02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਵਿਧਾਇਕ ਘੁੰਮਣ ਵਲੋਂ ਮੈਡਲ ਜਿੱਤਣ ਵਾਲੇ ਨੀਰਜ ਠਾਕੁਰ ਦਾ ਸਨਮਾਨ

ਤਲਵਾੜਾ, 1 ਅਕਤੂਬਰ (ਮਹਿਤਾ)- ਹਲਕਾ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਵਲੋਂ ਮੈਡਲ ਜਿੱਤਣ ਵਾਲੇ ਨੀਰਜ ਠਾਕੁਰ ਦੇ ਗ੍ਰਹਿ ਵਿਖੇ ਪਹੁੰਚ ਕੇ ਉਸ ਦਾ ਸਨਮਾਨ ਕੀਤਾ ਗਿਆ।

ਅਜੀਤ ਡੈਸਕ 02-10-2026
ਤਲਵਾੜਾ, 1 ਅਕਤੂਬਰ (ਮਹਿਤਾ)- ਹਲਕਾ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਵਲੋਂ ਮੈਡਲ ਜਿੱਤਣ ਵਾਲੇ ਨੀਰਜ ਠਾਕੁਰ ਦੇ ਗ੍ਰਹਿ ਵਿਖੇ ਪਹੁੰਚ ਕੇ ਉਸ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਐਡ. ਘੁੰਮਣ ਨੇ ਸਮੂਹ ਪਰਿਵਾਰ ਤੇ ਰਿਸ਼ਤੇਦਾਰਾਂ ਨੂੰ ਵਧਾਈ ਵੀ ਦਿੱਤੀ ਗਈ। ਐਡ. ਘੁੰਮਣ ਨੇ ਸੰਬੋਧਨ ਦੌਰਾਨ ਕਿਹਾ ਕਿ ਇਹ ਸਨਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨੌਜਵਾਨ ਨੇ ਸਾਡੇ ਹਲਕੇ ਦਾ ਨਾਂਅ ਰੌਸ਼ਨ ਕੀਤਾ ਹੈ। ਨੀਰਜ ਠਾਕੁਰ ਨੂੰ ਪਹਿਲਾਂ ਵੀ ਪੰਜਾਬ ਸਰਕਾਰ ਵਲੋਂ ਮਿਲ ਚੁੱਕੀ ਹੈ ਇਨਾਮੀ ਰਾਸ਼ੀ। ਨੀਰਜ ਦੇ ਪਿਤਾ ਰਵਿੰਦਰ ਸਿੰਘ ਵਲੋਂ ਪੰਜਾਬ ਸਰਕਾਰ ਵਿਸ਼ੇਸ਼ ਤੌਰ ’ਤੇ ਹਲਕਾ ਵਿਧਾਇਕ ਐਡ. ਘੁੰਮਣ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਨੀਰਜ ਠਾਕੁਰ ਨੇ ਏਸ਼ੀਅਨ ਖੇਡਾਂ ਵਿਚ ਸਿਲਵਰ ਮੈਡਲ ਜਿੱਤਿਆ। ਇਸ ਮੌਕੇ ਸੰਮਤੀ ਮੈਂਬਰ ਰਜਨੀਸ਼ ਕੁਮਾਰੀ, ਇੰਜ. ਗੁਰਬਚਨ ਸਿੰਘ ਡਡਵਾਲ, ਸਰਪੰਚ ਬਹਿ ਲੱਖਣ ਮੁਕੇਸ਼ ਹੈਪੀ ਸਰਪੰਚ ਵਿਸ਼ਾਲ ਫ਼ਤਿਹਪੁਰ, ਸਰਪੰਚ ਹੰਸ ਰਾਜ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਗੜ੍ਹਸ਼ੰਕਰ ’ਚ ਰਜਿੰਦਰ ਸਿੰਘ ਚੱਕ ਸਿੰਘਾਂ ਦੀ ਅਗਵਾਈ ਹੇਠ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਪਲੇਠੀ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।