ਤੀਰਥ ਯਾਤਰਾ ਬੱਸ ਨੂੰ ਹਲਕਾ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਬਜ਼ੁਰਗਾਂ ਲਈ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਵੱਖ-ਵੱਖ ਥਾਵਾਂ _’ਤੇ ਧਾਰਮਿਕ ਯਾਤਰਾਵਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਬੱਸ ਸੱਚਖੰਡ ਸ਼੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਬਾਘਾ ਬਾਰਡਰ ਤੋ ਹੁੰਦਾ ਹੋਇਆ ਵੱਖ-ਵੱਖ ਥਾਵਾਂ ਦੇ ਦਰਸ਼ਨ ਕਰਵਾ ਹੋਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਤੀਰਥ ਯਾਤਰਾ ਦੇ ਤਿੰਨ ਦਿਨ ਦੇ ਪ੍ਰੋਗਰਾਮ ਵਿਚ ਸਾਰੇ ਯਾਤਰੀਆਂ ਦੇ ਰਿਹਾਇਸ਼, ਖਾਣਾ ਪੀਣਾ ਸਰਕਾਰ ਵਲੋਂ ਪ੍ਰਬੰਧ ਕੀਤਾ ਗਿਆ ਹੈ। ਯਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਈ ਲੋੜਵੰਦ ਬਜ਼ੁਰਗ ਜੋ ਆਉਣ ਜਾਣ ਤੋਂ ਸਮਰੱਥ ਹਨ, ਇਸ ਸਰਕਾਰ ਦੀ ਇਸ ਵਿਸ਼ੇਸ਼ ਪਹਿਲ ਕਦਮੀ ਕਰਕੇ ਗੁਰੂ ਘਰ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਇਸ ਮੌਕੇ ਪਿੰਡ ਸੰਸਾਰਪੁਰ ਦੇ ਸਰਪੰਚ ਮਮਤਾ ਦੇਵੀ ਅਤੇ ਗਰਾਮ ਪੰਚਾਇਤ ਸੰਸਾਰਪੁਰ ਨੇ ਹਲਕਾ ਵਿਧਾਇਕ ਕਰਮਵੀਰ ਸਿੰਘ ਘੁੰਮਣ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਅਤੇ ਸਨਮਾਨ ਕੀਤਾ। ਯਾਤਰਾ ਤੇ ਜਾ ਰਹੀ ਸੰਗਤ ਨੇ ਵੀ ਹਲਕਾ ਵਿਧਾਇਕ ਕਰਮਵੀਰ ਸਿੰਘ ਘੁੰਮਣ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਨ੍ਹਾਂ ਯਤਨਾਂ ਸਦਕਾ ਹੀ ਅਸੀਂ ਧਾਰਮਿਕ ਸਥਾਨਾਂ ਦੀ ਯਾਤਰਾ ’ਤੇ ਜਾ ਰਹੇ ਹਾਂ। ਇਸ ਮੌਕੇ ਗੁਰਬਖ਼ਸ਼ ਸਿੰਘ, ਗੁਰਦੀਪ ਕੌਰ, ਕਿਰਨ ਦੇਵੀ, ਸ਼ੀਲਾ ਦੇਵੀ, ਨੀਲਮ ਦੇਵੀ, ਰਾਜਕੁਮਾਰੀ, ਸੁਰੇਸ਼ ਕੁਮਾਰ, ਬਚਨ ਕੌਰ, ਰੌਸ਼ਨੀ ਦੇਵੀ, ਰਾਣੀ ਦੇਵੀ, ਸੁਰਿੰਦਰ ਸਿੰਘ, ਹਰਨਾਮ ਸਿੰਘ, ਮਾਸਟਰ ਸੁਰਜੀਤ ਸਿੰਘ, ਖਜਾਨ ਸਿੰਘ, ਜਗਦੀਪ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਹੁਸ਼ਿਆਰਪੁਰ ਦੇ ਕਰਨਪ੍ਰੀਤ ਨੇ ਕਰਾਟੇ ਚੈਂਪੀਅਨਸ਼ਿਪ ’ਚ ਲਗਾਤਾਰ ਤੀਜੀ ਵਾਰ ਤਗਮਾ ਜਿੱਤ ਕੇ ਰਚਿਆ ਇਤਿਹਾਸ ਅਗਲੀ ਖ਼ਬਰ ਸਰਕਾਰੀ ਸਕੂਲ ਕੰਧਾਲਾ ਸ਼ੇਖ਼ਾਂ ਵਿਖੇ ਬਲਾਕ ਪੱਧਰੀ ਸਾਇੰਸ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।