02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਗੜ੍ਹਦੀਵਾਲਾ, 1 ਅਕਤੂਬਰ (ਚੱਗਰ)-ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪਿੰਡ ਧੁੱਗਾ ਕਲਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਪੰਥ ਦੀ ਮਹਾਨ ਸ਼ਖਸੀਅਤ ਸੰਤ ਬਾਬਾ ਜੀਤ ਸਿੰਘ ਮੁੱਖੀ ਨਿਰਮਲ ਕੁਟੀਆ ਜੌਹਲਾਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।

ਅਜੀਤ ਡੈਸਕ 02-10-2026
ਗੜ੍ਹਦੀਵਾਲਾ, 1 ਅਕਤੂਬਰ (ਚੱਗਰ)-ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪਿੰਡ ਧੁੱਗਾ ਕਲਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਪੰਥ ਦੀ ਮਹਾਨ ਸ਼ਖਸੀਅਤ ਸੰਤ ਬਾਬਾ ਜੀਤ ਸਿੰਘ ਮੁੱਖੀ ਨਿਰਮਲ ਕੁਟੀਆ ਜੌਹਲਾਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਤ ਬਾਬਾ ਜੀਤ ਸਿੰਘ, ਭਾਈ ਮਨਜੀਤ ਸਿੰਘ, ਭਾਈ ਮੋਹਨ ਸਿੰਘ, ਭਾਈ ਕੁਲਵੀਰ ਸਿੰਘ, ਭਾਈ ਅਜਮੇਰ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਪਰਮਿੰਦਰ ਸਿੰਘ, ਭਾਈ ਮਿੰਦਰਪਾਲ ਸਿੰਘ, ਢਾਡੀ ਜਥਾ ਭਾਈ ਬਲਬੀਰ ਸਿੰਘ ਆਦਿ ਜਥਿਆਂ ਨੇ ਗੁਰਮਤਿ ਵਿਚਾਰਾਂ ਤੇ ਸਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਧਾਨ ਕੈਪਟਨ ਹਰਬੰਸ ਸਿੰਘ, ਕੈਪਟਨ ਸੋਹਨ ਸਿੰਘ, ਪ੍ਰੀਤਮ ਸਿੰਘ, ਪ੍ਰਧਾਨ ਭਜਨ ਸਿੰਘ, ਰਣਧੀਰ ਸਿੰਘ ਚੀਫ ਮੈਨੇਜਰ, ਸਰਪੰਚ ਬਚਿੱਤਰ ਸਿੰਘ, ਸੂਬੇਦਾਰ ਕਰਮਜੀਤ ਸਿੰਘ, ਸਤਪਾਲ ਸਿੰਘ, ਬਲਵਿੰਦਰ ਸਿੰਘ, ਅਮਰ ਸਿੰਘ, ਸਾਧੂ ਸਿੰਘ, ਅਜੀਤ ਸਿੰਘ ਜੀਤਾ, ਸੂਬੇਦਾਰ ਪਰਗਟ ਸਿੰਘ, ਮੋਹਨ ਸਿੰਘ, ਕੈਪਟਨ ਰਾਮ ਕਿਸ਼ਨ ਸਿੰਘ, ਸੂਬੇਦਾਰ ਗੁਰਮੀਤ ਸਿੰਘ, ਕੈਪਟਨ ਬਲਦੇਵ ਸਿੰਘ, ਸੁਰਿੰਦਰ ਸਿੰਘ ਪਟਵਾਰੀ, ਸੂਬੇਦਾਰ ਪਰਗਟ ਸਿੰਘ, ਗੁਰਜਿੰਦਰ ਸਿੰਘ ਪਾਲੀ, ਬਲਵੀਰ ਸਿੰਘ, ਸੀਤਲ ਸਿੰਘ, ਅਮਰ ਸਿੰਘ, ਕੈਪਟਨ ਅਵਤਾਰ ਸਿੰਘ, ਅਮਰੀਕ ਸਿੰਘ, ਡੀ.ਐਸ.ਪੀ. ਤਰਸੇਮ ਸਿੰਘ, ਅੰਮ੍ਰਿਤਪਾਲ ਸਿੰਘ ਆਦਿ ਸਮੇਤ ਪਿੰਡ ਦੀਆਂ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਮੈਡਲ ਜਿੱਤਣ ਵਾਲੇ ਨੀਰਜ ਠਾਕੁਰ ਦਾ ਸਨਮਾਨ ਅਗਲੀ ਖ਼ਬਰ ਸਕੂਲਾਂ ’ਚ ਜੀਵਨ ਹੁਨਰ ਪਾਠਕ੍ਰਮ ਨੂੰ ਲਾਗੂ ਕਰਨ ਲਈ ਅਧਿਆਪਕਾਂ ਨੂੰ ਸਿਖਲਾਈ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।